ਨੌਜਵਾਨ ਮੁੰਡੇ ਨੂੰ ਇਸ ਤਰਾਂ ਲੈ ਗਈ ਮੌਤ , ਪ੍ਰੀਵਾਰ ਤੇ ਟੁੱਟਿਆ ਦੁੱਖਾਂ ਦਾ ਪਹਾੜ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਹਰ ਰੋਜ਼ ਸਡ਼ਕੀ ਹਾਦਸਿਆਂ ਚ ਇਜ਼ਾਫਾ ਹੁੰਦਾ ਜਾ ਰਿਹਾ ਹੈ । ਸੜਕੀ ਹਾਦਸੇ ਕਈ ਲੋਕਾਂ ਦੀਆਂ ਕੀਮਤੀ ਜਾਨਾਂ ਲੈ ਰਹੇ ਹਨ । ਬੇਸ਼ੱਕ ਸੜਕਾਂ ਦੇ ਆਲੇ ਦੁਆਲੇ ਬਹੁਤ ਸਾਰੇ ਬੈਨਰ ਤੇ ਬੋਰਡ ਲੋਕਾਂ ਨੂੰ ਸੜਕੀ ਨਿਯਮਾਂ ਪ੍ਰਤੀ ਜਾਗਰੂਕ ਕਰਨ ਦੇ ਲਈ ਲਗਾਏ ਜਾਂਦੇ ਹਨ ਪਰ ਇਸਦੇ ਬਾਵਜੂਦ ਵੀ ਲੋਕ ਇਨ੍ਹਾਂ ਲਿਖੀਆਂ ਹੋਈਆਂ ਚੀਜ਼ਾਂ ਨੂੰ ਨਜ਼ਰਅੰਦਾਜ਼ ਕਰ ਕੇ ਸੜਕੀ ਨਿਯਮਾਂ ਨੂੰ ਤੋੜਦੇ ਹਨ ਜਿਸ ਕਾਰਨ ਉਹ ਕਈ ਤਰ੍ਹਾਂ ਦੇ ਵੱਡੇ ਹਾਦਸੇ ਦਾ ਸ਼ਿਕਾਰ ਹੁੰਦੇ ਹਨ । ਹੁਣ ਤੱਕ ਬਹੁਤ ਸਾਰੇ ਲੋਕ ਇਨ੍ਹਾਂ ਸੜਕੀ ਹਾਦਸਿਆਂ ਦੌਰਾਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ ਤੇ ਹਰ ਰੋਜ਼ ਲੋਕ ਆਪਣੀਆਂ ਜਾਨਾਂ ਗੁਆ ਰਹੇ ਹਨ । ਇਨ੍ਹਾਂ ਸੜਕੀ ਹਾਦਸਿਆਂ ਦੌਰਾਨ ਪਰਿਵਾਰਾਂ ਦੇ ਪਰਿਵਾਰ ਤਬਾਹ ਹੋ ਜਾਂਦੇ ਹਨ , ਪਰ ਅਜੇ ਵੀ ਇਹ ਸੜਕੀ ਹਾਦਸੇ ਰੁਕਣ ਦਾ ਨਾਮ ਨਹੀਂ ਲੈ ਰਹੇ ।

ਇਸਦੇ ਚਲਦੇ ਅੱਜ ਵੀ ਮੰਦਭਾਗੀ ਘਟਨਾ ਬਿਲਗਾ ਨਜ਼ਦੀਕ ਪਿੰਡ ਮੀਓਵਾਲ ਗੁਰਦੁਆਰਾ ਬਾਬਾ ਸ਼ਹੀਦਾਂ ਨਜ਼ਦੀਕ ਵਾਪਰੀ । ਜਿੱਥੇ ਇੱਕ ਮੋਟਰਸਾੲੀਕਲ ਸਵਾਰ ਨੋਜਵਾਨ ਦੀ ਬਲੈਰੋ ਗੱਡੀ ਦੇ ਨਾਲ ਟੱਕਰ ਹੋ ਗਈ। ਇਹ ਟੱਕਰ ਇੰਨੀ ਜ਼ਿਆਦਾ ਭਿਆਨਕ ਸੀ ਕਿ ਇਕ ਨੌਜਵਾਨ ਦੀ ਮੌਕੇ ਤੇ ਮੌਤ ਹੋ ਗਈ। ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਜਿਸ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋਈ ਹੈ

ਉਸ ਦਾ ਨਾਮ ਗੌਰਵ ਹੈ ਜੋ ਕਿ ਇਕ ਐਲੂਮੀਨੀਅਮ ਦੀ ਦੁਕਾਨ ਤੇ ਕੰਮ ਕਰਦਾ ਸੀ ਤੇ ਅਠਾਈ ਜਨਵਰੀ ਨੂੰ ਆਪਣੀ ਦੁਕਾਨ ਸ਼ਾਮ ਸਮੇਂ ਬੰਦ ਕਰਕੇ ਜਦੋਂ ਮੋਟਰਸਾਈਕਲ ਤੇ ਆਪਣੇ ਘਰ ਵੱਲ ਫਲੋਰ ਚ ਜਾ ਰਿਹਾ ਸੀ ਕਿ ਉਸੇ ਸਮੇਂ ਮੋਟਰਸਾਈਕਲ ਤੇ ਪਿੱਛੇ ਪਿੱਛੇ ਆ ਰਹੀ ਤੇਜ਼ ਰਫਤਾਰ ਚ ਬਲੈਰੋ ਗੱਡੀ ਨੇ ਗੁਰਦੁਆਰਾ ਬਾਬਾ ਸ਼ਹੀਦਾ ਨੇੜੇ ਪਿੰਡ ਮੀਓਵਾਲ ਸਾਹਮਣੇ ਜ਼ੋਰ ਨਾਲ ਟੱਕਰ ਮਾਰ ਦਿੱਤੀ। ਇਹ ਟੱਕਰ ਏਨੀ ਜ਼ਿਆਦਾ ਭਿਆਨਕ ਸੀ ਕਿ ਗੌਰਵ ਦੀ ਮੌਕੇ ਤੇ ਹੀ ਮੌਤ ਹੋ ਗਈ ।

ਜਿਸ ਤੋਂ ਬਾਅਦ ਇਸ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ ਤੇ ਪੁਲੀਸ ਵੱਲੋਂ ਮੌਕੇ ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਗਿਆ ਅਤੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਦੇ ਲਈ ਭੇਜ ਦਿੱਤਾ ਗਿਆ । ਫਿਲਹਾਲ ਪੁਲਸ ਵੱਲੋਂ ਹੁਣ ਮੁਕੱਦਮਾ ਦਰਜ ਕਰ ਕੇ ਆਲੇ ਦੁਆਲੇ ਲੱਗੇ ਕੈਮਰਿਆਂ ਦੀ ਜਾਂਚ ਕੀਤੀ ਗਈ। ਇਸ ਜਾਂਚ ਉਪਰੰਤ ਪੁਲੀਸ ਦੇ ਵੱਲੋਂ ਗੱਡੀ ਨੂੰ ਕਬਜ਼ੇ ਚ ਲੈ ਕੇ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ ।

error: Content is protected !!