ਜੇਲ ਚ ਬੰਦ ਰਾਮ ਰਹੀਮ ਬਾਰੇ ਹੁਣ ਆ ਗਈ ਅਜਿਹੀ ਖਬਰ ਸਾਰੇ ਪਾਸੇ ਹੋ ਗਈ ਚਰਚਾ

ਤਾਜਾ ਵੱਡੀ ਖਬਰ

ਖੇਤੀ ਕਨੂੰਨਾਂ ਨੂੰ ਲੈ ਕੇ ਪਿਛਲੇ ਕਈ ਮਹੀਨਿਆਂ ਤੋਂ ਕਿਸਾਨਾਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਜੋ ਇਸ ਕੜਾਕੇ ਦੀ ਠੰਢ ਵਿਚ 26 ਨਵੰਬਰ 2020 ਤੋਂ ਦਿੱਲੀ ਦੀਆਂ ਸਰਹੱਦਾਂ ਤੇ ਡਟੇ ਹੋਏ ਹਨ। ਉਥੇ ਹੀ ਇਸ ਮਾਮਲੇ ਤੋਂ ਲੋਕਾਂ ਦੀ ਨਜ਼ਰ ਹਟਾਉਣ ਲਈ ਕੋਈ ਨਾ ਕੋਈ ਹੋਰ ਮਾਮਲਾ ਸਰਕਾਰ ਵੱਲੋਂ ਸਾਹਮਣੇ ਲਿਆਂਦਾ ਜਾ ਰਿਹਾ ਹੈ। ਪਰ ਕਿਸਾਨਾਂ ਦਾ ਜੋਸ਼ ਤੇ ਜਜ਼ਬਾ ਕਿਸੇ ਹੋਰ ਮੁੱਦੇ ਕਾਰਨ ਭਟਕ ਨਹੀਂ ਸਕਦਾ। ਕਿਸਾਨ ਜਥੇਬੰਦੀਆਂ ਵੱਲੋਂ ਸਰਕਾਰ ਦੇ ਖਿਲਾਫ ਅੱਜ ਦਿੱਲੀ ਵਿੱਚ ਟਰੈਕਟਰ ਮਾਰਚ ਦਾ ਆਯੋਜਨ ਕੀਤਾ ਗਿਆ।

ਜਿੱਥੇ ਅੱਜ ਦਿੱਲੀ ਦੀਆਂ ਸੜਕਾਂ ਤੇ ਟਰੈਕਟਰ ਹੀ ਟਰੈਕਟਰ ਨਜ਼ਰ ਆਏ। ਉਥੇ ਹੀ ਜੇਲ੍ਹ ਵਿੱਚ ਬੰਦ ਰਾਮ ਰਹੀਮ ਬਾਰੇ ਇਕ ਵੱਡੀ ਖਬਰ ਸਾਹਮਣੇ ਆਈ ਹੈ ਜੋ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਇਨ੍ਹੀਂ ਦਿਨੀਂ ਹਰਿਆਣਾ ਦੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀ ਇਕ ਵੀਡੀਓ ਚਰਚਾ ਦਾ ਵਿਸ਼ਾ ਰਹੀ ਹੈ। ਜਿੱਥੇ ਕਿਸਾਨ ਅੰਦੋਲਨ ਵਿੱਚ ਪੰਜਾਬ ਦੇ ਨਾਲ-ਨਾਲ ਹਰਿਆਣੇ ਦੇ ਵੀ ਕਿਸਾਨ ਸ਼ਾਮਲ ਹਨ। ਉੱਥੇ ਹੀ ਹਰਿਆਣੇ ਦੇ ਵਿੱਚ ਅਜੇ ਵੀ ਡੇਰਾ ਮੁਖੀ ਦੇ ਬਹੁਤ ਸਾਰੇ ਸ਼ਰਧਾਲੂ ਵੀ ਸ਼ਾਮਲ ਹਨ।

ਵਾਇਰਲ ਹੋ ਰਹੀ ਇਸ ਵੀਡੀਓ ਦਾ ਮਕਸਦ ਕਿਤੇ ਸਰਕਾਰ ਵੱਲੋਂ ਇਸ ਕਿਸਾਨੀ ਸੰਘਰਸ਼ ਨਾਲ ਨਾ ਸਬੰਧ ਰੱਖਦਾ ਹੋਵੇ। ਵਾਇਰਲ ਕੀਤੀ ਜਾ ਰਹੀ ਇਹ ਵੀਡੀਓ ਉਸ ਸਮੇਂ ਦੀ ਹੈ ਜਦੋਂ ਡੇਰਾ ਮੁਖੀ ਰਾਮ ਰਹੀਮ ਨੂੰ 24 ਅਕਤੂਬਰ 2020 ਨੂੰ ਇੱਕ ਦਿਨ ਦੀ ਪੈਰੋਲ ਉਤੇ ਰਿਹਾ ਕੀਤਾ ਗਿਆ ਸੀ। ਉਸ ਸਮੇਂ ਉਹ ਹਾਈ ਸਕਿਓਰਟੀ ਦੇ ਨਾਲ ਗੁਰੂ ਗ੍ਰਾਮ ਦੇ ਮੇਦਾਂਤਾ ਹਸਪਤਾਲ ਗਏ ਸਨ ਜਿੱਥੇ ਉਨ੍ਹਾਂ ਦੀ ਮਾਤਾ ਦਾਖਲ ਸਨ। ਇਸ ਲਈ ਹੀ ਉਹਨਾਂ ਨੂੰ ਇੱਕ ਦਿਨ ਦੀ ਪੈਰੋਲ ਮਿਲੀ ਸੀ। ਉਨ੍ਹਾਂ ਦੀ ਇਸ ਵੀਡੀਓ ਬਾਰੇ ਬਹੁਤ ਸਾਰੇ ਲੋਕਾਂ ਵੱਲੋਂ ਕਮੈਂਟ ਕੀਤੇ ਜਾ ਰਹੇ ਹਨ ।

ਕਿਹਾ ਜਾ ਰਿਹਾ ਹੈ ਉਹ ਪਹਿਲਾਂ ਦੇ ਮੁਕਾਬਲੇ ਕਮਜ਼ੋਰ ਹੋ ਗਏ ਹਨ। ਪਰ ਵੀਡੀਓ ਦਾ ਸੱਚ ਇਹ ਹੈ ਕਿ ਉਹ ਫਿੱਟ ਨਜ਼ਰ ਆ ਰਹੇ ਹਨ। ਪਰ ਲੋਕਾਂ ਵੱਲੋਂ ਇਸ ਸਮੇਂ ਇਹ ਸਵਾਲ ਚਰਚਾ ਦਾ ਵਿਸ਼ਾ ਬਣੇ ਹੋਏ ਹਨ ਢਾਈ ਮਹੀਨੇ ਬਾਅਦ ਇਸ ਵੀਡੀਓ ਨੂੰ ਵਾਇਰਲ ਕਰਨ ਦਾ ਕੀ ਮਕਸਦ ਹੋ ਸਕਦਾ ਹੈ। ਕਿਉਂਕਿ ਜਿਸ ਸਮੇਂ ਤੋਂ ਉਨ੍ਹਾਂ ਨੂੰ ਜੇਲ੍ਹ ਭੇਜਿਆ ਗਿਆ ਹੈ ਉਸ ਤੋਂ ਬਾਅਦ ਤਿੰਨ ਸਾਲ ਬਾਅਦ ਡੇਰਾ ਮੁਖੀ ਦਾ ਕੋਈ ਵੀਡੀਓ ਲੋਕਾਂ ਦੇ ਸਾਹਮਣੇ ਆਇਆ ਹੈ । ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਡੇਰਾ ਮੁਖੀ ਦਾ ਇਹ ਵੀਡੀਓ ਸੋਸ਼ਲ ਮੀਡੀਆ ਅਤੇ ਫੇਸਬੁੱਕ ਤੇ ਡੇਰੇ ਦੇ ਸ਼ਰਧਾਲੂਆਂ ਵੱਲੋਂ ਸ਼ੇਅਰ ਕੀਤਾ ਜਾ ਰਿਹਾ ਹੈ।

error: Content is protected !!