ਜਲੰਧਰ ਬਾਰੇ ਅਰਵਿੰਦ ਕੇਜਰੀਵਾਲ ਨੇ ਕਰਤਾ ਵੱਡਾ ਐਲਾਨ – ਸਰਕਾਰ ਬਣਦੇ ਹੀ ਕਰਨਗੇ ਇਹ ਵੱਡਾ ਕੰਮ

ਆਈ ਤਾਜ਼ਾ ਵੱਡੀ ਖਬਰ 

ਜਿਵੇਂ-ਜਿਵੇਂ ਚੋਣਾਂ ਦਾ ਸਮਾਂ ਨਜ਼ਦੀਕ ਆ ਰਿਹਾ ਹੈ ਉਵੇਂ ਹੀ ਸਿਆਸੀ ਪਾਰਟੀਆਂ ਵੱਲੋਂ ਕੀਤੇ ਜਾਣ ਵਾਲੇ ਐਲਾਨਾਂ ਦੀਆਂ ਝੜੀਆਂ ਵੀ ਲਗਾਈਆਂ ਜਾ ਰਹੀਆਂ ਹਨ। ਪੰਜਾਬ ਵਿੱਚ ਜਿੱਥੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੀ ਪਾਰਟੀ ਦੀ ਮਜ਼ਬੂਤੀ ਲਈ ਬਹੁਤ ਸਾਰੀਆਂ ਸਖ਼ਸ਼ੀਅਤਾਂ ਨੂੰ ਆਪਣੀ ਪਾਰਟੀ ਵਿਚ ਸ਼ਾਮਲ ਕੀਤਾ ਜਾ ਰਿਹਾ ਹੈ। ਉੱਥੇ ਹੀ ਪੰਜਾਬ ਅੰਦਰ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਬਹੁਤ ਸਾਰੀਆਂ ਰੈਲੀਆਂ ਦਾ ਆਯੋਜਨ ਵੀ ਕੀਤਾ ਜਾ ਰਿਹਾ ਹੈ। ਜਿਸਦੇ ਤਹਿਤ ਸ਼੍ਰੋਮਣੀ ਅਕਾਲੀ ਦਲ ਕਾਂਗਰਸ ਅਤੇ ਆਮ ਆਦਮੀ ਪਾਰਟੀ ਵੱਲੋਂ ਵੱਖ-ਵੱਖ ਚੋਣ ਹਲਕਿਆਂ ਵਿੱਚ ਆਪਣੇ ਪਾਰਟੀ ਉਮੀਦਵਾਰ ਐਲਾਨੇ ਜਾ ਰਹੇ ਹਨ। ਜਿੱਥੇ ਕਾਂਗਰਸ ਵਿੱਚ ਵੀ ਮੁੱਖ ਮੰਤਰੀ ਦੇ ਚਿਹਰੇ ਤੋਂ ਬਿਨਾਂ ਹੀ ਚੋਣ ਲੜੀ ਜਾ ਰਹੀ ਹੈ।

ਉਥੇ ਹੀ ਆਮ ਆਦਮੀ ਪਾਰਟੀ ਵਿੱਚ ਵੀ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਬਹੁਤ ਸਾਰੀਆਂ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਹਨ। ਪਰ ਅੱਜ ਆਮ ਆਦਮੀ ਪਾਰਟੀ ਦੀ ਜਲੰਧਰ ਵਿਚ ਹੋਈ ਰੈਲੀ ਦੌਰਾਨ ਅਰਵਿੰਦ ਕੇਜਰੀਵਾਲ ਵੱਲੋਂ ਇਹ ਸਪਸ਼ਟ ਕਰ ਦਿੱਤਾ ਗਿਆ ਹੈ, ਕਿ ਆਮ ਆਦਮੀ ਪਾਰਟੀ ਵਿੱਚ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ 20 ਦਿਨਾਂ ਵਿਚ ਕਰ ਦਿੱਤਾ ਜਾਵੇਗਾ। ਹੁਣ ਜਲੰਧਰ ਬਾਰੇ ਅਰਵਿੰਦ ਕੇਜਰੀਵਾਲ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ ਕਿ ਉਨ੍ਹਾਂ ਦੀ ਸਰਕਾਰ ਬਣਦੇ ਹੀ ਇਹ ਵੱਡਾ ਕੰਮ ਕੀਤਾ ਜਾਵੇਗਾ।

ਅੱਜ ਜਲੰਧਰ ਵਿੱਚ ਰੈਲੀ ਨੂੰ ਸੰਬੋਧਨ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਅਗਰ ਉਹਨਾਂ ਦੀ ਪਾਰਟੀ ਆਉਣ ਵਾਲੀਆਂ ਚੋਣਾਂ ਵਿੱਚ ਜਿੱਤ ਹਾਸਲ ਹੈ। ਉਸ ਤੋਂ ਬਾਅਦ ਉਨ੍ਹਾਂ ਦੀ ਪਾਰਟੀ ਵੱਲੋਂ ਪੰਜਾਬ ਵਿਚ ਦੁਆਬੇ ਖੇਤਰ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਦੇਖਦੇ ਹੋਏ ਜਲੰਧਰ ਦੇ ਵਿੱਚ ਇੱਕ ਵੱਡਾ ਕੌਮਾਂਤਰੀ ਹਵਾਈ ਅੱਡਾ ਬਣਾਇਆ ਜਾਵੇਗਾ।

ਉੱਥੇ ਹੀ ਉਹਨਾਂ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਸਰਕਾਰ ਬਣਨ ਤੇ ਜਲੰਧਰ ਦੀ ਮਸ਼ਹੂਰ ਸਪੋਰਟਸ ਇੰਡਸਟਰੀ ਨੂੰ ਭਾਰਤ ਦੀ ਸਭ ਤੋਂ ਵੱਡੀ ਸਪੋਰਟਸ ਇੰਡਸਟਰੀ ਵਜੋਂ ਉਭਾਰਿਆ ਜਾਵੇਗਾ। ਕਿਉਂਕਿ ਭਾਰਤ ਵਿੱਚ ਜਲੰਧਰ ਦੀ ਸਪੋਰਟਸ ਇੰਡਸਟਰੀ ਦੀ ਬਹੁਤ ਵੱਡੀ ਦੇਣ ਹੈ। ਉਨ੍ਹਾਂ ਆਖਿਆ ਹੈ ਕਿ ਦੁਆਬੇ ਖੇਤਰ ਦੇ ਵਧੇਰੇ ਕਰਕੇ ਲੋਕ ਵਿਦੇਸ਼ਾਂ ਵਿੱਚ ਗਏ ਹਨ। ਜਿਸ ਵਾਸਤੇ ਉਨ੍ਹਾਂ ਨੂੰ ਦੂਰ ਦੁਰਾਡੇ ਦੇ ਹਵਾਈ ਅੱਡਿਆਂ ਤੋਂ ਜਾ ਕੇ ਸਫ਼ਰ ਕਰਨਾ ਪੈਂਦਾ ਹੈ। ਇਸ ਲਈ ਉਨ੍ਹਾਂ ਦੀ ਇਸ ਮੁਸ਼ਕਿਲ ਨੂੰ ਹੱਲ ਕੀਤਾ ਜਾਵੇਗਾ।

error: Content is protected !!