ਤੂੜੀ ਦੇ ਕੁੱਪ ਚ ਨੌਜਵਾਨ ਨੂੰ ਮਿਲੀ ਇਸ ਤਰਾਂ ਦਰਦਨਾਕ ਮੌਤ – ਇਲਾਕੇ ਚ ਛਾਇਆ ਸੋਗ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਸੜਕੀ ਹਾਦਸਿਆਂ ਵਿਚ ਵਾਧਾ ਹੋ ਰਿਹਾ ਹੈ ਉਥੇ ਹੀ ਹੋਰ ਵਾਪਰਨ ਵਾਲੇ ਹਾਦਸੇ ਵੀ ਲਗਾਤਾਰ ਸਾਹਮਣੇ ਆ ਰਹੇ ਹਨ ਪੰਜਾਬ ਦੇ ਬਹੁਤ ਸਾਰੇ ਨੌਜਵਾਨਾਂ ਦੀ ਜਾਨ ਜਾ ਰਹੀ ਹੈ। ਉਥੇ ਹੀ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਵੀ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਗਈ ਹੈ ਅਤੇ ਬਹੁਤ ਸਾਰੇ ਨੌਜਵਾਨ ਵੀ ਇਸ ਤਰ੍ਹਾਂ ਦੇ ਹਾਦਸਿਆਂ ਦੀ ਚਪੇਟ ਵਿਚ ਆ ਜਾਂਦੇ ਹਨ। ਜਿਸ ਕਾਰਨ ਬਹੁਤ ਸਾਰੇ ਪਰਿਵਾਰ ਉਪਰ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ ਅਤੇ ਕੁਝ ਪਰਵਾਰਾਂ ਵਿੱਚ ਉਨ੍ਹਾਂ ਮੈਂਬਰਾਂ ਦੇ ਜਾਣ ਨਾਲ ਕਦੇ ਵੀ ਪੂਰਾ ਨਾ ਹੋਣ ਵਾਲਾ ਘਾਟਾ ਪੈਂਦਾ ਹੈ ਜਿੱਥੇ ਉਨ੍ਹਾਂ ਲੋਕਾਂ ਦੀ ਜਗ੍ਹਾ ਕੋਈ ਵੀ ਨਹੀਂ ਲੈ ਸਕਦਾ।

ਬਹੁਤ ਸਾਰੇ ਪਰਵਾਰਾਂ ਦੇ ਚਿਰਾਗ ਵਾਪਰਨ ਵਾਲੇ ਵੱਖ ਵੱਖ ਹਾਦਸਿਆ ਦੀ ਚਪੇਟ ਵਿੱਚ ਆਉਣ ਕਾਰਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਜਾਂਦੇ ਹਨ। ਹੁਣ ਤੂੜੀ ਦੇ ਕੁੱਪ ਕਾਰਨ ਨੌਜਵਾਨ ਦੀ ਦਰਦਨਾਕ ਮੌਤ ਹੋਣ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਜਾਣਕਾਰੀ ਅਨੁਸਾਰ ਇਹ ਘਟਨਾ ਬਲਾਕ ਬੰਗਾ ਦੇ ਅਧੀਨ ਆਉਣ ਵਾਲੇ ਪਿੰਡ ਸੰਧਵਾਂ ਤੋਂ ਸਾਹਮਣੇ ਆਈ ਹੈ। ਜਿੱਥੇ ਇਕ 22 ਸਾਲਾਂ ਦੇ ਨੌਜਵਾਨ ਦੀ ਤੂੜੀ ਦੇ ਕੁੱਪ ਹੇਠ ਆਉਣ ਕਾਰਨ ਉਸ ਦੀ ਮੌਤ ਹੋ ਗਈ। ਜਿਥੇ ਮ੍ਰਿਤਕ ਨੋਜਵਾਨ ਅੰਮ੍ਰਿਤ ਸਿੰਘ 22 ਸਾਲਾ ਤੂੜੀ ਤੇ ਬੰਨੇ ਹੋਏ ਕੁੱਪ ਵਿੱਚੋਂ ਤੰਗਲੀ ਨਾਲ ਤੂੜੀ ਕੱਢ ਰਿਹਾ ਸੀ।

ਉਸ ਸਮੇਂ ਕਿ ਅਚਾਨਕ ਤੂੜੀ ਦਾ ਕੁੱਪ ਡਿੱਗਿਆ, ਅਤੇ ਇਹ ਨੌਜਵਾਨ ਤੂੜੀ ਦੇ ਕੁੱਪ ਹੇਠਾਂ ਦੱਬਿਆ ਗਿਆ। ਤੂੜੀ ਦਾ ਕੁੱਪ ਹੇਠ ਆਉਣ ਕਾਰਨ ਹੈ ਇਸ ਨੌਜਵਾਨ ਦੀ ਇਸ ਲਈ ਮੌਤ ਹੋਵੇ ਕਿਉਂਕਿ ਉਸਦਾ ਸਾਹ ਘੁੱਟਿਆ ਗਿਆ। ਸਾਹ ਘੁਟਣ ਕਾਰਨ ਹੀ ਉਸ ਨੌਜਵਾਨ ਦੀ ਘਟਨਾ ਸਥਨ ਤੇ ਮੌਤ ਹੋ ਗਈ।

ਮ੍ਰਿਤਕ ਨੌਜਵਾਨਾਂ ਦੀ ਪਹਿਚਾਣ ਅੰਮ੍ਰਿਤ ਸਿੰਘ ਪੁੱਤਰ ਗੁਰਮੇਲ ਸਿੰਘ ਨਿਵਾਸੀ ਪਿੰਡ ਸੰਧਵਾਂ ਵਜੋਂ ਹੋਈ ਹੈ। ਇਹ ਘਟਨਾ ਸ੍ਰੀ ਗੁਰੂ ਹਰ ਰਾਏ ਸਾਹਿਬ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਨਜ਼ਦੀਕ ਵਾਪਰੀ ਹੈ। ਦੱਸਿਆ ਗਿਆ ਹੈ ਮ੍ਰਿਤਕ ਦੇ ਵੱਡੇ ਭਰਾ ਦੇ ਵਿਦੇਸ਼ ਤੋਂ ਵਾਪਸ ਪਰਤਣ ਤੇ ਅੰਤਿਮ ਸੰਸਕਾਰ ਕੀਤਾ ਜਾਵੇਗਾ। ਇਸ ਘਟਨਾ ਦੇ ਕਾਰਨ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ।

error: Content is protected !!