ਜਲੰਧਰ ਦੇ ਖੇਤਾਂ ਚ ਵਾਪਰਿਆ ਖੌਫਨਾਕ ਕਾਂਡ – ਮੌਕੇ ਦੇ ਹਾਲਤ ਦੇਖ ਕੰਬੀ ਲੋਕਾਂ ਦੀ ਰੂਹ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਚੋਣਾਂ ਨੂੰ ਲੈ ਕੇ ਜਿੱਥੇ ਸਰਕਾਰ ਵੱਲੋਂ ਸਖਤੀ ਦੇ ਹੁਕਮ ਦਿੱਤੇ ਗਏ ਹਨ। ਉਧਰ ਪੁਲਸ ਪ੍ਰਸ਼ਾਸਨ ਵੱਲੋਂ ਵੀ ਚੌਕਸੀ ਵਰਤੀ ਜਾ ਰਹੀ ਹੈ ਤਾਂ ਜੋ ਵਾਪਰਨ ਵਾਲੀਆਂ ਅਣਹੋਣੀਆਂ ਨੂੰ ਰੋਕਿਆ ਜਾ ਸਕੇ। ਕਿਉਂਕਿ ਕੁਝ ਗੈਰ-ਸਮਾਜੀ ਅਨਸਰਾਂ ਵੱਲੋਂ ਕਈ ਤਰ੍ਹਾਂ ਦੀਆਂ ਅਪਰਾਧਿਕ ਘਟਨਾਵਾਂ ਨੂੰ ਅੰਜਾਮ ਦੇ ਕੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੰਜਾਬ ਵਿੱਚ ਜਿਥੇ ਲੁੱਟਾਂ ਖੋਹਾਂ ਅਤੇ ਚੋਰੀ ਠੱਗੀ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਉਥੇ ਹੀ ਕਤਲ ਵਰਗੀਆਂ ਘਟਨਾਵਾਂ ਵੀ ਸਾਹਮਣੇ ਆ ਰਹੀਆਂ ਹਨ ਜੋ ਲੋਕਾਂ ਵਿੱਚ ਡਰ ਪੈਦਾ ਕਰ ਰਹੀਆਂ ਹਨ ਜਿੱਥੇ ਕੁਝ ਲੋਕਾਂ ਵੱਲੋਂ ਲੁੱਟ-ਖੋਹ ਦੀ ਮਨਸ਼ਾ ਨਾਲ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ ਉਥੇ ਹੀ ਆਪਸੀ ਰੰਜਿਸ਼ ਦੇ ਚੱਲਦੇ ਹੋਏ ਵੀ ਅਜਿਹੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਹੁਣ ਜਲੰਧਰ ਦੇ ਖੇਤਾਂ ਵਿਚ ਖੌਫ਼ਨਾਕ ਕਾਂਡ ਵਾਪਰਿਆ ਹੈ।

ਜਿੱਥੇ ਮੌਕੇ ਦੇ ਹਾਲਾਤ ਦੇਖ ਕੇ ਲੋਕਾਂ ਦੀ ਰੂਹ ਕੰਬ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੁਖਦਾਈ ਖਬਰ ਜਲੰਧਰ ਅਧੀਨ ਆਉਂਦੇ ਪਿੰਡ ਜੌਹਲਾਂ ਤੋਂ ਸਾਹਮਣੇ ਆਈ ਹੈ। ਜਿੱਥੇ ਗੰਨੇ ਦੇ ਖੇਤਾਂ ਵਿੱਚੋਂ ਇੱਕ ਨਬਾਲਗ ਲੜਕੀ ਦੀ ਲਾਸ਼ ਬਰਾਮਦ ਹੋਈ ਹੈ। ਇਸ ਘਟਨਾ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ ਪਿੰਡ ਜੌਹਲਾਂ ਦੇ ਨਿਵਾਸੀ ਮਾਸਟਰ ਜਗੀਰ ਸਿੰਘ ਕੋਲੋਂ ਠੇਕੇ ਦੀ ਜ਼ਮੀਨ ਉਪਰ ਪਿੰਡ ਹਜਾਰਾ ਨਿਵਾਸੀ ਜਸਪ੍ਰੀਤ ਸਿੰਘ ਵੱਲੋਂ ਕੁਝ ਪਰਵਾਸੀ ਮਜ਼ਦੂਰਾਂ ਨੂੰ ਕੰਮ ਤੇ ਲਗਾਇਆ ਗਿਆ ਸੀ। ਜਿਨ੍ਹਾਂ ਵੱਲੋਂ ਖੇਤਾਂ ਵਿੱਚ ਇੱਕ 16-17 ਸਾਲਾਂ ਲੜਕੀ ਦੀ ਲਾਸ਼ ਵੇਖੀ ਗਈ ਅਤੇ ਉਨ੍ਹਾਂ ਵੱਲੋਂ ਇਸ ਦੀ ਜਾਣਕਾਰੀ ਤੁਰੰਤ ਹੀ ਖੇਤ ਮਾਲਕ ਨੂੰ ਦਿੱਤੀ ਗਈ।

ਜਿਨ੍ਹਾਂ ਵੱਲੋਂ ਲੜਕੀ ਦੀ ਲਾਸ਼ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਗਿਆ ਇਸ ਮੌਕੇ ਤੇ ਪਹੁੰਚ ਕੇ ਲੜਕੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਉਸ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਅਸਲ ਮੌਤ ਦੇ ਕਾਰਨਾਂ ਦੀ ਪੁਸ਼ਟੀ ਕੀਤੀ ਜਾਵੇਗੀ। ਦੱਸਿਆ ਗਿਆ ਹੈ ਕੇ ਵੇਖਣ ਤੋਂ ਲੱਗ ਰਿਹਾ ਹੈ ਕਿ ਲੜਕੀ ਦੀ ਮੌਤ ਕੁਝ ਦਿਨ ਪਹਿਲਾਂ ਹੀ ਹੋਈ ਹੈ।

ਜਿੱਥੇ ਲੜਕੀ ਦੇ ਗਲ ਤੇ ਨਿਸ਼ਾਨ ਦਿਸ ਰਹੇ ਹਨ ਕਿ ਉਸਦਾ ਕਤਲ ਗਲ ਘੁੱਟ ਕੇ ਕੀਤਾ ਗਿਆ ਹੈ। ਮ੍ਰਿਤਕ ਲੜਕੀ ਦੇ ਸੁਨਹਿਰੀ ਰੰਗ ਦਾ ਸੂਟ, ਕਾਲੇ ਰੰਗ ਦੀ ਪਜਾਮੀ ਅਤੇ ਕਾਲੇ ਰੰਗ ਦੀ ਜੈਕਟ ਪਾਈ ਹੋਈ ਹੈ। ਇਲਾਕਾ ਨਿਵਾਸੀਆਂ ਵੱਲੋਂ ਜਲਦ ਹੀ ਦੋਸ਼ੀਆਂ ਨੂੰ ਫੜੇ ਜਾਣ ਦੀ ਮੰਗ ਕੀਤੀ ਗਈ ਹੈ ਅਤੇ ਇਸ ਘਟਨਾ ਕਾਰਨ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ ਮ੍ਰਿਤਕਾਂ ਦੀ ਪਹਿਚਾਣ ਅਜੇ ਤੱਕ ਨਹੀਂ ਹੋਈ ਹੈ।

error: Content is protected !!