ਨਹੀਂ ਟਲਿਆ ਰਾਜਾ ਵੜਿੰਗ ਹੁਣ ਕਰਤਾ ਇਹ ਵੱਡਾ ਕੰਮ – ਸਾਰੇ ਪਾਸੇ ਹੋ ਗਈ ਚਰਚਾ , ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਜਿੱਥੇ ਇਕ ਪਾਸੇ ਪੰਜਾਬ ਕਾਂਗਰਸ ਦੇ ਵਿਚ ਘਮਾਸਾਨ ਮਚਿਆ ਹੋਇਆ ਹੈ, ਸਿਆਸੀ ਲੀਡਰ ਇੱਕ ਦੂਜੇ ਨੂੰ ਹੀ ਘੇਰਦੇ ਹੋਏ ਨਜ਼ਰ ਆ ਰਹੇ ਨੇ, ਪੰਜਾਬ ਦੀ ਕਾਂਗਰਸ ਪਾਰਟੀ ਦੇ ਵਿਚ ਹੁਣ ਤੱਕ ਬਹੁਤ ਵੱਡੇ ਧਮਾਕੇ ਹੋ ਚੁੱਕੇ ਹਨ । ਪੰਜਾਬ ਦੀ ਸਿਆਸਤ ਦੇ ਵਿਚ ਇਸ ਸਮੇਂ ਕਈ ਵੱਡੇ ਬਦਲਾਅ ਵੇਖਣ ਨੂੰ ਮਿਲ ਹੀ ਹਨ , ਕਿਉਂਕਿ ਪੰਜਾਬ ਦੀਆਂ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ ਤੇ ਸਾਰੀਆਂ ਸਿਆਸੀ ਪਾਰਟੀਆਂ ਇਨ੍ਹਾਂ ਚੋਣਾਂ ਦੇ ਵਿੱਚ ਰੁਝੀਆਂ ਹੋਈਆਂ ਹਨ । ਗੱਲ ਕੀਤੀ ਜਾਵੇ ਜੇਕਰ ਨਵੇਂ ਬਣੇ ਕੈਬਨਿਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ, ਤਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਇਸ ਸਮੇਂ ਕਾਫ਼ੀ ਸਰਗਰਮ ਨਜ਼ਰ ਆ ਰਹੇ ਹਨ ।

ਉਨ੍ਹਾਂ ਦੇ ਵੱਲੋਂ ਹੁਣ ਤੱਕ ਟਰਾਂਸਪੋਰਟ ਵਿਭਾਗ ਦੀ ਚੰਗੀ ਕਾਰਗੁਜ਼ਾਰੀ ਦੇ ਲਈ ਕਾਫੀ ਕੰਮ ਕੀਤੇ ਜਾ ਰਹੇ ਹਨ ਤੇ ਹੁਣ ਇਸੇ ਵਿਚਕਾਰ ਰਾਜਾ ਵੜਿੰਗ ਦੇ ਵੱਲੋਂ ਇਕ ਵਾਰ ਫਿਰ ਤੋਂ ਆਪਣਾ ਇੱਕ ਅਜਿਹਾ ਦਾਅ ਖੇਡਿਆ ਗਿਆ ਹੈ ਜਿਸ ਦੀ ਚਰਚਾ ਹੁਣ ਸਾਰੇ ਪਾਸੇ ਛਿੜ ਚੁੱਕੀ ਹੈ । ਦਰਅਸਲ ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਵੱਲੋਂ ਚੰਗੇ ਟਰਾਂਸਪੋਰਟ ਵਿਭਾਗ ਦੀ ਕਾਰਗੁਜ਼ਾਰੀ ਦੇ ਲਈ ਕਾਫੀ ਕੰਮ ਕੀਤੇ ਜਾ ਰਹੇ ਹਨ ਤੇ ਅੱਜ ਉਨ੍ਹਾਂ ਦੇ ਵੱਲੋਂ ਚੰਡੀਗੜ੍ਹ ਦੇ ਇਕ ਬੱਸ ਅੱਡੇ ਤੇ ਪ੍ਰਾਈਵੇਟ ਬੱਸ ਆਪ੍ਰੇਟਰ ਦੇ ਮੁਲਾਜ਼ਮਾਂ ਵੱਲੋਂ ਸਰਕਾਰੀ ਬੱਸਾਂ ਦੇ ਡਰਾਈਵਰਾਂ ਦੇ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਦਾ ਪਰਦਾਫਾਸ਼ ਕੀਤਾ ਗਿਆ ਹੈ ।

ਜਿੱਥੇ ਉਨ੍ਹਾਂ ਦੇ ਵੱਲੋਂ ਇਸ ਡਰਾਈਵਰ ਦੀ ਪ੍ਰਾੲੀਵੇਟ ਬੱਸ ਨੂੰ ਜ਼ਬਤ ਕਰਵਾਇਆ ਗਿਆ ਹੈ, ਉਥੇ ਹੀ ਉਨ੍ਹਾਂ ਪ੍ਰਾਈਵੇਟ ਆਪਰੇਟਰ ਜਿਨ੍ਹਾਂ ਦੇ ਵੱਲੋਂ ਸਰਕਾਰੀ ਬੱਸਾਂ ਦੇ ਡਰਾਈਵਰਾਂ ਤੇ ਕੰਡਕਟਰਾਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਸੀ ਉਨ੍ਹਾਂ ਨੂੰ ਪੁਲੀਸ ਦੇ ਹਵਾਲੇ ਵੀ ਕੀਤਾ ਹੈ । ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਕੀਤੇ ਕਾਰਜਾਂ ਦੀ ਚਾਰੇ ਪਾਸੇ ਚਰਚਾ ਹੁੰਦੀ ਹੋ ਰਹੀ ਹੈ । ਮਿਲੀ ਜਾਣਕਾਰੀ ਮੁਤਾਬਕ ਪਤਾ ਚਲਿਆ ਹੈ ਕਿ ਚੰਡੀਗਡ਼੍ਹ ਦੇ ਸੈਕਟਰ 43 ਦੇ ਬੱਸ ਅੱਡੇ ਉੱਪਰ ਪ੍ਰਾਈਵੇਟ ਟ੍ਰਾਂਸਪੋਰਟ ਕੰਪਨੀ ਜੁਝਾਰ ਟਰਾਂਸਪੋਰਟ ਕੰਪਨੀ ਦੇ ਕੁਝ ਕਰਿੰਦਿਆਂ ਨੇ ਆਪਣੀ ਗੁੰਡਾਗਰਦੀ ਦਾ ਜ਼ੋਰ ਵਿਖਾਉਂਦਿਆਂ ਪੰਜਾਬ ਦੀ ਸਰਕਾਰੀ ਵਾਲਵੋ ਬੱਸ ਨੂੰ ਧਕੇ ਦੇ ਨਾਲ ਰੋਕ ਲਿਆ ਅਤੇ ਬੱਸ ਵਿੱਚ ਬੈਠੀਆਂ ਸਵਾਰੀਆਂ ਨੂੰ ਉਤਾਰ ਦਿੱਤਾ ।

ਜਦੋਂ ਇਸ ਗੁੰਡਾ ਗਰਦੀ ਬਾਰੇ ਸਰਕਾਰੀ ਬੱਸਾਂ ਦੇ ਡਰਾੲੀਵਰਾ ਨੇ ਇਸ ਦੀ ਜਾਣਕਾਰੀ ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਦਿੱਤੀ । ਜਿਸ ਤੋਂ ਬਾਅਦ ਰਾਜਾ ਵੜਿੰਗ ਮੌਕੇ ਤੇ ਪਹੁੰਚੇ ਤੇ ਮੌਕੇ ਤੇ ਹੀ ਉਨ੍ਹਾਂ ਦੇ ਪੁਲੀਸ ਨੂੰ ਵੀ ਮੌਕੇ ਤੇ ਹੀ ਘਟਨਾ ਵਾਲੀ ਸਥਾਨ ਤੇ ਬੁਲਾ ਲਿਆ । ਜਿਸ ਤੋਂ ਬਾਅਦ ਉਨ੍ਹਾਂ ਨੇ ਪ੍ਰਾਈਵੇਟ ਕੰਪਨੀ ਦੇ ਗੁੰਡਾਗਰਦੀ ਕਰਨ ਵਾਲੇ ਕਰਿੰਦਿਆਂ ਨੂੰ ਪੁਲੀਸ ਹਵਾਲੇ ਕਰ ਦਿੱਤਾ ਤੇ ਕੰਪਨੀ ਦੀ ਬੱਸ ਵੀ ਜ਼ਬਤ ਕਰਵਾ ਦਿੱਤੀ।

error: Content is protected !!