ਨੌਕਰ ਅਤੇ ਕੁੱਤਿਆਂ ਨੂੰ ਬੇਹੋਸ਼ ਕਰਕੇ ਇਥੇ ਇਕੋ ਘਰ ਚੋ 1 ਕਰੋੜ 38 ਲੱਖ ਦੀ ਕੀਤੀ ਗਈ ਇਸ ਤਰਾਂ ਚੋਰੀ

ਆਈ ਤਾਜਾ ਵੱਡੀ ਖਬਰ 

ਦੇਸ਼ ਅੰਦਰ ਜਿੱਥੇ ਲੋਕ ਪਹਿਲਾਂ ਹੀ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ ਕਿਉਂਕਿ ਕਰੋਨਾ ਕਾਰਨ ਕੀਤੀ ਗਈ ਤਾਲਾਬੰਦੀ ਦੇ ਚੱਲਦੇ ਹੋਏ ਬਹੁਤ ਸਾਰੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਆਰਥਿਕ ਮੰਦੀ ਦੇ ਚਲਦੇ ਹੋਏ ਕਈ ਅਪਰਾਧਿਕ ਘਟਨਾਵਾਂ ਨੂੰ ਅੰਜਾਮ ਦੇਣਾ ਸ਼ੁਰੂ ਕਰ ਦਿੱਤਾ ਜਾਂਦਾ ਹੈ ਜਿਸ ਦਾ ਖਮਿਆਜਾ ਬਹੁਤ ਸਾਰੇ ਪਰਿਵਾਰਾਂ ਨੂੰ ਭੁਗਤਣਾ ਪੈ ਰਿਹਾ ਹੈ। ਦੇਸ਼ ਵਿਚ ਜਿੱਥੇ ਪੁਲਿਸ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਸੁਰੱਖਿਆ ਵਾਸਤੇ ਪੂਰੀ ਤਰ੍ਹਾਂ ਸਖਤੀ ਵਰਤੀ ਜਾਂਦੀ ਹੈ ਅਤੇ ਸੁਰੱਖਿਆ ਦੇ ਪੂਰੇ ਇੰਤਜਾਮ ਕੀਤੇ ਜਾਂਦੇ ਹਨ। ਅਪਰਾਧਿਕ ਘਟਨਾਵਾਂ ਨੂੰ ਅੰਜਾਮ ਦੇਣ ਲਈ ਲੁੱਟ ਖੋਹ ਕਰਨ ਵਾਲੇ ਲੋਕਾਂ ਵੱਲੋਂ ਕਈ ਤਰ੍ਹਾਂ ਦੇ ਰਸਤੇ ਅਪਣਾਏ ਜਾਂਦੇ ਹਨ।

ਹੁਣ ਇੱਥੇ ਨੌਕਰ ਅਤੇ ਕੁੱਤਿਆਂ ਨੂੰ ਬੇਹੋਸ਼ ਕਰਕੇ ਘਰ ਵਿਚ ਚੋਰਾਂ ਵੱਲੋਂ ਵੱਡੀ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਹਰਿਆਣਾ ਦੇ ਕੈਥਲ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਪਰਿਵਾਰ ਦੇ ਘਰ ਵੱਡੀ ਚੋਰੀ ਹੋਣ ਦੀ ਖ਼ਬਰ ਨੇ ਸਭ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਕਿਉਂਕਿ ਜਿੱਥੇ ਪਰਵਾਰ ਇਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਵਾਸਤੇ ਚੰਡੀਗੜ੍ਹ ਵਿੱਚ ਬਰਾਤੇ ਗਿਆ ਹੋਇਆ ਸੀ। ਇਸ ਤੋਂ ਬਾਅਦ ਘਰ ਵਿਚ ਮੌਜੂਦ ਨਵੇਂ ਨੌਕਰ ਵੱਲੋਂ ਆਪਣੇ ਕੁਝ ਸਾਥੀਆਂ ਦੇ ਨਾਲ ਮਿਲ ਕੇ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ।

ਜਿੱਥੇ ਘਰ ਵਿੱਚ ਨਵੇਂ ਨੌਕਰ ਨੂੰ ਰੱਖੇ ਹੋਏ ਕੁਝ ਹੀ ਦਿਨ ਹੋਏ ਸਨ ਜਿਸ ਵੱਲੋਂ ਸਾਰੇ ਘਰ ਦੀ ਜਾਣਕਾਰੀ ਲੈ ਗਈ। ਜਿੱਥੇ ਪਰਵਾਰਕ ਮੈਂਬਰਾਂ ਦੇ ਘਰ ਤੋਂ ਜਾਣ ਉਪਰੰਤ ਪੁਰਾਣੇ ਨੌਕਰ ਅਤੇ ਕੁੱਤਿਆਂ ਨੂੰ ਬੇਹੋਸ਼ ਕਰ ਦਿੱਤਾ ਗਿਆ। ਉਸ ਤੋਂ ਬਾਅਦ ਉਸ ਵੱਲੋਂ ਆਪਣੇ ਕੁਝ ਸਾਥੀਆਂ ਦੇ ਨਾਲ ਮਿਲ ਕੇ ਘਰ ਵਿਚ ਮੌਜੂਦ 39.25 ਲੱਖ ਦੇ ਹੀਰੇ ਦੇ ਗਹਿਣੇ ਅਤੇ 68.90 ਲੱਖ ਰੁਪਏ ਦੀ ਕੀਮਤ ਦੇ ਸੋਨੇ ਦੇ ਗਹਿਣੇ, ਅਤੇ 20 ਲੱਖ ਰੁਪਏ ਦੀ ਨਗਦੀ ਚੋਰੀ ਕੀਤੀ ਗਈ ਹੈ।

ਪਰਿਵਾਰਕ ਮੈਂਬਰਾਂ ਵੱਲੋਂ ਹੋਈ ਇਸ ਚੋਰੀ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਇਹ ਸਭ ਦੀ ਕੀਮਤ 1 ਕਰੋੜ ਅਠਾਈ ਲੱਖ ਰੁਪਏ ਬਣਦੀ ਹੈ। ਜ਼ਖਮੀ ਨੌਕਰ ਰੂਪ ਸਿੰਘ ਨੂੰ ਜਿੱਥੇ ਗੰਭੀਰ ਜ਼ਖ਼ਮੀ ਹਾਲਤ ਦੇ ਚਲਦਿਆਂ ਹੋਇਆਂ ਗੰਭੀਰ ਸੱਟਾਂ ਲੱਗਣ ਤੋਂ ਬਾਅਦ ਚੰਡੀਗੜ੍ਹ ਵਿਚ ਰੈਫਰ ਕੀਤਾ ਗਿਆ ਹੈ। ਪੁਲਿਸ ਨੂੰ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
`

error: Content is protected !!