ਨਨਾਣ ਵਲੋਂ ਲਗਾਏ ਦੋਸ਼ਾਂ ਤੋਂ ਬਾਅਦ ਮੈਡਮ ਸਿੱਧੂ ਵਲੋਂ ਆ ਗਿਆ ਇਹ ਵੱਡਾ ਬਿਆਨ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੇ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਸਿਆਸਤ ਵਿੱਚ ਹਰ ਰੋਜ਼ ਕਈ ਵੱਡੇ ਧਮਾਕੇ ਹੋ ਰਹੇ ਹਨ । ਵੱਖ ਵੱਖ ਸਿਆਸੀ ਲੀਡਰਾਂ ਦੇ ਵੱਲੋਂ ਬਿਆਨਬਾਜ਼ੀ ਕੀਤੀ ਜਾ ਰਹੀ ਹੈ । ਇਸੇ ਵਿਚਕਾਰ ਅੱਜ ਵੱਡਾ ਧਮਾਕਾ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਘਰ ਹੋਇਆ । ਜਦੋਂ ਅਮਰੀਕਾ ਤੋਂ ਆਈ ਇਕ ਔਰਤ ਸੁਮਨ ਤੁਰ ਦੇ ਵੱਲੋਂ ਨਵਜੋਤ ਸਿੰਘ ਸਿੱਧੂ ਤੇ ਗੰਭੀਰ ਦੋਸ਼ ਲਗਾਉਂਦਿਆਂ ਹੋਇਆ ਉਨ੍ਹਾਂ ਨੂੰ ਆਪਣਾ ਭਰਾ ਦੱਸਿਆ ਗਿਆ । ਜਿਸ ਪੂਰੇ ਘਟਨਾਕ੍ਰਮ ਤੇ ਹੁਣ ਨਵਜੋਤ ਕੌਰ ਸਿੱਧੂ ਦਾ ਇੱਕ ਵੱਡਾ ਬਿਆਨ ਸਾਹਮਣੇ ਆਇਆ ਹੈ ਅਤੇ ਨਵਜੋਤ ਕੌਰ ਸਿੱਧੂ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਆਪਣੇ ਪਤੀ ਦੀਆਂ ਭੈਣਾਂ ਬਾਰੇ ਕੋਈ ਵੀ ਜਾਣਕਾਰੀ ਪ੍ਰਾਪਤ ਨਹੀਂ ਹੈ ।

ਹਾਲਾਂਕਿ ਨਵਜੋਤ ਕੌਰ ਸਿੱਧੂ ਨੇ ਇੰਨਾ ਜ਼ਰੂਰ ਆਖਿਆ ਕਿ ਪਤੀ ਨਵਜੋਤ ਸਿੰਘ ਸਿੱਧੂ ਦੇ ਪਿਤਾ ਭਗਵੰਤ ਸਿੰਘ ਸਿੱਧੂ ਦੇ ਦੋ ਵਿਆਹ ਹੋਏ ਸਨ। ਉਨ੍ਹਾਂ ਦੀ ਪਹਿਲੀ ਪਤਨੀ ਤੋਂ ਦੋ ਧੀਆਂ ਸਨ। ਪਰ ਉਹ ਸਿੱਧੂ ਦੀਆਂ ਭੈਣਾਂ ਨੂੰ ਨਹੀਂ ਜਾਂਦੀ ਹੈ । ਜ਼ਿਕਰਯੋਗ ਹੈ ਕਿ ਇਸ ਪੂਰੇ ਘਟਨਾਕ੍ਰਮ ਤੋਂ ਪਹਿਲਾਂ ਚੰਡੀਗੜ੍ਹ ਦੇ ਵਿੱਚ ਸੁਮਨ ਤੁਰ ਦੇ ਵੱਲੋਂ ਇਕ ਪ੍ਰੈੱਸ ਕਾਨਫਰੰਸ ਕੀਤੀ ਗਈ ਸੀ । ਜਿਸ ਦੌਰਾਨ ਉਨ੍ਹਾਂ ਦੇ ਵੱਲੋਂ ਦਾਅਵਾ ਕੀਤਾ ਗਿਆ ਸੀ ਕਿ ਨਵਜੋਤ ਸਿੰਘ ਸਿੱਧੂ ਦੀ ਉਹ ਵੱਡੀ ਭੈਣ ਹਨ ਤੇ ਉਹ ਉਨ੍ਹਾਂ ਤੋ ਪੂਰੇ ਪੰਦਰਾਂ ਸਾਲ ਵੱਡੀ ਹੈ।

ਇੰਨਾ ਹੀ ਨਹੀਂ ਸਗੋਂ ਉਨ੍ਹਾਂ ਦੇ ਵੱਲੋਂ ਦਾਅਵਾ ਕੀਤਾ ਗਿਆ ਸੀ ਕਿ ਉਨ੍ਹਾਂ ਦੇ ਪਿਤਾ ਭਗਵੰਤ ਸਿੰਘ ਸੰਧੂ ਦੀ ਮੌਤ ਤੋਂ ਬਾਅਦ ਸ਼ੈਰੀ ਨੇ ਮਾਂ ਨਿਰਮਲ ਭਗਵੰਤ ਅਤੇ ਵੱਡੀ ਭੈਣ ਨੂੰ ਘਰੋਂ ਕੱਢ ਦਿੱਤਾ ਸੀ । ਨਾਲ ਹੀ ਉਨ੍ਹਾਂ ਦੱਸਿਆ ਮੀਡੀਆ ਵਿਚ ਬਿਆਨ ਦੇ ਕੇ ਝੂਠ ਬੋਲਿਆ ਸੀ ਕਿ ਮੇਰੇ ਮਾਤਾ-ਪਿਤਾ ਨਿਆਇਕ ਤੌਰ ’ਤੇ ਵੱਖ ਹੋਏ ਹਨ। ਹਾਲਾਂਕਿ ਇਕਦਮ ਵਿਧਾਨਸਭਾ ਚੋਣਾਂ ਤੋਂ ਪਹਿਲਾਂ ਅਜਿਹਾ ਇੱਕ ਮੋੜ ਸਭ ਨੂੰ ਚਿੰਤਾ ਵਿੱਚ ਪਾ ਰਿਹਾ ਹੈ ਅਤੇ ਬਹੁਤ ਸਾਰੇ ਲੋਕ ਇਸ ਨੂੰ ਵਿਰੋਧੀ ਸਿਆਸੀ ਧਿਰਾਂ ਦਾ ਇਕ ਸੋਚਿਆ ਸਮਝਿਆ ਚੋਣ ਸਟੰਟ ਵੀ ਦੱਸ ਰਹੇ ਹੈ ।

ਇਸ ਬਾਬਤ ਕੀ ਸੱਚਾਈ ਸਾਹਮਣੇ ਆਉਂਦੀ ਹੈ ਉਹ ਤਾਂ ਆਉਣ ਵਾਲੇ ਦਿਨਾਂ ਵਿੱਚ ਹੀ ਪਤਾ ਚੱਲੇਗਾ। ਪਰ ਨਵਜੋਤ ਕੌਰ ਸਿੱਧੂ ਦੇ ਵੱਲੋਂ ਇਸ ਗੱਲ ਤੋਂ ਸਾਫ਼ ਇਨਕਾਰ ਕਰ ਦਿੱਤਾ ਗਿਆ ਹੈ ਕਿ ਉਹ ਨਵਜੋਤ ਸਿੰਘ ਸਿੱਧੂ ਦੀਆਂ ਭੈਣਾਂ ਬਾਰੇ ਕੁਝ ਵੀ ਨਹੀਂ ਜਾਂਦੀ ।

error: Content is protected !!