ਦੀਪ ਸਿੱਧੂ ਵਲੋਂ ਆਈ ਇਹ ਵੱਡੀ ਖਬਰ 2022 ਦੀ ਵੋਟਾਂ ਤੋਂ ਪਹਿਲਾਂ ਕਰਤਾ ਇਹ ਐਲਾਨ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਕਾਂਗਰਸ ਪਾਰਟੀ ਵਿਚ ਕਾਫੀ ਸਮੇਂ ਤੋਂ ਖਿੱਚੋਤਾਣ ਚਲੀ ਆ ਰਹੀ ਸੀ। ਉਸਦਾ ਅੰਤ ਮੁੱਖ ਮੰਤਰੀ ਦੇ ਬਦਲਾਅ ਨਾਲ ਕੀਤਾ ਗਿਆ ਹੈ। ਉਥੇ ਹੀ ਸਾਰੀਆਂ ਸਿਆਸੀ ਪਾਰਟੀਆਂ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਕਰ ਰਹੀਆਂ ਹਨ। ਜਿਨ੍ਹਾਂ ਵੱਲੋਂ ਆਪਣੀ ਪਾਰਟੀ ਦੀ ਮਜ਼ਬੂਤੀ ਲਈ ਕਈ ਤਰ੍ਹਾ ਦੇ ਐਲਾਨ ਕੀਤੇ ਜਾ ਰਹੇ ਹਨ। ਉਥੇ ਹੀ ਕਿਸਾਨੀ ਸੰਘਰਸ਼ ਦੇ ਕਾਰਣ ਬਹੁਤ ਸਾਰੇ ਵਿਧਾਇਕ ਅਤੇ ਪਾਰਟੀ ਵਰਕਰਾਂ ਵੱਲੋਂ ਪਾਰਟੀ ਦਾ ਸਾਥ ਛੱਡ ਕੇ ਦੂਜੀ ਪਾਰਟੀ ਵਿਚ ਸ਼ਾਮਲ ਹੋਣ ਦਾ ਸਿਲਸਲਾ ਵੀ ਲਗਾਤਾਰ ਜਾਰੀ ਹੈ। ਜਿਸ ਬਾਰੇ ਆਏ ਦਿਨ ਹੀ ਬਹੁਤ ਸਾਰੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਉਥੇ ਹੀ ਵੱਖ ਵੱਖ ਸਿਆਸੀ ਪਾਰਟੀਆਂ ਵਿਚ ਬਹੁਤ ਸਾਰੇ ਨਵੇਂ ਚਿਹਰਿਆਂ ਨੂੰ ਵੀ ਸ਼ਾਮਲ ਕੀਤਾ ਜਾ ਰਿਹਾ ਹੈ।

ਜਿਨ੍ਹਾਂ ਬਾਰੇ ਕਿਸੇ ਵੱਲੋਂ ਕਲਪਨਾ ਵੀ ਨਹੀਂ ਕੀਤੀ ਗਈ ਸੀ। ਕਿਸਾਨੀ ਸੰਘਰਸ਼ ਦੇ ਕਾਰਣ ਜਿਥੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਗੱਠਜੋੜ ਟੁੱਟ ਚੁੱਕਾ ਹੈ। ਉਥੇ ਹੀ ਕਿਸਾਨੀ ਸੰਘਰਸ਼ ਦੇ ਚਲਦੇ ਹੋਏ ਬਹੁਤ ਸਾਰੇ ਨਵੇਂ ਚਿਹਰੇ ਰਾਜਨੀਤੀ ਵਿੱਚ ਸ਼ਾਮਲ ਹੋ ਗਏ ਹਨ। ਹੁਣ ਦੀਪ ਸਿੱਧੂ ਵੱਲੋਂ ਵੀ 2022 ਦੀਆਂ ਵੋਟਾਂ ਤੋਂ ਪਹਿਲਾਂ ਇਹ ਐਲਾਨ ਕੀਤਾ ਜਾ ਰਿਹਾ ਹੈ ਇਸ ਬਾਰੇ ਹੁਣ ਖਬਰ ਸਾਹਮਣੇ ਆਈ ਹੈ। ਕਿਸਾਨੀ ਸੰਘਰਸ਼ ਦੇ ਵਿਚ ਲੱਖਾਂ ਸਦਾਣਾ ਦੇ ਨਾਲ ਦੀਪ ਸਿੱਧੂ ਦਾ ਨਾਮ ਵੀ ਜਿੱਥੇ ਸਾਹਮਣੇ ਆਉਂਦਾ ਸੀ। ਉੱਥੇ ਹੀ 26 ਜਨਵਰੀ ਦੇ ਮੌਕੇ ਤੇ ਟਰੈਕਟਰ ਪਰੇਡ ਦੌਰਾਨ ਹੋਏ ਹੰਗਾਮੇ ਤੋਂ ਬਾਅਦ ਉਸ ਨੂੰ ਸੰਘਰਸ਼ ਨਾਲੋਂ ਅਲੱਗ ਕਰ ਦਿੱਤਾ ਗਿਆ ਸੀ।

ਜਿੱਥੇ ਕਾਫੀ ਸਮੇਂ ਤੱਕ ਪੁਲਿਸ ਵੱਲੋਂ ਉਸ ਦੀ ਭਾਲ ਕੀਤੀ ਗਈ, ਜਿਸ ਤੋਂ ਬਾਅਦ ਉਸ ਘਟਨਾ ਲਈ ਜ਼ਿੰਮੇਵਾਰ ਠਹਿਰਾਉਂਦੇ ਹੋਏ ਪੁਲਿਸ ਵੱਲੋਂ ਉਸ ਨੂੰ ਕਾਬੂ ਕੀਤਾ ਗਿਆ ਸੀ। ਹੁਣ ਇਸ ਫਿਲਮੀ ਅਦਾਕਾਰ ਦੀਪ ਸਿੱਧੂ ਵੱਲੋਂ 2022 ਦੀਆਂ ਚੋਣਾਂ ਵਿੱਚ ਪ੍ਰਵੇਸ਼ ਕੀਤੇ ਜਾਣ ਦਾ ਐਲਾਨ ਕੀਤਾ ਜਾ ਰਿਹਾ ਹੈ। ਜਿਸ ਵੱਲੋਂ ਵਾਰਿਸ ਪੰਜਾਬ ਦੀ ਜਥੇਬੰਦੀ ਤੇ ਤਹਿਤ ਆਪਣੀ ਪਾਰਟੀ ਦਾ ਆਗਾਜ਼ 29 ਸਤੰਬਰ ਨੂੰ ਚੰਡੀਗੜ੍ਹ ਵਿੱਚ ਪ੍ਰੈੱਸ ਕਲੱਬ ਦਾ ਗਠਨ ਕਰਕੇ ਕੀਤਾ ਜਾਵੇਗਾ। ਜਿੱਥੇ ਉਨ੍ਹਾਂ ਵੱਲੋਂ ਲੋਕਾਂ ਨੂੰ ਇਸ ਜਥੇਬੰਦੀ ਵਿੱਚ ਸ਼ਮੂਲੀਅਤ ਕਰਨ ਵਾਸਤੇ ਅਤੇ ਪਹੁੰਚਣ ਲਈ ਸੱਦਾ ਵੀ ਦਿੱਤਾ ਗਿਆ ਹੈ।

ਤੇ ਲੋਕਾਂ ਨੂੰ ਆਖਿਆ ਗਿਆ ਹੈ ਕਿ ਇਸ ਜਥੇਬੰਦੀ ਵਿੱਚ ਸ਼ਾਮਲ ਹੋ ਕੇ ਪੰਜਾਬ ਦੇ ਹੱਕਾਂ ਦੀ ਖਾਤਰ ਸੰਘਰਸ਼ ਕੀਤਾ ਜਾਵੇ। ਉਨ੍ਹਾਂ ਵੱਲੋਂ ਇੱਕ ਨਵੇਂ ਮੰਚ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਜਿਸ ਦਾ ਨਾਮ ਵਾਰਿਸ ਪੰਜਾਬ ਰੱਖਿਆ ਹੈ। ਫ਼ਿਲਮਾਂ ਅਤੇ ਕਿਸਾਨੀ ਸੰਘਰਸ਼ ਤੋਂ ਬਾਅਦ ਹੁਣ ਦੀਪ ਸਿੱਧੂ ਵੱਲੋਂ ਵੱਖਰਾ ਮੁਕਾਮ ਹਾਸਲ ਕਰਨ ਲਈ ਪੰਜਾਬ ਦੀ ਸਿਆਸਤ ਵਿੱਚ ਵੀ ਕਦਮ ਰੱਖਿਆ ਜਾ ਰਿਹਾ ਹੈ। ਜਿਸ ਵਾਸਤੇ ਉਨ੍ਹਾਂ ਵੱਲੋਂ ਨਵੇਂ ਮੰਚ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।

error: Content is protected !!