ਜੇਲ ਚੋਂ 5 ਸਾਲ ਬਾਅਦ ਬਾਹਰ ਜਮਾਨਤ ਤੇ ਆਏ ਵਿਅਕਤੀ ਨੂੰ ਸ਼ਰੇਆਮ ਬਜਾਰ ਚ ਏਦਾਂ ਦਿੱਤੀ ਗਈ ਮੌਤ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਲਗਾਤਾਰ ਦਿਨੋਂ ਦਿਨ ਵਧ ਰਹੀਆਂ ਅਪਰਾਧਿਕ ਘਟਨਾਵਾਂ ਨੇ ਜਿਥੇ ਲੋਕਾਂ ਵਿਚ ਡਰ ਪੈਦਾ ਕਰ ਦਿੱਤਾ ਹੈ। ਉਥੇ ਹੀ ਅਜਿਹੀਆਂ ਘਟਨਾਵਾਂ ਦੇ ਸ਼ਿਕਾਰ ਹੋਣ ਵਾਲੇ ਲੋਕਾਂ ਦੇ ਪਰਿਵਾਰਾਂ ਵਿੱਚ ਭਾਰੀ ਜਾਨੀ-ਮਾਲੀ ਨੁਕਸਾਨ ਹੋ ਰਿਹਾ ਹੈ। ਕੁਝ ਲੋਕਾਂ ਵੱਲੋਂ ਜਿੱਥੇ ਅਜਿਹੀਆਂ ਗੈਰ ਸਮਾਜਿਕ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਉਸ ਦਾ ਅਸਰ ਪੰਜਾਬ ਵਿੱਚ ਵੇਖਿਆ ਜਾ ਰਿਹਾ ਹੈ। ਸਰਕਾਰ ਵੱਲੋਂ ਜਿਥੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਪੁਖ਼ਤਾ ਕਦਮ ਚੁੱਕੇ ਜਾਂਦੇ ਹਨ ਅਤੇ ਪੁਲਸ ਪ੍ਰਸ਼ਾਸਨ ਨੂੰ ਵੀ ਚੌਕਸੀ ਵਰਤਣ ਦੇ ਆਦੇਸ਼ ਦਿੱਤੇ ਜਾਂਦੇ ਹਨ, ਉਥੇ ਹੀ ਦਿਨ ਦਿਹਾੜੇ ਲੁੱਟ ਖੋਹ, ਚੋਰੀ ਠੱਗੀ ਅਤੇ ਕਤਲ ਕਾਂਡ ਵਰਗੀਆਂ ਘਟਨਾਵਾਂ ਵਾਪਰ ਰਹੀਆਂ ਹਨ।

ਹੁਣ ਪੰਜ ਸਾਲਾਂ ਬਾਅਦ ਜਮਾਨਤ ਉੱਪਰ ਜੇਲ ਤੋਂ ਬਾਹਰ ਆਏ ਵਿਅਕਤੀ ਦੀ ਗੋਲੀਆਂ ਲੱਗਣ ਕਾਰਨ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਅੰਮ੍ਰਿਤਸਰ ਦੇ ਘਣੂੰਪੁਰ ਕਾਲੇ ਇਲਾਕੇ ਤੋਂ ਸਾਹਮਣੇ ਆਈ ਹੈ। ਜਿੱਥੇ ਉਸ ਸਮੇਂ ਹਫੜਾ-ਦਫੜੀ ਦਾ ਮਾਹੌਲ ਪੈਦਾ ਹੋ ਗਿਆ , ਜਦੋਂ ਗੋਬਰ ਗੈਸ ਪਲਾਂਟ ਦੇ ਨੇੜੇ ਇਕ ਵਿਅਕਤੀ ਉੱਪਰ ਗੋਲੀਆਂ ਨਾਲ ਹਮਲਾ ਕਰ ਦਿੱਤਾ ਗਿਆ। ਦੱਸਿਆ ਗਿਆ ਹੈ ਕਿ ਇਸ ਹਾਦਸੇ ਦਾ ਸ਼ਿਕਾਰ ਹੋਣ ਵਾਲਾ ਵਿਅਕਤੀ ਗੁਰਦੀਪ ਸਿੰਘ ਪੁੱਤਰ ਜੋਗਿੰਦਰ ਸਿੰਘ ,ਨਿਵਾਸੀ ਰਾਮ ਤੀਰਥ ਰੋਡ ਦੇ ਦੋ ਗੋਲੀਆਂ ਲੱਗੀਆਂ ਸਨ ਜਿਸ ਕਾਰਨ ਉਸ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ।

ਦੱਸਿਆ ਗਿਆ ਹੈ ਕਿ ਗੁਰਦੀਪ ਸਿੰਘ ਕਤਲ ਕੇਸ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਸਜ਼ਾ ਭੁਗਤ ਰਿਹਾ ਸੀ, ਜੋ ਹੁਣ ਪੰਜ ਸਾਲ ਬਾਅਦ ਜਮਾਨਤ ਤੇ ਰਿਹਾ ਹੋ ਕੇ ਬਾਹਰ ਆਇਆ ਸੀ। ਇਸ ਘਟਨਾ ਨੂੰ ਅੰਜਾਮ ਦੇਣ ਵਾਲਾ ਲਾਲਾ ਨਾਮ ਦਾ ਵਿਅਕਤੀ ਗੋਲੀਆਂ ਚਲਾਉਣ ਤੋਂ ਬਾਅਦ ਘਟਨਾ ਸਥਾਨ ਤੋਂ ਫਰਾਰ ਹੋ ਗਿਆ।

ਦੱਸਿਆ ਗਿਆ ਹੈ ਕਿ ਜਿਸ ਸਮੇਂ ਗੁਰਦੀਪ ਸਿੰਘ ਉਪਰ ਲਾਲਾ ਨਾਮ ਦੇ ਵਿਅਕਤੀ ਵੱਲੋਂ ਗੋਲੀਆਂ ਚਲਾਈਆਂ ਗਈਆਂ ਸਨ। ਉਸ ਸਮੇਂ ਗੁਰਦੀਪ ਸਿੰਘ ਆਪਣੇ ਕਿਸੇ ਨਿੱਜੀ ਕੰਮ ਲਈ ਪਿੰਡ ਕਾਲੇ ਗੋਬਰ ਗੈਸ ਪਲਾਂਟ ਦੇ ਕੋਲ ਆਇਆ ਹੋਇਆ ਸੀ। ਉਸ ਸਮੇਂ ਹੀ ਉਹ ਇਸ ਘਟਨਾ ਦਾ ਸ਼ਿਕਾਰ ਹੋ ਗਿਆ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

error: Content is protected !!