ਨਵੀਂ ਵਿਆਹੀ ਕੁੜੀ ਨੇ ਇਸ ਕਾਰਨ ਦੇ ਦਿੱਤੀ ਆਪਣੀ ਜਾਨ – ਕਾਰਨ ਜਾਣ ਸਭ ਰਹਿ ਗਏ ਹੈਰਾਨ

ਆਈ ਤਾਜਾ ਵੱਡੀ ਖਬਰ 

ਮਾਪਿਆ ਵੱਲੋਂ ਜਿਥੇ ਆਪਣੇ ਬੱਚਿਆਂ ਦਾ ਪਾਲਣ ਪੋਸ਼ਣ ਬਹੁਤ ਹੀ ਬੇਹਤਰੀਨ ਢੰਗ ਨਾਲ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਦੀ ਜ਼ਿੰਦਗੀ ਨੂੰ ਲੈ ਕੇ ਬਹੁਤ ਸਾਰੇ ਸੁਪਨੇ ਵੀ ਵੇਖੇ ਜਾਂਦੇ ਹਨ। ਮਾਪਿਆ ਵੱਲੋਂ ਜਿੱਥੇ ਅੱਜ ਧੀਆਂ ਨੂੰ ਪੁੱਤਰਾਂ ਬਰਾਬਰ ਦਾ ਦਰਜਾ ਦਿੱਤਾ ਜਾਂਦਾ ਹੈ ਉਥੇ ਹੀ ਉਨ੍ਹਾਂ ਨੂੰ ਸਭ ਹੱਕ ਬਰਾਬਰ ਦਿੱਤੇ ਜਾ ਰਹੇ ਹਨ। ਉਥੇ ਹੀ ਮਾਪਿਆਂ ਵੱਲੋਂ ਆਪਣੀਆਂ ਧੀਆਂ ਦੇ ਵਿਆਹ ਨੂੰ ਲੈ ਕੇ ਵੀ ਬਹੁਤ ਸਾਰੀ ਉਤਸੁਕਤਾ ਦੇਖੀ ਜਾਂਦੀ ਹੈ। ਮਾਪਿਆਂ ਵੱਲੋਂ ਖੁਸ਼ੀ ਖੁਸ਼ੀ ਆਪਣੀਆਂ ਧੀਆਂ ਨੂੰ ਵਿਆਹ ਕਰਕੇ ਸੋਹਰੇ ਘਰ ਵਿਦਾ ਕੀਤਾ ਜਾਂਦਾ ਹੈ ਤਾਂ ਉਹ ਆਪਣੀ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕਰ ਸਕਣ। ਉੱਥੇ ਹੀ ਬਹੁਤ ਸਾਰੀਆਂ ਕੁੜੀਆਂ ਨੂੰ ਸਹੁਰੇ ਪਰਿਵਾਰ ਵੱਲੋਂ ਦਹੇਜ ਦੀ ਭੇਟ ਚੜ੍ਹਾ ਦਿੱਤਾ ਜਾਂਦਾ ਹੈ। ਹੁਣ ਇੱਥੇ ਨਵੀਂ ਵਿਆਹੀ ਕੁੜੀ ਵੱਲੋਂ ਇਸ ਕਾਰਨ ਆਪਣੀ ਜਾਨ ਦੇ ਦਿੱਤੀ ਗਈ ਹੈ ਜਿਸ ਬਾਰੇ ਸੁਣ ਕੇ ਸਭ ਹੈਰਾਨ ਸਨ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਥਾਣਾ ਜੁਲਕਾਂ ਅਧੀਨ ਆਉਂਦੇ ਪਿੰਡ ਬਰਕਤਪੁਰ ਤੋਂ ਸਾਹਮਣੇ ਆਈ ਹੈ। ਜਿੱਥੇ ਇਕ ਨਵ-ਵਿਆਹੁਤਾ ਲੜਕੀ ਦੀ ਮੌਤ ਹੋਣ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਜਿੱਥੇ ਇੱਕ ਲੜਕੀ ਵੱਲੋਂ ਆਪਣੇ ਸਹੁਰੇ ਘਰ ਵਿਚ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ। ਉੱਥੇ ਕਿ ਇਸ ਸਾਰੀ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਲੜਕੀ ਦੇ ਮਾਪੇ ਅਮਰੀਕ ਸਿੰਘ ਨੇ ਦੱਸਿਆ ਕਿ 25 ਅਕਤੂਬਰ 2021 ਦੇ ਵਿੱਚ ਉਨ੍ਹਾਂ ਦੀ ਭਾਣਜੀ ਸੋਭਾ ਕੌਰ ਪੁੱਤਰੀ ਅਮਰੀਕ ਸਿੰਘ ਦਾ ਵਿਆਹ ਪਿੰਡ ਬਰਕਤਪੁਰ ਦੇ ਰਹਿਣ ਵਾਲੇ ਸੁਖਵਿੰਦਰ ਸਿੰਘ ਪੁੱਤਰ ਤਰਸੇਮ ਸਿੰਘ ਨਾਲ ਕੀਤਾ ਗਿਆ ਸੀ।

ਉਥੇ ਹੀ ਪਰਿਵਾਰ ਵੱਲੋਂ ਆਪਣੀ ਹੈਸੀਅਤ ਤੋਂ ਵਧੇਰੇ ਦਾਜ ਦਹੇਜ਼ ਦਿੱਤਾ ਗਿਆ। ਪਰ ਦਹੇਜ ਦੇ ਲਾਲਚੀ ਸਹੁਰਿਆਂ ਵੱਲੋਂ ਉਨ੍ਹਾਂ ਦੀ ਫਾਂਸੀ ਨੂੰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਗਿਆ। ਹਰ ਪਰਵਾਰ ਵੱਲੋਂ ਜਿਥੇ ਕਾਰ ਦੀ ਮੰਗ ਕੀਤੀ ਜਾ ਰਹੀ ਸੀ ਉਥੇ ਹੀ ਇਸ ਮੰਗ ਨੂੰ ਪੂਰੇ ਨਾ ਕੀਤੇ ਜਾਣ ਕਾਰਨ ਕੁੜੀ ਨੂੰ ਦਿੱਤੀ ਜਾਂਦੀ ਮਾਨਸਿਕ ਪ੍ਰੇਸ਼ਾਨੀ ਦੇ ਕਾਰਨ ਹੀ ਉਸ ਵੱਲੋਂ ਇਹ ਕਦਮ ਚੁੱਕਿਆ ਗਿਆ। ਜਿੱਥੇ ਮ੍ਰਿਤਕਾ ਦੇ ਸਹੁਰਿਆਂ ਦੇ ਖਿਲਾਫ ਮਾਮਲਾ ਦਰਜ ਕਰ ਕੇ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।

ਉਥੇ ਹੀ ਪੀੜਤਾ ਦੇ ਪਰਿਵਾਰ ਵੱਲੋਂ ਦੋਸ਼ ਲਗਾਇਆ ਗਿਆ ਹੈ ਕਿ ਜਿਸ ਸਮੇਂ ਉਹ ਘਰ ਪਹੁੰਚੇ ਤਾਂ ਲੜਕੀ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ ਅਤੇ ਉਸ ਦੇ ਪੈਰ ਜ਼ਮੀਨ ਉਪਰ ਲੱਗੇ ਹੋਏ ਸਨ। ਜਿਸ ਤੋਂ ਇਹ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਸਹੁਰੇ ਪਰਿਵਾਰ ਵੱਲੋਂ ਹੀ ਗਲ਼ ਘੁੱਟ ਕੇ ਲੜਕੀ ਨੂੰ ਮਾਰਿਆ ਗਿਆ ਹੈ। ਪੁਲਸ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਗਿਆ ਹੈ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

error: Content is protected !!