ਨਿਊਜ਼ੀਲੈਂਡ ਵਾਪਰਿਆ ਘਰ ਦੇ ਅੰਦਰ ਕਹਿਰ ਪੰਜਾਬੀ ਮੁੰਡੇ ਨੂੰ ਮਿਲੀ ਇਸ ਤਰਾਂ ਅਚਾਨਕ ਮੌਤ , ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਅੱਜ ਦੇ ਦੌਰ ਵਿਚ ਬਹੁਤ ਸਾਰੇ ਬੱਚਿਆਂ ਵੱਲ ਵਿਦੇਸ਼ ਜਾਣ ਦਾ ਸੁਪਨਾ ਵੇਖਿਆ ਜਾਂਦਾ ਹੈ ਅਤੇ ਮਾਪਿਆਂ ਵੱਲੋਂ ਉਸ ਸੁਪਨੇ ਨੂੰ ਸਾਕਾਰ ਕਰਨ ਵਾਸਤੇ ਆਪਣਾ ਸਭ ਕੁਝ ਦਾਅ ਤੇ ਲਾ ਦਿੱਤਾ ਜਾਂਦਾ ਹੈ। ਭਾਰਤ ਵਿੱਚ ਬੇਰੁਜਗਾਰੀ ਦੇ ਚਲਦੇ ਹੋਏ ਬਹੁਤ ਸਾਰੇ ਬੱਚਿਆਂ ਵੱਲੋਂ ਵਿਦੇਸ਼ਾਂ ਦਾ ਰੁਖ਼ ਕੀਤਾ ਜਾ ਰਿਹਾ ਹੈ। ਜਿੱਥੇ ਜਾ ਕੇ ਉਹ ਆਪਣੇ ਜੀਵਨ ਨੂੰ ਵਧੀਆ ਢੰਗ ਨਾਲ ਜੀਅ ਸਕਣ ਅਤੇ ਆਪਣੇ ਮਾਪਿਆਂ ਦੇ ਸੁਪਨਿਆਂ ਨੂੰ ਸਾਕਾਰ ਕਰ ਸਕਣ। ਵਿਦੇਸ਼ਾਂ ਵਿਚ ਪੜਾਈ ਦੇ ਤੌਰ ਤੇ ਜਾ ਕੇ ਬੱਚਿਆਂ ਵੱਲੋਂ ਭਾਰੀ ਮਿਹਨਤ ਮੁਸ਼ੱਕਤ ਕੀਤੀ ਜਾਂਦੀ ਹੈ ਅਤੇ ਉਹਨਾਂ ਦੇਸ਼ਾਂ ਵਿਚ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਜਾਂਦਾ ਹੈ।

ਜਿਸ ਨਾਲ ਮਾਪਿਆਂ ਦਾ ਸਿਰ ਵੀ ਫ਼ਖਰ ਨਾਲ ਉੱਚਾ ਹੋ ਜਾਂਦਾ ਹੈ। ਉਥੇ ਹੀ ਇਹ ਪੰਜਾਬੀ ਨੌਜਵਾਨਾਂ ਨਾਲ ਵਾਪਰਨ ਵਾਲੇ ਮੰਦਭਾਗੇ ਹਾਦਸੇ ਮਾਪਿਆਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ। ਹੁਣ ਨਿਊਜ਼ੀਲੈਂਡ ਵਿੱਚ ਇੱਕ ਪੰਜਾਬੀ ਨੌਜਵਾਨ ਦੀ ਮੌਤ ਹੋਣ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਤਰਨਤਾਰਨ ਜਿਲੇ ਦੇ ਅਧੀਨ ਆਉਣ ਵਾਲੇ ਪਿੰਡ ਨਾਰਲਾ ਦਾ 24 ਸਾਲਾ ਨੌਜਵਾਨ ਰੋਬਿਨਪ੍ਰੀਤ ਸਿੰਘ 2017 ਵਿੱਚ ਪੜ੍ਹਾਈ ਦੇ ਤੌਰ ਤੇ ਨਿਊਜ਼ੀਲੈਂਡ ਗਿਆ ਸੀ। ਜਿੱਥੇ ਉਹ ਇਕ ਪਰਿਵਾਰ ਨਾਲ ਕਿਰਾਏ ਦੇ ਮਕਾਨ ਵਿਚ ਰਹਿ ਰਿਹਾ ਸੀ।

ਇਹ ਨੌਜਵਾਨ ਪੜ੍ਹਾਈ ਦੇ ਨਾਲ ਨਾਲ ਕੰਮ ਵੀ ਕਰ ਰਿਹਾ ਸੀ। ਰੋਜ਼ਾਨਾ ਦੀ ਤਰ੍ਹਾਂ ਇਹ ਨੌਜਵਾਨ ਆਪਣੇ ਕੰਮ ਤੋਂ ਆ ਕੇ ਖਾਣਾ ਖਾ ਕੇ ਆਪਣੇ ਕਮਰੇ ਵਿੱਚ ਚਲਾ ਗਿਆ ਸੀ। ਅਗਲੇ ਦਿਨ ਇਸ ਨੌਜਵਾਨ ਦੇ ਨਾ ਉਠਣ ਉੱਪਰ ਘਰ ਵਿਚ ਰਹਿੰਦੇ ਕਿਸੇ ਪਰਿਵਾਰਕ ਮੈਂਬਰ ਵੱਲੋਂ ਉਸ ਨੂੰ ਉਠਾਉਣ ਦੀ ਕੋਸ਼ਿਸ਼ ਕੀਤੀ ਗਈ, ਤਾ ਵੇਖਿਆ ਕਿ ਉਹ ਨੌਜਵਾਨ ਆਪਣੇ ਕਮਰੇ ਵਿੱਚ ਮ੍ਰਿਤਕ ਅਵਸਥਾ ਵਿੱਚ ਸੀ। ਇਸ ਘਟਨਾ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ ਅਤੇ ਉਸ ਨੌਜਵਾਨ ਨੂੰ ਹਸਪਤਾਲ ਪਹੁੰਚਾਇਆ ਗਿਆ, ਪਰ ਉਥੇ ਹੀ ਇਸ ਨੌਜਵਾਨ ਦੀ ਮੌਤ ਹੋ ਚੁੱਕੀ ਸੀ।

ਪੁਲਿਸ ਵੱਲੋਂ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮ੍ਰਿਤਕ ਨੌਜਵਾਨ ਦੇ ਦੋਸਤਾਂ ਵੱਲੋਂ ਉਸ ਦੀ ਮ੍ਰਿਤਕ ਦੇਹ ਨੂੰ ਉਸ ਦੇ ਪਿੰਡ ਅੰਤਿਮ ਸਸਕਾਰ ਵਾਸਤੇ ਭੇਜਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਿਸੇ ਵੀ ਤਰਾਂ ਦੀ ਮਦਦ ਕਰਨ ਅਤੇ ਜਾਣਕਾਰੀ ਲਈ ਮ੍ਰਿਤਕ ਨੌਜਵਾਨ ਦੇ ਦੋਸਤ ਸਿਮਰਨ ਗਿੱਲ ਦੇ ਇਸ ਫ਼ੋਨ ਨੰਬਰ ਤੇ 022 1250229 ਰਾਬਤਾ ਕਾਇਮ ਕੀਤਾ ਜਾ ਸਕਦਾ ਹੈ। ਮ੍ਰਿਤਕ ਨੌਜਵਾਨ ਦੇ ਪਿਤਾ ਪੁਲਿਸ ਵਿੱਚ ਹਨ। ਮ੍ਰਿਤਕ ਨੌਜਵਾਨ ਆਪਣੀ ਵੱਡੀ ਭੈਣ ਦਾ ਇਕਲੌਤਾ ਭਰਾ ਸੀ। ਇਸ ਨੌਜਵਾਨ ਦੀ ਮੌਤ ਨਾਲ ਨਿਊਜ਼ੀਲੈਂਡ ਵੱਸਦੇ ਪੰਜਾਬੀ ਭਾਈਚਾਰੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

error: Content is protected !!