ਦਰਬਾਰ ਸਾਹਿਬ ਕੱਲ੍ਹ ਵਾਪਰੀ ਘਟਨਾਂ ਤੋਂ ਬਾਅਦ ਹੁਣ ਕਪੂਰਥਲਾ ਦੇ ਗੁਰਦੁਆਰਾ ਸਾਹਿਬ ਤੋਂ ਆਈ ਇਹ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿਥੇ ਸਿਆਸੀ ਮਾਹੌਲ ਨੂੰ ਦੇਖਦੇ ਹੋਏ ਚੋਣਾਂ ਤੋਂ ਪਹਿਲਾਂ-ਪਹਿਲਾਂ ਬੇਅਦਬੀ ਦੇ ਮਾਮਲੇ ਨੂੰ ਸੁਲਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਥੇ ਹੀ ਸਾਹਮਣੇ ਆਉਣ ਵਾਲੀਆਂ ਹੋਰ ਬੇਅਦਬੀ ਦੀਆਂ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਅਤੇ ਸਰਕਾਰ ਵੱਲੋਂ ਕੀਤੀ ਜਾਂਦੀ ਸੁਰੱਖਿਆ ਉਪਰ ਵੀ ਕਈ ਤਰਾਂ ਦੇ ਸਵਾਲ ਖੜੇ ਹੋ ਗਏ ਹਨ। ਜਿੱਥੇ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਅਜਿਹੀਆਂ ਗੈਰ ਸਮਾਜਿਕ ਘਟਨਾ ਨੂੰ ਅੰਜਾਮ ਦਿੱਤਾ ਜਾਂਦਾ ਹੈ ਜਿਸ ਨਾਲ ਬਹੁਤ ਸਾਰੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ ਅਤੇ ਉਹਨਾਂ ਵਿੱਚ ਰੋਸ ਪੈਦਾ ਹੋ ਜਾਂਦਾ ਹੈ। ਕੱਲ੍ਹ ਸ਼ਾਮ ਦੇ ਸਮੇਂ ਵੀ ਇਕ ਅਜਿਹੀ ਹੀ ਘਟਨਾ ਵਾਪਰੀ ਸੀ ਜਿਸ ਕਾਰਨ ਪੂਰੀ ਦੁਨੀਆ ਵਿੱਚ ਰੋਸ ਪਾਇਆ ਗਿਆ।

ਜਿੱਥੇ ਕੱਲ ਰਹਿਰਾਸ ਸਾਹਿਬ ਦੇ ਪਾਠ ਦੇ ਦੌਰਾਨ ਅੰਮ੍ਰਿਤਸਰ ਵਿੱਚ ਇਕ ਵਿਅਕਤੀ ਵੱਲੋਂ ਬੇਅਦਬੀ ਕੀਤੀ ਗਈ ਸੀ। ਇਸ ਵਿਅਕਤੀ ਵੱਲੋਂ ਜੰਗਲਾ ਟੱਪ ਕੇ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਮੌਕੇ ਤੇ ਮੌਜੂਦ ਸੇਵਾਦਾਰਾਂ ਵੱਲੋਂ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਅਤੇ ਲੋਕਾਂ ਵੱਲੋਂ ਗੁੱਸੇ ਵਿੱਚ ਆ ਕੇ ਉਸ ਦੀ ਕੁੱਟਮਾਰ ਕੀਤੀ ਗਈ ਜਿਸ ਕਾਰਨ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਹੁਣ ਦਰਬਾਰ ਸਾਹਿਬ ਵਿੱਚ ਕੱਲ੍ਹ ਵਾਪਰੀ ਘਟਨਾ ਤੋਂ ਬਾਅਦ ਕਪੂਰਥਲੇ ਦੇ ਗੁਰਦਵਾਰਾ ਸਾਹਿਬ ਤੋਂ ਵੀ ਅਜਿਹੀ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰ ਦੇ ਸਮੇਂ ਕਪੂਰਥਲਾ ਜਿਲਾ ਦੇ ਅਧੀਨ ਆਉਣ ਵਾਲੇ ਪਿੰਡ ਨਿਜ਼ਾਮਪੁਰ ਵਿੱਚ ਵੀ ਇਕ ਵਿਅਕਤੀ ਵੱਲੋਂ ਬੇਅਦਬੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪਿੰਡ ਨਿਵਾਸੀਆਂ ਨੇ ਦੱਸਿਆ ਹੈ ਕਿ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਸਵੇਰ ਦੇ ਸਮੇਂ ਲੋਕਾਂ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਇਆ ਜਾ ਰਿਹਾ ਸੀ। ਉਸ ਸਮੇਂ ਹੀ ਗੁਰਦੁਆਰਾ ਸਾਹਿਬ ਵਿੱਚ ਮੌਜੂਦ ਇੱਕ ਦੋਸ਼ੀ ਵੱਲੋਂ ਨਿਸ਼ਾਨ ਸਾਹਿਬ ਨਾਲ ਛੇੜਛਾੜ ਕੀਤੀ ਗਈ।

ਉਸ ਵੱਲੋਂ ਕੀਤੀ ਗਈ ਇਸ ਬੇਅਦਬੀ ਦੇ ਕਾਰਨ ਲੋਕਾਂ ਵੱਲੋਂ ਦੋਸ਼ੀ ਨੂੰ ਮੌਕੇ ਤੋਂ ਹੀ ਕਾਬੂ ਕੀਤਾ ਅਤੇ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਵੱਲੋਂ ਤੁਰੰਤ ਮੌਕੇ ਤੇ ਪਹੁੰਚ ਕੀਤੀ ਗਈ ਅਤੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਿੱਥੇ ਕੱਲ ਦੀ ਘਟਨਾ ਨਾਲ ਹੀ ਲੋਕ ਅਜੇ ਵੀ ਹੈਰਾਨ ਹਨ ਉਥੇ ਹੀ ਅੱਜ ਇਕ ਫਿਰ ਤੋਂ ਸਾਹਮਣੇ ਆਈ ਇਸ ਘਟਨਾ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

error: Content is protected !!