ਟਿਕਰੀ ਬਾਡਰ ਤੋਂ ਹੁਣੇ ਹੁਣੇ ਆਈ ਅਜਿਹੀ ਮਾੜੀ ਖਬਰ ਸੁਣ ਕਿਸਾਨਾਂ ਚ ਛਾ ਗਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਸਰਕਾਰ ਵੱਲੋਂ ਲਾਗੂ ਖੇਤੀ ਕਾਨੂੰਨਾਂ ਦਾ ਵਿਰੋਧ ਕਿਸਾਨ ਜਥੇ ਬੰਦੀਆਂ ਵੱਲੋਂ ਨਿਰੰਤਰ ਕੀਤਾ ਜਾ ਰਿਹਾ ਹੈ।ਦੇਸ਼ ਦਾ ਅੰਦਰੂਨੀ ਸਿਸਟਮ ਇਸ ਸਮੇਂ ਡਗ ਮਗਾਇਆ ਹੋਇਆ ਹੈ। ਜਿਸ ਦਾ ਕਾਰਨ ਦਿੱਲੀ ਦੀਆਂ ਸਰਹੱਦਾਂ ਉਪਰ ਲੱਖਾਂ ਦੀ ਤਾਦਾਦ ਦੇ ਵਿੱਚ ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਖੇਤੀ ਅੰਦੋਲਨ ਹੈ। ਇਸ ਅੰਦੋਲਨ ਦੀ ਸ਼ੁਰੂਆਤ 26 ਨਵੰਬਰ 2020 ਤੋਂ ਦਿੱਲੀ ਕੂਚ ਮਾਰਚ ਦੇ ਅਧੀਨ ਕਰ ਦਿੱਤੀ ਗਈ ਸੀ। ਜਿਸ ਤੋਂ ਬਾਅਦ ਕਿਸਾਨ ਮਜ਼ਦੂਰ ਜਥੇ ਬੰਦੀਆਂ ਦੇ ਨਾਲ ਆਮ ਲੋਕਾਂ ਨੇ ਵੀ ਸ਼ਮੂਲੀਅਤ ਕਰਨੀ ਸ਼ੁਰੂ ਕਰ ਦਿੱਤੀ ਸੀ।

ਮੋਦੀ ਸਰਕਾਰ ਵੱਲੋਂ ਸੋਧ ਕਰ ਜਾਰੀ ਕੀਤੇ ਗਏ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਵਾਸਤੇ ਇਹ ਕਿਸਾਨ ਕੁਰਬਾਨੀ ਦੇਣ ਤੋਂ ਪਿੱਛੇ ਨਹੀਂ ਹਟ ਰਹੇ। ਹੁਣ ਤੱਕ ਕਿਸਾਨ ਅੰਦੋਲਨ ਵਿੱਚ 70 ਤੋਂ ਵੱਧ ਲੋਕਾਂ ਦੀ ਜਾਨ ਚਲੀ ਗਈ ਹੈ ਅਤੇ ਬੜੇ ਦੁੱਖ ਨਾਲ ਕਹਿਣਾ ਪੈ ਰਿਹਾ ਹੈ ਕਿ ਅੱਜ ਇਸ ਵਿਚ ਇਕ ਹੋਰ ਦਾ ਵਾਧਾ ਹੋ ਗਿਆ। ਨਵੰਬਰ ਤੋਂ ਹੀ ਕਿਸਾਨ ਜਥੇ ਬੰਦੀਆਂ ਨੇ ਦਿੱਲੀ ਦੀ ਸਰਹੱਦ ਤੇ ਕੜਾਕੇ ਦੀ ਠੰਢ ਵਿੱਚ ਬੈਠ ਕੇ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੀਆਂ ਹਨ।

ਹੁਣ ਟਿਕਰੀ ਬਾਰਡਰ ਤੋਂ ਇਕ ਕਿਸਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕਿਸਾਨ ਆਗੂਆਂ ਨੇ ਕਿਹਾ ਹੈ ਕਿ ਅਸੀਂ ਕਿਸੇ ਵੀ ਕਿਸਾਨ ਦੀ ਕੁ-ਰ-ਬਾ-ਨੀ ਨੂੰ ਵਿਅਰਥ ਨਹੀਂ ਜਾਣ ਦਿਆਂਗੇ। ਟਿਕਰੀ ਬਾਡਰ ਤੋਂ ਹੁਣ ਇਕ ਹੋਰ ਮਾੜੀ ਖਬਰ ਘਰ ਸਾਹਮਣੇ ਆਈ ਹੈ। ਜਿਸ ਨੂੰ ਸੁਣ ਕੇ ਕਿਸਾਨਾਂ ਵਿਚ ਸੋਗ ਦੀ ਲਹਿਰ ਛਾ ਗਈ ਹੈ। ਇਸ ਤੋਂ ਪਹਿਲਾਂ ਵੀ ਇੱਕ ਕਿਸਾਨ ਵੱਲੋਂ ਜ਼-ਹਿ-ਰ ਨਿਗਲਣ ਦੀ ਖਬਰ ਵੀਡੀਓ ਸਾਹਮਣੇ ਆਈ ਸੀ। ਜਿਸ ਨੂੰ ਦਿੱਲੀ ਦੇ ਇਕ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ ਤੇ ਉਸ ਲਈ ਵੀ ਲੋਕਾਂ ਵੱਲੋਂ ਅਰਦਾਸ ਕੀਤੀ ਜਾ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਟਿਕਰੀ ਬਾਰਡਰ ਦਿੱਲੀ ਨੇੜੇ ਐਚ.ਐਲ. ਸਿਟੀ ਬਹਾਦਰਗੜ੍ਹ ਵਿੱਚ ਇਕ ਹੋਰ ਕਿਸਾਨ ਧੰਨਾ ਸਿੰਘ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਕਿਸਾਨ ਧੰਨਾ ਸਿੰਘ 65 ਵਰ੍ਹਿਆਂ ਦਾ ਸੀ । ਜਿਸ ਦੀ ਪਹਿਚਾਣ ਧੰਨਾ ਸਿੰਘ, ਪਿੰਡ ਤੂੰਗਾ, ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ। ਜੋ ਇਸ ਕਿਸਾਨੀ ਸੰਘਰਸ਼ ਵਿੱਚ ਪਿਛਲੇ ਕਾਫੀ ਲੰਮੇ ਸਮੇਂ ਤੋਂ ਯੋਗਦਾਨ ਪਾ ਰਿਹਾ ਸੀ। ਇਹ ਮ੍ਰਿਤਕ ਕਿਸਾਨ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਾ ਮੈਂਬਰ ਸੀ। ਕਿਸਾਨ ਆਗੂਆਂ ਵੱਲੋਂ ਮ੍ਰਿਤਕ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।

error: Content is protected !!