ਨਵਜੋਤ ਸਿੱਧੂ ਦੇ ਖਾਸ ਸਾਥੀ ਪਰਗਟ ਸਿੰਘ ਬਾਰੇ ਆ ਰਹੀ ਇਹ ਵੱਡੀ ਖਬਰ , ਚੰਨੀ ਦੇ CM ਬਣਨ ਤੋਂ ਬਾਅਦ

ਆਈ ਤਾਜ਼ਾ ਵੱਡੀ ਖਬਰ 

ਕਾਂਗਰਸ ਪਾਰਟੀ ਵਿੱਚ ਬਗ਼ਾਵਤ ਸੁਰ ਵੇਖਣ ਨੂੰ ਮਿਲੇ ਜਿਸ ਤੋਂ ਬਾਅਦ ਪਾਰਟੀ ਵਿਚ ਕਾਫੀ ਕੁਝ ਵੇਖਣ ਨੂੰ ਮਿਲਿਆ ਹੈ। ਕਾਂਗਰਸ ਵਿੱਚ ਵੀ ਬਹੁਤ ਸਾਰੇ ਵਿਧਾਇਕਾਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਦਾ ਵਿਰੋਧ ਕੀਤਾ ਜਾ ਰਿਹਾ ਸੀ ਅਤੇ ਉਨ੍ਹਾਂ ਤੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦਿੱਤੇ ਜਾਣ ਦੀ ਮੰਗ ਕੀਤੀ ਹੈ। ਉੱਥੇ ਹੀ ਕਾਂਗਰਸ ਦੇ ਕਈ ਬਾਗ਼ੀ ਵਿਧਾਇਕਾਂ ਵੱਲੋਂ ਹਾਈਕਮਾਨ ਨਾਲ ਗੱਲਬਾਤ ਕਰਨ ਦੀ ਵੀ ਕੋਸ਼ਿਸ਼ ਕੀਤੀ ਗਈ। ਅਜੇਹੀ ਸ਼ਸ਼ੋਪੰਜ ਦੇ ਵਿਚ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ। ਉਥੇ ਹੀ ਕਾਂਗਰਸ ਦੇ ਸਾਰੇ ਵਿਧਾਇਕਾਂ ਵੱਲੋਂ ਆਪਸੀ ਸਹਿਮਤੀ ਦੇ ਨਾਲ ਮੁੱਖ ਮੰਤਰੀ ਦੀ ਚੋਣ ਕਰਨ ਦਾ ਫੈਸਲਾ ਹਾਈਕਮਾਂਡ ਉਪਰ ਛੱਡ ਦਿੱਤਾ ਗਿਆ।

ਜਿਸ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਅਗਲਾ ਮੁੱਖ ਮੰਤਰੀ ਘੋਸ਼ਿਤ ਕਰ ਦਿੱਤਾ ਗਿਆ ਹੈ। ਜਿੱਥੇ ਉਨ੍ਹਾਂ ਵੱਲੋਂ ਵੱਖ-ਵੱਖ ਧਾਰਮਿਕ ਅਸਥਾਨਾਂ ਤੇ ਜਾ ਕੇ ਪ੍ਰਮਾਤਮਾ ਦਾ ਸ਼ੁਕਰਾਨਾ ਵੀ ਕੀਤਾ ਗਿਆ। ਉਥੇ ਹੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਤਰ੍ਹਾਂ ਦੇ ਐਲਾਨ ਕੀਤੇ ਗਏ। ਹੁਣ ਨਵਜੋਤ ਸਿੱਧੂ ਦੇ ਖਾਸ ਸਾਥੀ ਪਰਗਟ ਸਿੰਘ ਬਾਰੇ ਵੀ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਐਲਾਨਣ ਤੋਂ ਬਾਅਦ ਪਰਗਟ ਸਿੰਘ ਨੂੰ ਵੀ ਖੇਡ ਮੰਤਰੀ ਬਣਾਏ ਜਾਣ ਦੀ ਖਬਰ ਸਾਹਮਣੇ ਆਈ ਹੈ।

ਪਰਗਟ ਸਿੰਘ ਨੂੰ ਜਿੱਥੇ ਸਿੱਧੂ ਦੇ ਕਰੀਬੀਆਂ ਵਿਚੋਂ ਇਕ ਮਨਿਆ ਜਾ ਰਿਹਾ ਹੈ। ਉਥੇ ਹੀ ਬੀਤੇ ਦਿਨੀਂ ਕੈਪਟਨ ਅਮਰਿੰਦਰ ਸਿੰਘ ਨੂੰ ਉਹਨਾਂ ਦੇ ਅਹੁਦੇ ਤੋਂ ਹਟਾਉਣ ਅਤੇ ਚਰਨਜੀਤ ਸਿੰਘ ਚੰਨੀ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਕੈਪਟਨ ਦੇ ਫਾਰਮ ਹਾਊਸ ਜਾਣ ਦੀ ਬਜਾਏ ਪਰਗਟ ਸਿੰਘ ਦੇ ਘਰ ਆ ਕੇ ਨਵਜੋਤ ਸਿੰਘ ਵੱਲੋਂ ਲੰਚ ਕੀਤਾ ਗਿਆ ਸੀ। ਨਵਜੋਤ ਸਿੰਘ ਸਿੱਧੂ ਪਹਿਲੇ ਦਿਨ ਤੋਂ ਹੀ ਪਰਗਟ ਸਿੰਘ ਦੇ ਨਾਲ ਖੜੇ ਹੋਏ ਹਨ। ਹੁਣ ਸਾਬਕਾ ਖਿਡਾਰੀ ਪਰਗਟ ਸਿੰਘ ਨੂੰ ਖੇਡ ਮੰਤਰੀ ਬਣਾਇਆ ਜਾ ਸਕਦਾ ਹੈ।

ਉਹ ਪੰਜਾਬ ਵਿੱਚ ਦੇਸ਼ ਦੀ ਹਾਕੀ ਦੀ ਟੀਮ ਦੇ ਕਪਤਾਨ ਵਜੋਂ ਸੇਵਾ ਕਰਦੇ ਰਹੇ ਹਨ। ਉਥੇ ਹੀ ਕੈਪਟਨ ਅਮਰਿੰਦਰ ਸਿੰਘ ਉਪਰ ਪਰਗਟ ਸਿੰਘ ਵੱਲੋਂ ਸ਼ਬਦੀ ਹਮਲਾ ਵੀ ਵਾਰ ਕੀਤਾ ਜਾ ਰਿਹਾ ਹੈ। ਮੰਗਲਵਾਰ ਨੂੰ ਜਿੱਥੇ ਪੰਜਾਬ ਦੇ ਮੁੱਖ ਮੰਤਰੀ, ਨਵਜੋਤ ਸਿੰਘ ਸਿੱਧੂ ਅਤੇ ਦੋ ਉਪ ਮੁੱਖ ਮੰਤਰੀ ਹਾਈਕਮਾਨ ਨਾਲ ਗੱਲਬਾਤ ਕਰਨ ਲਈ ਦਿੱਲੀ ਗਏ ਹੋਏ ਸਨ ਉਥੇ ਹੀ ਉਨ੍ਹਾਂ ਵੱਲੋਂ ਕੁਝ ਅਹਿਮ ਫੈਸਲੇ ਵੀ ਲਏ ਗਏ ਹਨ।

error: Content is protected !!