ਦੋਪਹੀਆ ਵਾਹਨ ਚਲਾਉਣ ਵਾਲੇ ਹੋ ਜਾਵੋ ਸਾਵਧਾਨ – ਸਰਕਾਰ ਨੇ ਜਾਰੀ ਕਰਤੇ ਨਵੇਂ ਹੁਕਮ

ਆਈ ਤਾਜਾ ਵੱਡੀ ਖਬਰ 

ਅਜਕਲ ਦੇਸ਼ ਅੰਦਰ ਜਿਥੇ ਬਹੁਤ ਸਾਰੇ ਸੜਕੀ ਆਵਾਜਾਈ ਮੰਤਰਾਲੇ ਵੱਲੋਂ ਲਾਗੂ ਕੀਤੇ ਗਏ ਆਦੇਸ਼ਾਂ ਦੀ ਪਾਲਣਾ ਨਾ ਕਰਨ ਦੇ ਚਲਦੇ ਹੋਏ ਸੜਕ ਹਾਦਸੇ ਵਾਪਰ ਰਹੇ ਹਨ। ਇਨ੍ਹਾਂ ਹਾਦਸਿਆਂ ਨੂੰ ਰੋਕਣ ਅਤੇ ਲੋਕਾਂ ਦੀ ਸੁਰੱਖਿਆ ਨੂੰ ਲਾਜ਼ਮੀ ਕਰਨ ਵਾਸਤੇ ਸੜਕੀ ਆਵਾਜਾਈ ਮੰਤਰਾਲਾ ਵੱਲੋਂ ਲਾਗੂ ਕੀਤੇ ਗਏ ਨਿਯਮਾਂ ਵਿੱਚ ਬਦਲਾ ਕੀਤਾ ਜਾਂਦਾ ਹੈ। ਉਥੇ ਹੀ ਇਸ ਦੀ ਜਾਣਕਾਰੀ ਵੀ ਲੋਕਾਂ ਦੇ ਨਾਲ ਸਾਂਝੀ ਕੀਤੀ ਜਾਂਦੀ ਹੈ ਤਾਂ ਜੋ ਲੋਕਾਂ ਨੂੰ ਇਨ੍ਹਾਂ ਨਿਯਮਾਂ ਦੀ ਜਾਣਕਾਰੀ ਮਿਲ ਸਕੇ ਅਤੇ ਉਹ ਇਨ੍ਹਾਂ ਦੀ ਸਖਤੀ ਨਾਲ ਪਾਲਣਾ ਕਰ ਸਕਣ। ਹੁਣ ਦੁਪਹੀਆ ਵਾਹਨ ਚਲਾਉਣ ਵਾਲਿਆਂ ਲਈ ਸਰਕਾਰ ਵੱਲੋਂ ਇਹ ਨਵੇਂ ਹੁਕਮ ਜਾਰੀ ਕਰ ਦਿੱਤੇ ਗਏ ਹਨ।

ਦੇਸ਼ ਅੰਦਰ ਜਿੱਥੇ ਦੋ ਪਹੀਆ ਵਾਹਨ ਚਾਲਕ ਨੂੰ ਲਾਗੂ ਕੀਤੇ ਗਏ ਨਿਯਮਾਂ ਦੇ ਅਨੁਸਾਰ ਹੈਲਮਟ ਪਹਿਨਣ ਅਤੇ ਹੋਰ ਨਿਯਮਾਂ ਦੀ ਪਾਲਣਾ ਕਰਨ ਦੇ ਆਦੇਸ਼ ਜਾਰੀ ਕੀਤੇ। ਜਿਸ ਨਾਲ ਉਸ ਦੀ ਜਾਨ ਨੂੰ ਸੁਰੱਖਿਅਤ ਕੀਤਾ ਜਾ ਸਕੇ। ਉਥੇ ਹੀ ਹੁਣ ਬਾਈਕ ਉਪਰ ਆਪਣੇ ਬੱਚਿਆਂ ਨੂੰ ਲੈ ਕੇ ਸਵਾਰੀ ਕਰਨ ਉਪਰ ਸਰਕਾਰ ਵੱਲੋਂ ਨਵੇਂ ਨਿਯਮ ਲਾਗੂ ਕਰ ਦਿੱਤੇ ਗਏ ਹਨ।

ਇਨ੍ਹਾਂ ਦੇਸ਼ਾਂ ਦੇ ਅਨੁਸਾਰ ਹੁਣ 9 ਮਹੀਨੇ ਦੇ ਬੱਚੇ ਤੋਂ ਲੈ ਕੇ 4 ਸਾਲ ਦੇ ਬੱਚਿਆਂ ਨੂੰ ਬਾਈਕ ਤੇ ਸੈਰ ਕਰਵਾਉਣ ਲਈ ਉਨ੍ਹਾਂ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਵਾਹਨ ਚਾਲਕ ਲਈ ਬੱਚਿਆਂ ਦਾ ਹੈਲਮਟ ਪਹਿਨਣਾ ਅਤੇ ਹਾਰਨੇਸ ਬੈਲਟ ਦੀ ਵਰਤੋਂ ਲਾਜ਼ਮੀ ਕਰ ਦਿਤੀ ਗਈ ਹੈ। ਅਗਰ ਕੋਈ ਵੀ ਲਾਗੂ ਕੀਤੇ ਗਏ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਨੂੰ ਭਾਰੀ ਜੁਰਮਾਨਾ ਕੀਤਾ ਜਾਵੇਗਾ।

ਕਿਉਂਕਿ ਬੱਚਿਆਂ ਸਮੇਤ ਸਫ਼ਰ ਕਰਨ ਵਾਲੇ ਵਾਹਨ ਚਾਲਕ ਨੂੰ ਸਿਰਫ ਵਾਹਨ ਦੀ ਗਤੀ 40 ਕਿਲੋਮੀਟਰ ਪ੍ਰਤੀ ਘੰਟਾ ਰੱਖਣ ਦੀ ਇਜ਼ਾਜਤ ਦਿੱਤੀ ਗਈ ਹੈ। ਜਿਨ੍ਹਾਂ ਵੱਲੋਂ ਲਾਗੂ ਕੀਤੇ ਗਏ ਇਨ੍ਹਾਂ ਆਦੇਸ਼ਾਂ ਦੀ ਉਲੰਘਣਾ ਕੀਤੀ ਜਾਵੇਗੀ ਉਸ ਨੂੰ 1000 ਹਜ਼ਾਰ ਰੁਪਏ ਜੁਰਮਾਨਾ ਕੀਤਾ ਜਾ ਸਕਦਾ ਹੈ ਅਤੇ ਤਿੰਨ ਮਹੀਨਿਆਂ ਲਈ ਡਰਾਈਵਿੰਗ ਲਾਇਸੰਸ ਮੁਅੱਤਲ ਕਰ ਦਿੱਤਾ ਜਾਵੇਗਾ। ਇਸ ਬਾਰੇ ਪਹਿਲਾਂ ਵੀ ਪਿਛਲੇ ਸਾਲ ਅਕਤੂਬਰ 2021 ਦੇ ਵਿੱਚ ਇੱਕ ਨੋਟੀਫਿਕੇਸ਼ਨ ਮੰਤਰਾਲੇ ਵੱਲੋਂ ਜਾਰੀ ਕੀਤਾ ਗਿਆ ਸੀ। ਉਸ ਦੇ ਅਧਾਰ ਤੇ ਹੀ ਹੋਣ ਇਹ ਨਿਯਮ ਲਾਗੂ ਕੀਤੇ ਜਾ ਰਹੇ ਹਨ।

error: Content is protected !!