ਟੋਲ ਪਲਾਜ਼ਿਆਂ ਦੇ ਬਾਰੇ ਚ ਕਿਸਾਨ ਆਗੂ ਰਾਕੇਸ਼ ਟਿਕੈਤ ਵਲੋਂ ਆਈ ਇਹ ਵੱਡੀ ਖਬਰ – ਲੋਕਾਂ ਚ ਖੁਸ਼ੀ

ਆਈ ਤਾਜ਼ਾ ਵੱਡੀ ਖਬਰ 

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਿੱਥੇ ਦੇਸ਼ ਦੇ ਕਿਸਾਨਾਂ ਵੱਲੋਂ ਭਾਰੀ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਗਿਆ। ਕਿਸਾਨਾਂ ਵੱਲੋਂ ਇਸ ਸੰਘਰਸ਼ ਨੂੰ ਜਾਰੀ ਰੱਖਦੇ ਹੋਏ ਜਿਥੇ ਟੋਲ ਪਲਾਜ਼ਿਆਂ ਨੂੰ ਬੰਦ ਕਰਵਾ ਕੇ ਆਪਣਾ ਸੰਘਰਸ਼ ਆਰੰਭ ਕੀਤਾ ਗਿਆ ਸੀ। ਉਥੇ ਹੀ ਕਿਸਾਨਾਂ ਵੱਲੋਂ ਮੋਰਚਾ ਜਿੱਤ ਜਾਣ ਤੋਂ ਬਾਅਦ 15 ਦਸੰਬਰ ਤੋਂ ਟੋਲ ਪਲਾਜ਼ਾ ਤੋਂ ਆਪਣੇ ਮੋਰਚੇ ਖਤਮ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਸੀ। ਇਸ ਐਲਾਨ ਦੇ ਨਾਲ ਹੀ ਸਰਕਾਰ ਵੱਲੋਂ ਮੁੜ ਤੋਂ ਟੋਲ ਪਲਾਜ਼ਿਆਂ ਨੂੰ 15 ਦਸੰਬਰ ਤੋਂ ਹੀ ਸ਼ੁਰੂ ਕੀਤੇ ਜਾਣ ਦੀ ਗੱਲ ਆਖੀ ਗਈ ਸੀ। ਉਥੇ ਹੀ ਕਿਸਾਨਾਂ ਵੱਲੋਂ ਆਖਿਆ ਗਿਆ ਸੀ ਕਿ ਅਗਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਕੋਈ ਵੀ ਮੁਸ਼ਕਿਲ ਪੈਦਾ ਹੁੰਦੀ ਹੈ ਤਾਂ ਇਹ ਸੰਘਰਸ਼ ਮੁੜ ਸ਼ੁਰੂ ਕੀਤਾ ਜਾਵੇਗਾ।

ਹੁਣ ਟੋਲ ਪਲਾਜ਼ਾ ਤੇ ਬਾਰੇ ਕਿਸਾਨ ਆਗੂ ਰਾਕੇਸ਼ ਟਿਕੇਤ ਵੱਲੋਂ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਕਿਸਾਨ ਆਗੂਆਂ ਵੱਲੋਂ ਇੱਕ ਵਾਰ ਮੁੜ ਤੋਂ ਸਰਕਾਰ ਨੂੰ ਚੇਤਾਵਨੀ ਜਾਰੀ ਕੀਤੀ ਗਈ ਹੈ ਇੱਕ ਵਾਰ ਮੁੜ ਤੋਂ ਟੋਲ ਪਲਾਜ਼ਿਆਂ ਨੂੰ ਬੰਦ ਕਰਵਾ ਕੇ ਸੰਘਰਸ਼ ਸ਼ੁਰੂ ਕੀਤਾ ਜਾ ਸਕਦਾ ਹੈ। ਪਿਛਲੇ ਇਕ ਸਾਲ ਤੋਂ ਲਗਾਤਾਰ ਇਹ ਟੋਲ ਪਲਾਜ਼ੇ ਬੰਦ ਰਹੇ ਹਨ ਜਿਸ ਕਾਰਨ ਸਰਕਾਰ ਨੂੰ ਭਾਰੀ ਨੁਕਸਾਨ ਹੋਇਆ ਹੈ। ਓਥੇ ਹੀ ਬਹੁਤ ਸਾਰੇ ਲੋਕਾਂ ਦਾ ਰੁਜ਼ਗਾਰ ਵੀ ਚਲਾ ਗਿਆ ਸੀ।

ਹੁਣ ਸਰਕਾਰ ਵੱਲੋਂ ਮੁੜ ਤੋਂ ਟੋਲ ਪਲਾਜ਼ਾ ਸ਼ੁਰੂ ਕੀਤੇ ਜਾਣ ਤੇ ਟੋਲ ਦਰਾਂ ਨੂੰ ਵੀ ਵਧਾਏ ਜਾਣ ਦੀ ਚਰਚਾ ਸਾਹਮਣੇ ਆਈ ਹੈ। ਇਸ ਖਬਰ ਦੀ ਜਾਣਕਾਰੀ ਮਿਲਦੇ ਹੀ ਕਿਸਾਨਾਂ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ ਕਿ ਅਗਰ ਟੋਲ ਪਲਾਜ਼ਿਆਂ ਤੇ ਟੋਲ ਦਰਾਂ ਵਿੱਚ ਵਾਧਾ ਕੀਤਾ ਜਾਂਦਾ ਹੈ ਤਾਂ ਕਿਸਾਨ ਜਥੇਬੰਦੀਆਂ ਵੱਲੋਂ ਮੁੜ ਤੋਂ ਟੋਲ ਪਲਾਜ਼ਿਆਂ ਨੂੰ ਬੰਦ ਕਰ ਦਿੱਤਾ ਜਾਵੇਗਾ। ਕਿਸਾਨ ਆਗੂਆਂ ਨੇ ਸਰਕਾਰ ਨੂੰ ਲੰਮੇ ਹੱਥੀਂ ਲੈਂਦੇ ਹੋਏ ਆਖਿਆ ਹੈ ਕਿ ਕਿਸਾਨਾਂ ਨਾਲ ਖੁੰਦਕ ਕੱਢਣ ਦੀ ਆੜ ਵਿੱਚ ਸਰਕਾਰ ਵੱਲੋਂ ਟੋਲ ਦਰਾਂ ਨੂੰ ਵਧਾਇਆ ਜਾ ਰਿਹਾ ਹੈ।

ਬੀਤੇ ਕੱਲ੍ਹ 13 ਦਸੰਬਰ ਨੂੰ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਆਏ ਕਿਸਾਨ ਆਗੂਆਂ ਵੱਲੋਂ ਜਿੱਥੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਗਿਆ ਉੱਥੇ ਹੀ ਉਹਨਾਂ ਨੇ ਆਪਣੀ ਜਿੱਤ ਦੀ ਖੁਸ਼ੀ ਸਾਂਝੀ ਕਰਦੇ ਹੋਏ ਟੋਲ ਪਲਾਜ਼ਾ ਉਪਰ ਮੁੜ ਤੋਂ ਸੰਘਰਸ਼ ਵਿੱਢੇ ਜਾਣ ਦਾ ਵੀ ਐਲਾਨ ਕੀਤਾ ਹੈ।

error: Content is protected !!