ਤੋਬਾ ਤੋਬਾ : ਪੰਜਾਬ ਚ 8 ਵਿਆਹ ਕਰਨ ਵਾਲੀ ਲਾੜੀ ਆਈ ਪੁਲਸ ਅੜਿਕੇ ਇਸ ਤਰੀਕੇ ਨਾਲ ਫਸਾਉਂਦੀ ਮੁੰਡਿਆਂ ਨੂੰ

ਆਈ ਤਾਜ਼ਾ ਵੱਡੀ ਖਬਰ

ਦੁਨੀਆ ਵਿਚ ਆਏ ਦਿਨ ਹੀ ਧੋਖਾਧੜੀ ,ਲੁੱਟ ਖੋਹ ਅਤੇ ਚੋਰੀ ਦੀਆਂ ਘਟਨਾਵਾਂ ਸੁਣਨ ਨੂੰ ਮਿਲਦੀਆਂ ਰਹਿੰਦੀਆਂ ਹਨ ਪਰ ਇਹਨਾਂ ਵਿੱਚੋਂ ਕੁਝ ਅਜਿਹੇ ਮਾਮਲੇ ਸਾਹਮਣੇ ਆ ਜਾਂਦੇ ਹਨ, ਜਿਨ੍ਹਾਂ ਤੇ ਵਿਸ਼ਵਾਸ ਕਰਨਾ ਵੀ ਔਖਾ ਹੋ ਜਾਂਦਾ ਹੈ ਅਤੇ ਲੋਕਾਂ ਨੂੰ ਹੈਰਾਨ ਕਰਦੇ ਹਨ। ਕੁਝ ਸਾਹਮਣੇ ਆਉਣ ਵਾਲੀਆਂ ਖਬਰਾਂ ਲੋਕਾਂ ਵਿਚ ਡਰ ਦਾ ਮਾਹੌਲ ਵੀ ਪੈਦਾ ਕਰਦੀਆਂ ਹਨ। ਸਰਕਾਰ ਵੱਲੋਂ ਜਿਥੇ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਲੇ ਲੋਕਾਂ ਉਪਰ ਨਜ਼ਰ ਰੱਖੀ ਜਾਂਦੀ ਹੈ ਤਾਂ ਜੋ ਲੋਕਾਂ ਨਾਲ ਹੋਣ ਵਾਲੇ ਹਾਦਸਿਆਂ ਨੂੰ ਰੋਕਿਆ ਜਾ ਸਕੇ। ਉਥੇ ਹੀ ਅਜਿਹੇ ਲੁਟੇਰਿਆਂ ਅਤੇ ਚੋਰਾਂ ,ਤੇ ਠੱਗਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਲਈ ਕੋਈ ਨਾ ਕੋਈ ਰਸਤਾ ਲੱਭ ਲਿਆ ਜਾਂਦਾ ਹੈ। ਜਿਸ ਵਿਚ ਬਹੁਤ ਸਾਰੇ ਲੋਕ ਉਨ੍ਹਾਂ ਦੀਆਂ ਘਟਨਾਵਾਂ ਦਾ ਸ਼ਿਕਾਰ ਹੋ ਜਾਂਦੇ ਹਨ।

ਹੁਣ ਪੰਜਾਬ ਵਿੱਚ 8 ਵਿਆਹ ਕਰਵਾਉਣ ਵਾਲੀ ਲਾੜੀ ਪੁਲਸ ਅੜਿੱਕੇ ਆਈ ਹੈ ਜਿਸ ਤੋਂ ਪਤਾ ਲੱਗਾ ਹੈ ਕਿ ਕਿਸ ਤਰਾਂ ਉਸ ਵੱਲੋਂ ਲੜਕਿਆਂ ਨੂੰ ਫਸਾਇਆ ਜਾਂਦਾ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਪਟਿਆਲਾ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਅਜਿਹੀ ਔਰਤ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜੋ ਆਪਣੇ ਕੁਝ ਸਾਥੀਆਂ ਨਾਲ ਮਿਲ ਕੇ ਇਕ ਗਰੋਹ ਚਲਾ ਰਹੀ ਸੀ। ਜਿਸ ਵੱਲੋਂ ਵੱਖ ਵੱਖ ਖੇਤਰਾਂ ਦੇ ਲੋਕਾਂ ਨੂੰ ਵਿਆਹ ਦਾ ਝਾਂਸਾ ਦੇ ਕੇ ਸ਼ਿਕਾਰ ਬਣਾਇਆ ਜਾਂਦਾ ਸੀ ਅਤੇ ਉਨ੍ਹਾਂ ਨੂੰ ਲੁੱਟਿਆ ਜਾਂਦਾ ਸੀ। ਇਹ ਸਾਰਾ ਗਰੋਹ ਹੀ ਫਰਜੀ ਦਸਤਾਵੇਜ਼ ਬਣਾਉਣ ਅਤੇ ਲੋਕਾਂ ਨੂੰ ਡਰਾਉਣ ਧਮਕਾਉਣ ਅਤੇ ਲੁੱਟ ਖੋਹ ਕਰਨ ਲਈ ਜਾਣਿਆ ਜਾਂਦਾ ਹੈ।

ਹੁਣ ਇਸ ਗਰੋਹ ਦੇ 8 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਉਥੇ ਹੀ ਕਈ ਹੋਰ ਮਾਮਲਿਆਂ ਦੀ ਜਾਂਚ ਵੀ ਕੀਤੀ ਜਾ ਰਹੀ ਹੈ। ਗਿਰੋਹ ਦੇ ਮੈਂਬਰਾਂ ਵੱਲੋਂ ਉਨ੍ਹਾਂ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਇਆ ਜਾਂਦਾ ਸੀ ਜੋ ਵਿਆਹ ਕਰਨ ਲਈ ਕੁੜੀਆਂ ਦੀ ਭਾਲ ਕਰਦੇ ਸਨ। ਲੋੜਵੰਦ ਲੋਕਾਂ ਨੂੰ ਆਪਣੇ ਚੁੰਗਲ ਵਿਚ ਫਸਾ ਕੇ ਮੰਦਰਾਂ ਅਤੇ ਗੁਰਦੁਆਰਿਆਂ ਵਿੱਚ ਵਿਆਹ ਕੀਤਾ ਜਾਂਦਾ ਸੀ। ਜਿਸ ਤੋਂ ਬਾਅਦ ਕੁੜੀਆਂ ਪਹਿਲਾਂ ਤੋਂ ਹੀ ਰਚੀ ਗਈ ਸਾਜਿਸ਼ ਦੇ ਤਹਿਤ ਉਨ੍ਹਾਂ ਦੇ ਘਰ ਜਾ ਕੇ ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ ਹੋ ਜਾਂਦੀਆਂ ਸਨ।

ਹੁਣ ਥਾਣਾ ਜੁਲਕਾਂ ਦੀ ਪੁਲਿਸ ਨੇ ਐਸ ਐਚ ਓ ਇੰਸਪੈਕਟਰ ਪਰਦੀਪ ਸਿੰਘ ਬਾਜਵਾ ਦੀ ਅਗਵਾਈ ਹੇਠ ਇਸ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਜਿਸ ਵਿੱਚ ਤਿੰਨ ਔਰਤਾਂ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਗ੍ਰਿਫਤਾਰ ਕੀਤੇ ਗਏ ਇਨ੍ਹਾਂ ਲੋਕਾਂ ਦੀ ਪਹਿਚਾਣ ਉਮਾ ਪਤਨੀ ਰਿਸ਼ੀਪਾਲ ਕੈਥਲ ਹਰਿਆਣਾ, ਵੀਰਪਾਲ ਕੌਰ, ਰਣਬੀਰ ਸਿੰਘ ਉਰਫ ਰਾਣਾ ਵਾਸੀ ਢੰਡਰੀਆਂ, ਅਤੇ ਪਰਮਜੀਤ ਕੌਰ ਵਾਸੀ ਪਟਿਆਲਾ ਵਜੋਂ ਹੋਈ ਹੈ। ਇਨ੍ਹਾਂ ਵਿੱਚੋਂ ਪਰਮਜੀਤ ਕੌਰ ਤੇ ਉਮਾ ਵਿਚੋਲੇ ਦਾ ਕੰਮ ਕਰਦੀਆ ਸਨ। ਅਤੇ ਵੀਰਪਾਲ ਕੌਰ ਨੂੰ ਲਾੜੀ ਦੇ ਤੌਰ ਤੇ ਭੇਜਿਆ ਜਾਂਦਾ ਸੀ। ਜਿਸ ਤੋਂ ਇਲਾਵਾ ਕੁਝ ਹੋਰ ਕੁੜੀਆਂ ਵੀ ਸ਼ਾਮਲ ਹਨ।

error: Content is protected !!