ਨਵੇਂ ਬਣੇ ਮੁੱਖ ਮੰਤਰੀ ਚੰਨੀ ਦੇ ਹਜੇ ਤਾਂ ਖੁਸ਼ੀ ਦੇ ਜਸ਼ਨ ਚੱਲ ਰਹੇ ਹਨ – ਪਰ ਇਹਨਾਂ ਵਲੋਂ ਇਸ ਕਾਰਨ ਹੋ ਗਈ ਅਸਤੀਫੇ ਦੀ ਮੰਗ

ਆਈ ਤਾਜ਼ਾ ਵੱਡੀ ਖਬਰ 

ਪਿਛਲੇ ਕੁਝ ਸਮੇਂ ਤੋਂ ਕਾਂਗਰਸ ਪਾਰਟੀ ਪੰਜਾਬ ਵਿੱਚ ਬਹੁਤ ਹੀ ਜ਼ਿਆਦਾ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਜਿਥੇ ਕਾਂਗਰਸ ਵੱਲੋਂ ਕੋਈ ਨਾ ਕੋਈ ਅਜਿਹੀ ਖ਼ਬਰ ਸਾਹਮਣੇ ਆ ਰਹੀ ਹੈ ਜਿਸ ਨਾਲ ਪਾਰਟੀ ਮੁੜ ਤੋਂ ਕਈ ਵਾਰ ਵਿਵਾਦਾਂ ਵਿੱਚ ਘਿਰ ਜਾਂਦੀ ਹੈ। ਜਿੱਥੇ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਬਾਗ਼ੀ ਸੁਰ ਛਿੜਨ ਕਾਰਨ ਉਨ੍ਹਾਂ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਪਿਆ। ਉੱਥੇ ਹੀ ਕਾਂਗਰਸ ਵਿਧਾਇਕਾਂ ਨੂੰ ਲੈ ਕੇ ਵੀ ਕੋਈ ਨਾ ਕੋਈ ਖ਼ਬਰ ਅਜਿਹੀ ਚਰਚਾ ਦਾ ਵਿਸ਼ਾ ਬਣ ਰਹੀ ਹੈ ਜਿਸ ਦਾ ਪਾਰਟੀ ਉਪਰ ਗਹਿਰਾ ਅਸਰ ਹੋਇਆ ਹੈ। ਜਿੱਥੇ ਹੁਣ ਚਰਨਜੀਤ ਚੰਨੀ ਵੱਲੋਂ ਅਗਲੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਗਈ ਹੈ।

ਉਥੇ ਹੀ ਉਨ੍ਹਾਂ ਵੱਲੋਂ ਕੀਤੇ ਗਏ ਕੁਝ ਐਲਾਨ ਦੇ ਕਾਰਨ ਬਹੁਤ ਸਾਰੇ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਉਥੇ ਹੀ ਉਨ੍ਹਾਂ ਦੇ ਰਾਜਨੀਤਿਕ ਸਫ਼ਰ ਨੂੰ ਲੈ ਕੇ ਵੀ ਕਈ ਤਰਾਂ ਦੇ ਸਵਾਲ ਚਰਚਾ ਵਿੱਚ ਬਣੇ ਹੋਏ ਹਨ। ਜਿਸ ਕਾਰਨ ਕਾਂਗਰਸ ਪਾਰਟੀ ਨੂੰ ਕਈ ਤਰ੍ਹਾਂ ਦੀਆਂ ਆਲੋਚਨਾਵਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਹੁਣ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣੇ ਚੰਨੀ ਦੇ ਹਜੇ ਖ਼ੁਸ਼ੀ ਦੇ ਜਸ਼ਨ ਚਲ ਰਹੇ ਹਨ ਕਿ ਇਸ ਦੌਰਾਨ ਹੀ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਹੋਣ ਲੱਗੀ ਹੈ।

ਹੁਣ ਚਰਨਜੀਤ ਸਿੰਘ ਚੰਨੀ ਤੇ ਮੀ ਟੂ ਮੁਹਿੰਮ ਦੇ ਤਹਿਤ ਦੋਸ਼ ਲਗਾਉਂਦਿਆਂ ਹੋਇਆਂ ਕੌਮੀ ਮਹਿਲਾ ਕਮਿਸ਼ਨਰ ਦੀ ਚੇਅਰਪਰਸਨ ਰੇਖਾ ਸ਼ਰਮਾ ਵੱਲੋਂ ਅਸਤੀਫੇ ਦੀ ਮੰਗ ਕੀਤੀ ਗਈ ਹੈ। ਕਿਉਂਕਿ ਕੁਝ ਸਮਾਂ ਪਹਿਲਾਂ ਚੰਨੀ ਉਪਰ ਇਕ ਮਹਿਲਾ ਅਫਸਰ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਵੀ ਲੱਗ ਚੁੱਕੇ ਹਨ। ਜਿਸ ਕਾਰਨ ਚਰਨਜੀਤ ਚੰਨੀ ਕਾਫੀ ਵਿਵਾਦਾਂ ਵਿਚ ਘਿਰ ਗਏ ਸਨ। ਇਸ ਮਾਮਲੇ ਨੂੰ ਦੇਖਦੇ ਹੋਏ ਹੀ ਪੰਜਾਬ ਮਹਿਲਾ ਕਮਿਸ਼ਨ ਵੱਲੋਂ ਸਖ਼ਤ ਨੋਟਿਸ ਲਿਆ ਗਿਆ ਸੀ।

ਜਿਸ ਤੋਂ ਬਾਅਦ ਚਰਨਜੀਤ ਚੰਨੀ ਕੋਲੋਂ ਜਵਾਬ ਵੀ ਮੰਗਿਆ ਗਿਆ ਸੀ ਤੇ ਉਸ ਤੋਂ ਬਾਅਦ ਇਹ ਮਾਮਲਾ ਕੁਝ ਹੱਦ ਤੱਕ ਸ਼ਾਂਤ ਹੋ ਗਿਆ ਸੀ। ਪਰ ਉਹਨਾਂ ਦੇ ਮੁੱਖ ਮੰਤਰੀ ਦੇ ਅਹੁਦੇ ਤੇ ਆਉਣ ਤੋਂ ਬਾਅਦ ਇਹ ਮਾਮਲਾ ਇਕ ਵਾਰ ਫਿਰ ਤੋਂ ਚਰਚਾ ਵਿਚ ਆ ਗਿਆ ਹੈ। ਰੇਖਾ ਸ਼ਰਮਾ ਵੱਲੋਂ ਮੰਗ ਕੀਤੀ ਗਈ ਹੈ ਕਿ ਚਰਨਜੀਤ ਚੰਨੀ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ ਹੈ ਕਿਉਂਕਿ ਅਜਿਹੇ ਇਨਸਾਨ ਨੂੰ ਮੁੱਖ ਮੰਤਰੀ ਬਣਾਏ ਜਾਣਾ ਸ਼ਰਮਨਾਕ ਹੈ। ਜਿਸ ਦੇ ਕਾਰਨ ਔਰਤਾਂ ਨੂੰ ਕਈ ਤਰ੍ਹਾਂ ਦੀ ਪਰੇਸ਼ਾਨੀ ਝੱਲਣੀ ਪੈ ਰਹੀ ਹੈ।

error: Content is protected !!