ਦੀਪ ਸਿੱਧੂ ਦੀ ਮੌਤ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਚੰਨੀ ਵਲੋਂ ਆਈ ਇਹ ਖਬਰ

ਆਈ ਤਾਜਾ ਵੱਡੀ ਖਬਰ 

ਜਦੋਂ 3 ਵਿਵਾਦਤ ਖੇਤੀ ਕਾਨੂੰਨਾਂ ਨੂੰ ਲਾਗੂ ਕੀਤਾ ਗਿਆ ਸੀ ਤਾਂ ਇਨ੍ਹਾਂ ਨੂੰ ਰੱਦ ਕਰਵਾਉਣ ਵਾਸਤੇ ਸਾਰੇ ਦੇਸ਼ ਦੇ ਕਿਸਾਨਾਂ ਵੱਲੋਂ ਇਕਜੁੱਟ ਹੋ ਕੇ ਕੇਂਦਰ ਸਰਕਾਰ ਦੇ ਖ਼ਿਲਾਫ਼ ਮੋਰਚਾ ਖੋਲ ਦਿੱਤਾ ਗਿਆ ਸੀ। ਇਸ ਕਿਸਾਨੀ ਸੰਘਰਸ਼ ਦੇ ਵਿੱਚ ਜਿੱਥੇ ਪੰਜਾਬੀ ਕਲਾਕਾਰਾਂ ਅਤੇ ਅਦਾਕਾਰਾਂ ਵੱਲੋਂ ਅੱਗੇ ਆ ਕੇ ਕਿਸਾਨਾਂ ਦਾ ਸਮਰਥਨ ਕੀਤਾ ਗਿਆ। ਜਿਨ੍ਹਾਂ ਆਪਣੇ ਕੈਰੀਅਰ ਦੀ ਪ੍ਰਵਾਹ ਨਾ ਕਰਦੇ ਹੋਏ ਸਭ ਕੁਝ ਦਾਅ ਤੇ ਲਾ ਕੇ ਕਿਸਾਨਾਂ ਦਾ ਸਾਥ ਦੇਣ ਲਈ ਦਿੱਲੀ ਕੂਚ ਕੀਤਾ। ਜਿੱਥੇ ਕਿਸਾਨਾਂ ਵੱਲੋਂ ਇੱਕ ਸਾਲ ਤੋਂ ਵਧੇਰੇ ਸਮਾਂ ਦਿੱਲੀ ਦੀਆਂ ਸਰਹੱਦਾਂ ਤੇ ਗੁਜ਼ਾਰਿਆ ਗਿਆ। ਉੱਥੇ ਹੀ ਬਹੁਤ ਸਾਰੇ ਕਲਾਕਾਰ ਅਤੇ ਅਦਾਕਾਰ ਵੀ ਲਗਾਤਾਰ ਕਿਸਾਨਾਂ ਨੂੰ ਸਮਰਥਨ ਦੇਣ ਲਈ ਦਿੱਲੀ ਦੇ ਮੋਰਚੇ ਵਿੱਚ ਡਟੇ ਰਹੇ।

ਉਥੇ ਹੀ ਹੁਣ ਇਨ੍ਹਾਂ ਕਲਾਕਾਰਾਂ ਅਤੇ ਗਾਇਕਾਂ ਦੇ ਨਾਲ ਵਾਪਰਨ ਵਾਲੀਆਂ ਘਟਨਾਵਾਂ ਦੇ ਸਾਹਮਣੇ ਆਉਣ ਨਾਲ ਸੋਗ ਦੀ ਲਹਿਰ ਫੈਲ ਜਾਂਦੀ ਹੈ। ਹੁਣ ਦੀਪ ਸਿੱਧੂ ਦੀ ਮੌਤ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਚੰਨੀ ਵੱਲੋਂ ਇਹ ਖਬਰ ਸਾਹਮਣੇ ਆਈ ਹੈ। ਬੀਤੇ ਕੱਲ ਰਾਤ 9 ਵਜੇ ਦੇ ਕਰੀਬ ਜਦੋਂ ਇੱਕ ਖਬਰ ਸਾਹਮਣੇ ਆਈ ਤਾਂ ਸਭ ਲੋਕਾਂ ਦੇ ਹੋਸ਼ ਉੱਡ ਗਏ ਜਿਸ ਵਿੱਚ ਅਦਾਕਾਰ ਦੀਪ ਸਿੱਧੂ ਦੀ ਮੌਤ ਦਾ ਜ਼ਿਕਰ ਸੀ।

ਇਹ ਖਬਰ ਸਭ ਨੂੰ ਇੱਕ ਝੂਠ ਲੱਗ ਰਹੀ ਸੀ। ਦੀਪ ਸਿੱਧੂ ਦੀ ਮੌਤ ਨੇ ਜਿੱਥੇ ਸਭ ਲੋਕਾਂ ਨੂੰ ਬਹੁਤ ਹੀ ਜ਼ਿਆਦਾ ਦੁੱਖ ਦਿੱਤਾ ਹੈ, ਉਥੇ ਹੀ ਅਦਾਕਾਰੀ ਦੇ ਖੇਤਰ ਵਿਚ ਉਸ ਦੀ ਕਮੀ ਕਦੇ ਪੂਰੀ ਨਹੀਂ ਹੋ ਸਕਦੀ। ਹੁਣ ਪੰਜਾਬੀ ਅਦਾਕਾਰ ਦੀਪ ਸਿੱਧੂ ਦੇ ਦੇਹਾਂਤ ਤੇ ਜਿੱਥੇ ਵੱਖ ਵੱਖ ਸਖ਼ਸੀਅਤਾਂ ਵੱਲੋਂ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।

ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵੀ ਟਵੀਟ ਕਰਕੇ ਅਦਾਕਾਰ ਦੀਪ ਸਿੱਧੂ ਦੇ ਦੇਹਾਂਤ ਤੇ ਦੁੱਖ ਦਾ ਇਜ਼ਹਾਰ ਕੀਤਾ ਹੈ। ਜਿੱਥੇ ਟਵੀਟ ਵਿੱਚ ਲਿਖਿਆ ਹੈ ਕਿ ਪ੍ਰਸਿੱਧ ਅਦਾਕਾਰ ਅਤੇ ਸਮਾਜਿਕ ਕਾਰਕੁੰਨ ਦੇ ਦਿਹਾਂਤ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ ਹੈ। ਉੱਥੇ ਹੀ ਪੂਰੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਨਾਲ ਵੀ ਦੁੱਖ ਜ਼ਾਹਿਰ ਕਰਦੇ ਆਪਣੇ ਵਿਚਾਰ ਸਾਂਝੇ ਕੀਤੇ ਹਨ। ਉਨ੍ਹਾਂ ਆਖਿਆ ਕਿ ਕਿਸਾਨੀ ਸੰਘਰਸ਼ ਵਿਚ ਅਦਾਕਾਰ ਦੀਪ ਸਿੱਧੂ ਦੇ ਦਿੱਤੇ ਗਏ ਸਮਰਥਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।

error: Content is protected !!