ਦੀਪ ਸਿੱਧੂ ਦੀ ਮਹਿਲਾ ਦੋਸਤ ਨੇ ਹੁਣ ਕਰਤਾ ਵੱਡਾ ਖੁਲਾਸਾ ਉਸ ਦਿਨ ਦੇ ਬਾਰੇ ਚ – ਦਸਿਆ ਕੀ ਕੀ ਹੋਇਆ ਸੀ

ਆਈ ਤਾਜਾ ਵੱਡੀ ਖਬਰ 

ਕਿਸਾਨੀ ਸੰਘਰਸ਼ ਦੇ ਵਿਚ ਜਿੱਥੇ ਦੇਸ਼ ਦੀਆਂ ਬਹੁਤ ਸਾਰੀਆਂ ਹਸਤੀਆਂ ਵੱਲੋਂ ਅੱਗੇ ਆ ਕੇ ਇਸ ਸੰਘਰਸ਼ ਨੂੰ ਮਜਬੂਤ ਬਣਾਈ ਰੱਖਣ ਲਈ ਬਹੁਤ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ। ਉੱਥੇ ਹੀ ਪੰਜਾਬ ਦੀਆਂ ਬਹੁਤ ਸਾਰੀਆਂ ਹਸਤੀਆਂ ਵੱਲੋਂ ਵੀ ਆਪਣਾ ਬਣਦਾ ਹੋਇਆ ਯੋਗਦਾਨ ਪਾਇਆ ਗਿਆ। ਜਿਨ੍ਹਾਂ ਵਿਚ ਪੰਜਾਬ ਦੇ ਬਹੁਤ ਸਾਰੇ ਅਦਾਕਾਰ ਅਤੇ ਗਾਇਕ ਵੀ ਸ਼ਾਮਲ ਸਨ। ਜਿਨ੍ਹਾਂ ਵੱਲੋਂ ਦਿੱਲੀ ਦੀਆਂ ਸਰਹੱਦਾਂ ਤੇ ਵੀ ਵਾਰੀ-ਵਾਰੀ ਜਾ ਕੇ ਆਪਣੀ ਹਾਜ਼ਰੀ ਲਗਵਾਈ ਗਈ ਅਤੇ ਲੰਮਾ ਸਮਾਂ ਦਿੱਲੀ ਦੀਆਂ ਸਰਹੱਦਾਂ ਤੇ ਗੁਜਾਰਿਆ ਗਿਆ। ਉੱਥੇ ਹੀ ਬਹੁਤ ਸਾਰੀਆਂ ਹਸਤੀਆਂ ਜਿੱਥੇ ਕਰੋਨਾ ਦੀ ਚਪੇਟ ਵਿਚ ਆਈਆਂ ਹਨ ਉਥੇ ਹੀ ਸੜਕ ਹਾਦਸਿਆ ਬਿਮਾਰੀਆਂ ਅਤੇ ਅਚਾਨਕ ਵਾਪਰੇ ਹਾਦਸਿਆਂ ਦਾ ਸ਼ਿਕਾਰ ਵੀ ਹੋਏ ਹਨ।

ਬੀਤੇ ਦਿਨੀਂ ਜਿੱਥੇ ਫ਼ਿਲਮੀ ਅਦਾਕਾਰ ਦੀਪ ਸਿੱਧੂ ਦਾ ਦਿਹਾਂਤ ਹੋ ਗਿਆ ਸੀ। ਉਥੇ ਹੀ ਉਨ੍ਹਾਂ ਦੇ ਦਿਹਾਂਤ ਦੀ ਖਬਰ ਸੁਣਦੇ ਹੀ ਪੂਰੇ ਪੰਜਾਬ ਵਿੱਚ ਸੋਗ ਦੀ ਲਹਿਰ ਫੈਲ ਗਈ ਸੀ। ਉਨ੍ਹਾਂ ਨਾਲ ਇਹ ਭਿਆਨਕ ਸੜਕ ਹਾਦਸਾ ਦਿੱਲੀ ਤੋਂ ਪੰਜਾਬ ਪਰਤਦੇ ਸਮੇਂ ਰਸਤੇ ਵਿੱਚ ਦਿੱਲੀ ਵਿਖੇ ਵਾਪਰਿਆ ਸੀ। ਉਥੇ ਹੀ ਦੀਪ ਸਿੱਧੂ ਦੀ ਮੌਤ ਨੂੰ ਲੈ ਕੇ ਕਈ ਤਰਾਂ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਸਨ। ਜਿਸ ਸਮੇਂ ਇਹ ਹਾਦਸਾ ਵਾਪਰਿਆ ਸੀ ਉਸ ਸਮੇਂ ਦੀਪ ਸਿੱਧੂ ਦੇ ਨਾਲ ਇਕ ਹੋਰ ਉਸ ਦੇ ਦੋਸਤ ਦੀ ਮੌਤ ਹੋਈ ਸੀ ਅਤੇ ਇਕ ਮਹਿਲਾ ਦੋਸਤ ਇਸ ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋਈ ਸੀ। ਜੋ ਅਮਰੀਕਾ ਦੀ ਰਹਿਣ ਵਾਲੀ ਸੀ। ਹੁਣ ਦੀਪ ਸਿੱਧੂ ਦੀ ਮਹਿਲਾ ਦੋਸਤ ਵੱਲੋਂ ਇਹ ਵੱਡਾ ਖੁਲਾਸਾ ਕੀਤਾ ਗਿਆ ਹੈ ਕਿ ਉਸ ਦਿਨ ਕੀ ਹੋਇਆ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਸਮੇਂ ਦੀਪ ਸਿੱਧੂ ਦੇ ਨਾਲ ਉਨ੍ਹਾਂ ਦੀ ਮਹਿਲਾ ਦੋਸਤ ਰੀਨਾ ਰਾਏ ਇਸ ਹਾਦਸੇ ਦੇ ਸਮੇਂ ਦੀਪ ਸਿੱਧੂ ਨਾਲ ਮੌਜੂਦ ਸੀ। ਜੋ ਇਸ ਸਮੇਂ ਅਮਰੀਕਾ ਵਿੱਚ ਹੈ । ਉਸ ਵੱਲੋਂ ਹੁਣ ਇਸ ਸਾਰੀ ਘਟਨਾ ਦੀ ਜਾਣਕਾਰੀ ਇੰਸਟਾਗ੍ਰਾਮ ਅਕਾਊਂਟ ਤੇ ਦਿੱਤੀ ਗਈ ਹੈ। ਜਿਸ ਨੂੰ ਦੱਸਿਆ ਗਿਆ ਹੈ ਕਿ ਉਸ ਦਿਨ ਉਹ ਦੀਪ ਸਿੱਧੂ ਦੇ ਨਾਲ ਦਿੱਲੀ ਤੋਂ ਵੈਲੇਨਟਾਈਨ ਡੇ ਮਨਾ ਕੇ ਪੰਜਾਬ ਵਾਪਸ ਪਰਤ ਰਹੇ ਸਨ।

ਤਾਂ ਰਸਤੇ ਵਿੱਚ ਉਹ ਸੌਂ ਗਈ ਸੀ। ਪਰ ਅਚਾਨਕ ਹੀ ਇੱਕਦਮ ਬਹੁਤ ਜੋਰਦਾਰ ਗੱਡੀ ਨੂੰ ਝਟਕਾ ਲੱਗਾ ਤਾਂ ਉਸ ਨੇ ਵੇਖਿਆ ਕਿ ਦੀਪ ਸਿੱਧੂ ਅਗਲੀ ਸੀਟ ਤੇ ਟਿਕਿਆ ਹੋਇਆ ਸੀ, ਜੋ ਖੂਨ ਨਾਲ ਲਥਪਥ ਸੀ ਅਤੇ ਬੋਲ ਨਹੀਂ ਰਿਹਾ ਸੀ। ਜਿਸ ਤੋਂ ਬਾਅਦ ਇੱਕ ਰਾਹਗੀਰ ਵੱਲੋਂ ਉਨ੍ਹਾਂ ਨੂੰ ਐਂਬੂਲੈਂਸ ਬੁਲਾ ਕੇ ਹਸਪਤਾਲ ਲਿਜਾਇਆ ਗਿਆ। ਜਿਸ ਤੋਂ ਬਾਅਦ ਉਨ੍ਹਾਂ ਨੂੰ ਦੱਸਿਆ ਗਿਆ ਕਿ ਉਸ ਦੀ ਮੌਤ ਹੋ ਗਈ ਹੈ। ਉਸ ਦੀ ਸੱਟ ਲੱਗੀ ਹੋਣ ਕਾਰਨ ਸੋਨੀਪਤ ਤੋਂ ਦਿੱਲੀ ਦੇ ਇਕ ਹਸਪਤਾਲ ਭੇਜ ਦਿੱਤਾ ਗਿਆ ਸੀ।

error: Content is protected !!