ਦੀਪ ਸਿੱਧੂ ਦੀ ਮੌਤ ਤੋਂ ਬਾਅਦ ਇਕ ਹੋਰ ਮਸ਼ਹੂਰ ਬੋਲੀਵੁਡ ਹਸਤੀ ਦੀ ਹੋ ਗਈ ਅਚਾਨਕ ਮੌਤ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਦੇਸ਼ ਅੰਦਰ ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਦੁਖਦਾਇਕ ਖਬਰਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਪੰਜਾਬ ਵਿੱਚ 20 ਫਰਵਰੀ ਨੂੰ ਚੋਣਾਂ ਹੋਣ ਜਾ ਰਹੀਆਂ ਹਨ ਅਤੇ ਜਿਸ ਵਾਸਤੇ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਪੁਖ਼ਤਾ ਕਦਮ ਚੁੱਕੇ ਜਾ ਰਹੇ ਹਨ। ਇਕ ਤੋਂ ਬਾਅਦ ਇਕ ਦੁਖਦਾਈ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਜਿੱਥੇ ਕੱਲ ਰਾਤ 9 ਵਜੇ ਦੇ ਕਰੀਬ ਆਈ ਇਕ ਦੁੱਖਦਾਈ ਖਬਰ ਨੇ ਸਭ ਲੋਕਾਂ ਨੂੰ ਹੈਰਾਨ ਕਰ ਦਿੱਤਾ। ਜਿੱਥੇ ਦਿੱਲੀ ਵਿਚ ਪੰਜਾਬੀ ਅਦਾਕਾਰ ਦੀਪ ਸਿੱਧੂ ਦਾ ਐਕਸੀਡੈਂਟ ਹੋਇਆ ਅਤੇ ਉਨ੍ਹਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਇਹ ਖਬਰ ਸੁਣਦੇ ਹੀ ਸਭ ਲੋਕਾਂ ਵੱਲੋਂ ਸੋਸ਼ਲ ਮੀਡੀਆ ਉਪਰ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ।

ਜਿਨ੍ਹਾਂ ਦੇ ਜਾਣ ਨਾਲ ਅਦਾਕਾਰੀ ਖੇਤਰ ਵਿਚ ਕਦੇ ਵੀ ਪੂਰਾ ਨਾ ਹੋਣ ਵਾਲਾ ਘਾਟਾ ਪਿਆ ਹੈ। ਦੀਪ ਸਿੱਧੂ ਦੀ ਮੌਤ ਤੋਂ ਬਾਅਦ ਇਸ ਮਸ਼ਹੂਰ ਬੋਲੀਵੁਡ ਹਸਤੀ ਦੀ ਅਚਾਨਕ ਮੌਤ ਹੋਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਬੀਤੇ ਕੱਲ ਸੜਕ ਹਾਦਸੇ ਵਿਚ ਦੀਪ ਸਿੱਧੂ ਦਾ ਦਿਹਾਂਤ ਹੋ ਗਿਆ ਉਥੇ ਹੀ ਹੁਣ ਬਾਲੀਵੁੱਡ ਨੂੰ ਡਿਸਕੋ-ਮਿਊਜ਼ਿਕ ਦੇਣ ਵਾਲੇ ਮਿਊਜ਼ਿਕ ਡਾਇਰੈਕਟਰ ਅਤੇ ਮਸ਼ਹੂਰ ਗਾਇਕ ਭੱਪੀ ਲਹਿਰੀ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਜਿਥੇ ਉਹ ਬੀਤੇ ਇਕ ਮਹੀਨੇ ਤੋਂ ਹਸਪਤਾਲ ਵਿਚ ਜੇਰੇ ਇਲਾਜ ਸਨ।

ਉਥੇ ਹੀ ਉਨ੍ਹਾਂ ਦੀ ਸਿਹਤ ਵਿਚ ਕੁਝ ਸੁਧਾਰ ਹੋਣ ਤੋਂ ਬਾਅਦ ਉਨ੍ਹਾਂ ਨੂੰ ਸੌਮਵਾਰ ਨੂੰ ਛੁੱਟੀ ਦੇ ਦਿੱਤੀ ਗਈ ਸੀ ਅਤੇ ਉਹ ਘਰ ਆ ਗਏ ਸਨ। ਪਰ ਕੱਲ ਮੰਗਲਵਾਰ ਨੂੰ ਅਚਾਨਕ ਇਕ ਫਿਰ ਉਨ੍ਹਾਂ ਦੀ ਗੰਭੀਰ ਹੋਣ ਤੇ ਮੁੜ ਹਸਪਤਾਲ ਦਾਖਲ ਕਰਾਇਆ ਗਿਆ। ਜਿੱਥੇ ਉਨ੍ਹਾਂ ਨੂੰ ਇੱਕ ਹਸਪਤਾਲ ਲਿਜਾਇਆ ਗਿਆ ਸੀ ਉੱਥੇ ਹੀ ਉਨ੍ਹਾਂ ਦਾ ਰਾਤ ਸਮੇਂ 69 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ।

ਉਹ ਪਿਛਲੇ ਕੁੱਝ ਸਮੇ ਤੋਂ ਸਿਹਤ ਸਬੰਧੀ ਸਮੱਸਿਆਵਾਂ ਨਾਲ ਜੂਝ ਰਹੇ ਸਨ। ਉਹਨਾਂ ਦਾ ਅਸਲ ਨਾਮ ਲੋਕੇਸ਼ ਲਹਿਰੀ ਸੀ ਅਤੇ ਉਨ੍ਹਾਂ ਦਾ ਜਨਮ 27 ਨਵੰਬਰ 1952 ਵਿੱਚ ਪੱਛਮੀ ਬੰਗਾਲ ਦੇ ਜਲਪਾਈਗੁੜੀ ਵਿੱਚ ਹੋਇਆ ਸੀ। ਉਨ੍ਹਾਂ ਦੀ ਸੰਗੀਤ ਜਗਤ ਨੂੰ ਦਿੱਤੀ ਗਈ ਦੇਣ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਵੱਲੋਂ ਉੱਨੀ ਸੌ ਸੱਤਰ ਤੇ ਅੱਸੀ ਦੇ ਦਹਾਕੇ ਦੀ ਸ਼ੁਰੂਆਤ ਵਿੱਚ ਬਹੁਤ ਸਾਰੀਆਂ ਸੁਪਰ ਹਿਟ ਫ਼ਿਲਮ ਦੇ ਗੀਤ ਦਿੱਤੇ ਗਏ।

error: Content is protected !!