ਨੋਟਾਂ ਤੋਂ ਮਹਾਤਮਾ ਗਾਂਧੀ ਦੀ ਤਸਵੀਰ ਹਟਵਾਉਣ ਨੂੰ ਲੈ ਕੇ ਆਈ ਇਹ ਵੱਡੀ ਤਾਜਾ ਖਬਰ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਵਿਚ ਜਿੱਥੇ ਆਰਥਿਕ ਮੰਦੀ ਨੂੰ ਲੈ ਕੇ ਪਹਿਲਾਂ ਹੀ ਲੋਕਾਂ ਵੱਲੋਂ ਬਹੁਤ ਸਾਰੀਆਂ ਮੁਸੀਬਤਾਂ ਦਾ ਸਾਹਮਣਾ ਕੀਤਾ ਜਾ ਰਿਹਾ ਹੈ ਅਤੇ ਵਧ ਰਹੀ ਮਹਿੰਗਾਈ ਲੋਕਾਂ ਨੂੰ ਆਏ ਦਿਨ ਹੀ ਝੰਜੋੜ ਕੇ ਰੱਖ ਰਹੀ ਹੈ। ਕਰੋਨਾ ਕਾਰਨ ਕੀਤੀ ਗਈ ਤਾਲਾਬੰਦੀ ਦੌਰਾਨ ਬਹੁਤ ਸਾਰੇ ਲੋਕਾਂ ਦੇ ਰੁਜ਼ਗਾਰ ਠੱਪ ਹੋ ਗਏ ਸਨ ਜਿਸ ਕਾਰਨ ਲੋਕ ਪਹਿਲਾਂ ਹੀ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ ਅਤੇ ਬਹੁਤ ਸਾਰੇ ਲੋਕ ਇਸ ਕਾਰਨ ਹੀ ਮਾਨਸਿਕ ਤਣਾਅ ਦਾ ਸ਼ਿਕਾਰ ਵੀ ਹੋ ਗਏ ਹਨ। ਅੱਜਕਲ ਵਧੀਆਂ ਮਹਿੰਗਾਈ ਦੀਆਂ ਦਰਾਂ ਨੂੰ ਦੇਖਦੇ ਹੋਏ ਵੱਖ-ਵੱਖ ਖੇਤਰਾਂ ਵਿੱਚ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਪੇਸ਼ ਆ ਰਹੀਆਂ ਹਨ , ਅਜਿਹੇ ਵਿਚ ਕੋਈ ਨਾ ਕੋਈ ਖ਼ਬਰ ਸਾਹਮਣੇ ਆ ਜਾਂਦੀ ਹੈ ਜੋ ਚਰਚਾ ਦਾ ਵਿਸ਼ਾ ਬਣ ਜਾਂਦੀ ਹੈ।

ਹੁਣ ਮਹਾਤਮਾ ਗਾਂਧੀ ਦੀ ਤਸਵੀਰ ਨੂੰ ਨੋਟਾਂ ਉੱਪਰੋਂ ਹਟਾਉਣ ਨੂੰ ਲੈ ਕੇ ਇੱਕ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਭਾਰਤ ਦੀ ਕਰੰਸੀ ਉਪਰ ਜਿੱਥੇ ਮਹਾਤਮਾ ਗਾਂਧੀ ਦੀ ਫੋਟੋ ਦੇਖੀ ਜਾਂਦੀ ਹੈ। ਉੱਥੇ ਹੀ ਹੁਣ ਸੀਨੀਅਰ ਕਾਂਗਰਸੀ ਵਿਧਾਇਕ ਅਤੇ ਸਾਬਕਾ ਮੰਤਰੀ ਭਰਤ ਸਿੰਘ ਨੇ ਇੱਕ ਪੱਤਰ ਲਿਖ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬੇਨਤੀ ਕੀਤੀ ਹੈ ਕਿ ਦੇਸ਼ ਵਿਚ ਚੱਲ ਰਹੇ 500 ਤੇ 2000 ਦੇ ਨੋਟ ਉਪਰੋ ਮਹਾਤਮਾ ਗਾਂਧੀ ਦੀ ਤਸਵੀਰ ਨੂੰ ਹਟਾ ਦਿੱਤਾ ਜਾਵੇ। ਇਨ੍ਹਾਂ ਉਪਰ ਜਿੱਥੇ ਮਹਾਤਮਾ ਗਾਂਧੀ ਦੀ ਐਨਕ ਅਤੇ ਅਸ਼ੋਕ ਚੱਕਰ ਦੀ ਤਸਵੀਰ ਨੂੰ ਜਾਰੀ ਰੱਖਿਆ ਜਾਵੇ।

ਉੱਥੇ ਹੀ ਪੰਜ, ਦਸ ,ਵੀਹ, ਪੰਜਾਹ, ਸੌ ਅਤੇ 200 ਦੇ ਨੋਟ ਉੱਪਰ ਮਹਾਤਮਾ ਗਾਂਧੀ ਦੀ ਤਸਵੀਰ ਨੂੰ ਕਾਇਮ ਰੱਖਿਆ ਜਾਣਾ ਚਾਹੀਦਾ ਹੈ। ਕਿਉਂਕਿ ਇਹ ਨੋਟ ਸਾਰੇ ਲੋਕਾਂ ਦੀ ਪਹੁੰਚ ਵਿੱਚ ਹੁੰਦੇ ਹਨ ਜੋ ਕਿ ਗਰੀਬਾਂ ਲਈ ਬਹੁਤ ਹੀ ਜ਼ਿਆਦਾ ਲਾਭਦਾਇਕ ਹੋਣਗੇ। ਜਿਨ੍ਹਾਂ ਉਪਰ ਮਹਾਤਮਾ ਗਾਂਧੀ ਦੀ ਫੋਟੋ ਛਪੀ ਹੋਣੀ ਚਾਹੀਦੀ ਹੈ। ਉੱਥੇ ਹੀ ਉਨ੍ਹਾਂ ਆਖਿਆ ਕਿ ਵੱਡੇ ਨੋਟ ਲੋਕਾਂ ਵੱਲੋਂ ਵਧੇਰੇ ਕਰਕੇ ਰਿਸ਼ਵਤਖੋਰੀ ਲਈ ਵਰਤੇ ਜਾਂਦੇ ਹਨ ਜਿਨ੍ਹਾਂ ਵਿਚ 500, ਤੇ 2000 ਰੁਪਏ ਦੇ ਨੋਟ ਸ਼ਾਮਲ ਹੁੰਦੇ ਹਨ।

ਇਸ ਲਈ ਇਨ੍ਹਾਂ ਨੋਟ ਤੋਂ ਮਹਾਤਮਾ ਗਾਂਧੀ ਦੀ ਤਸਵੀਰ ਨੂੰ ਹਟਾ ਦੇਣਾ ਚਾਹੀਦਾ ਹੈ। ਕਿਉਂਕਿ ਮਹਾਤਮਾ ਗਾਂਧੀ ਜੀ ਇੱਕ ਸੱਚ ਦੇ ਪ੍ਰਤੀਕ ਹਨ, ਇਸ ਲਈ ਭਾਰਤੀ ਰਿਜ਼ਰਵ ਬੈਂਕ ਨੂੰ ਇਹ ਕਰਨਾ ਚਾਹੀਦਾ ਹੈ। ਜਿਨ੍ਹਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਮੰਗ ਪੱਤਰ ਵੀ ਲਿਖਿਆ ਗਿਆ ਹੈ। ਜਿਸ ਕਾਰਨ ਉਹ ਹੁਣ ਚਰਚਾ ਵਿੱਚ ਬਣੇ ਹੋਏ ਹਨ।

error: Content is protected !!