ਨਵੇਂ ਸਾਲ ਤੋਂ ਪਹਿਲਾ ਪਹਿਲਾਂ ਇਹਨਾਂ ਲੋਕਾਂ ਨੂੰ ਸਰਕਾਰ ਦੇਵੇਗੀ ਏਨੇ ਹਜਾਰ ਰੁਪਏ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਦੀ ਸਰਕਾਰ ਵੱਲੋਂ ਜਿਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੀਆਂ ਯੋਜਨਾਵਾਂ ਉਲੀਕੀਆਂ ਜਾਂਦੀਆਂ ਹਨ ਜਿਸ ਨਾਲ ਦੇਸ਼ ਤਰੱਕੀ ਦੀ ਰਾਹ ਤੇ ਜਾ ਸਕੇ ਅਤੇ ਆਰਥਿਕ ਵਿਕਾਸ ਵੀ ਹੋ ਸਕੇ। ਜਿੱਥੇ ਅਜਿਹੀਆਂ ਬਹੁਤ ਸਾਰੀਆਂ ਯੋਜਨਾਵਾਂ ਨੂੰ ਲੋਕਾਂ ਵੱਲੋਂ ਨਾਮਨਜ਼ੂਰ ਕਰ ਦਿੱਤਾ ਗਿਆ ਹੈ ਜੋ ਕਿ ਉਨ੍ਹਾਂ ਦੇ ਹਿੱਤਾਂ ਵਿੱਚ ਨਹੀਂ ਹੁੰਦੀਆ, ਜਦੋਂ ਕਿ ਕੇਂਦਰ ਸਰਕਾਰ ਵੱਲੋਂ ਜਿੱਥੇ ਖੇਤੀ ਕਾਨੂਨ ਲਾਗੂ ਕੀਤੇ ਗਏ ਸੀ, ਜੋ ਕਿ ਕਿਸਾਨਾਂ ਦੇ ਹਿੱਤ ਵਿੱਚ ਨਾ ਹੋ ਕੇ ਕਾਰਪੋਰੇਟ ਘਰਾਣਿਆਂ ਦੇ ਹਿੱਤ ਵਿੱਚ ਸਨ ਜਿਨ੍ਹਾਂ ਨੂੰ ਦੇਸ਼ ਦੇ ਕਿਸਾਨਾਂ ਵੱਲੋਂ ਲਗਾਤਾਰ ਸੰਘਰਸ਼ ਕਰਕੇ ਰੱਦ ਕਰਵਾ ਲਿਆ ਗਿਆ ਹੈ। ਉੱਥੇ ਹੀ ਕਿਸਾਨਾਂ ਲਈ ਕਈ ਤਰ੍ਹਾਂ ਦੀਆਂ ਯੋਜਨਾਵਾਂ ਵੀ ਲਾਗੂ ਕੀਤੀਆਂ ਗਈਆਂ ਹਨ ਜਿਸ ਨਾਲ ਉਨ੍ਹਾਂ ਨੂੰ ਫਾਇਦਾ ਵੀ ਹੋ ਰਿਹਾ ਹੈ।

ਹੁਣ ਨਵੇਂ ਸਾਲ ਤੋਂ ਪਹਿਲਾਂ ਇਨ੍ਹਾਂ ਲੋਕਾਂ ਨੂੰ ਸਰਕਾਰ ਐਨੇ ਹਜ਼ਾਰ ਰੁਪਏ ਦੇਵੇਗੀ। ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜਿਥੇ ਕਿਸਾਨਾਂ ਨੂੰ ਦੋ 2000 ਰੁਪਏ ਦੀ ਕਿਸ਼ਤ ਸਾਲ ਵਿੱਚ 3 ਬਾਰ ਦੇਣ ਦਾ ਐਲਾਨ ਕੀਤਾ ਗਿਆ ਸੀ ਜੋ ਕਿ ਸਿੱਧੇ ਕਿਸਾਨਾਂ ਦੇ ਖਾਤੇ ਵਿੱਚ ਪਾਏ ਗਏ ਹਨ। ਸਰਕਾਰ ਵੱਲੋਂ ਐਲਾਨ ਕੀਤਾ ਹੈ ਕਿ ਕਿਸਾਨ ਸਨਮਾਨ ਨਿਧੀ ਯੋਜਨਾ ਸਕੀਮ ਦੇ ਤਹਿਤ ਦੇਸ਼ ਦੇ ਉਨ੍ਹਾਂ ਲੋੜਵੰਦ ਕਿਸਾਨਾਂ ਨੂੰ ਸਰਕਾਰ ਵੱਲੋਂ ਇਹ ਤੋਹਫਾ ਨਵੇਂ ਸਾਲ ਤੋਂ ਪਹਿਲਾਂ ਹੀ 15 ਦਸੰਬਰ ਤੋਂ ਲੈ ਕੇ ਮਾਰਚ ਤੱਕ ਕਿਸਾਨਾਂ ਦੇ ਖਾਤੇ ਵਿੱਚ ਜਮ੍ਹਾ ਕਰ ਦਿੱਤੀ ਜਾਵੇਗੀ।

ਉਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਉਨ੍ਹਾਂ ਕਿਸਾਨਾਂ ਦੇ ਖਾਤਿਆਂ ਵਿੱਚ ਦੋ ਕਿਸ਼ਤਾਂ ਤੇ ਪੈਸੇ ਇਕੱਠੇ ਭੇਜੇ ਜਾਣਗੇ, ਜਿਨ੍ਹਾਂ ਨੂੰ ਇਸ ਯੋਜਨਾ ਦੇ ਤਹਿਤ 9ਵੀਂ ਕਿਸ਼ਤ ਦਾ ਲਾਭ ਨਹੀਂ ਪ੍ਰਾਪਤ ਹੋਇਆ ਸੀ। ਇਹ ਸਹੂਲਤ ਉਨ੍ਹਾਂ ਕਿਸਾਨਾਂ ਨੂੰ ਹੀ ਮੁਹਇਆ ਕਾਰਵਾਈ ਜਾਵੇਗੀ ,ਜਿਹਨਾਂ ਕਿਸਾਨਾਂ ਵੱਲੋਂ 30 ਸਤੰਬਰ ਤੋਂ ਪਹਿਲਾਂ ਰਜਿਸਟ੍ਰੇਸ਼ਨ ਕਰਵਾਈ ਗਈ ਹੋਵੇਗੀ। ਉਨ੍ਹਾਂ ਦੇ ਖਾਤੇ ਵਿਚ 4 ਹਜ਼ਾਰ ਰੁਪਏ ਟਰਾਂਸਫਰ ਹੋ ਜਾਣਗੇ। ਕਿਸਾਨ ਸਨਮਾਨ ਨਿਧੀ ਯੋਜਨਾ ਦੇ ਤਹਿਤ ਦੇਸ਼ ਦੇ ਕਰੋੜਾਂ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਤੋਹਫਾ ਭੇਜਿਆ ਹੈ।

ਜਿੱਥੇ ਕਿਸਾਨਾਂ ਦੇ ਖਾਤੇ ਵਿੱਚ 1.58 ਕਰੋੜ ਤੋਂ ਵਧੇਰੇ ਪੈਸੇ ਕੇਂਦਰ ਸਰਕਾਰ ਵੱਲੋਂ ਪਹਿਲਾਂ ਹੀ ਵੱਖ ਵੱਖ ਸੂਬਿਆਂ ਦੇ ਕਿਸਾਨਾਂ ਨੂੰ ਪਾਸ ਕਰ ਦਿੱਤੇ ਗਏ ਹਨ। ਹੁਣ ਤੱਕ ਕੁੱਲ ਮਿਲਾ ਕੇ ਕੇਂਦਰ ਸਰਕਾਰ ਵੱਲੋਂ ਦੇਸ਼ ਦੇ ਵਿੱਚ 11.37, ਕਰੋੜ ਤੋਂ ਵੱਧ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਰਕਾਰ ਵੱਲੋਂ ਇਹ ਰਕਮ ਭੇਜੀ ਗਈ ਹੈ।

error: Content is protected !!