ਨੌਜਵਾਨ ਮੁੰਡੇ ਨੇ ਇਸ ਕਾਰਨ ਦਿੱਤੀ ਘਰ ਦੇ ਅੰਦਰ ਆਪਣੀ ਜਾਨ – ਪ੍ਰੀਵਾਰ ਦਾ ਰੋ ਰੋ ਹੋਇਆ ਬੁਰਾ ਹਾਲ

ਆਈ ਤਾਜ਼ਾ ਵੱਡੀ ਖਬਰ 

ਜਿੱਥੇ ਕਰੋਨਾ ਦੇ ਦੌਰ ਵਿੱਚ ਬਹੁਤ ਸਾਰੇ ਪਰਿਵਾਰ ਆਰਥਿਕ ਮੰਦੀ ਦੇ ਦੌਰ ਵਿੱਚੋਂ ਗੁਜਰ ਰਹੇ ਸਨ। ਕਿਉਂਕਿ ਤਾਲਾਬੰਦੀ ਕਰ ਦਿੱਤੀ ਗਈ ਸੀ ਜਿਸ ਕਾਰਨ ਲੋਕਾਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ। ਜਿਸ ਕਾਰਨ ਬਹੁਤ ਸਾਰੇ ਕਾਰੋਬਾਰ ਬੰਦ ਹੋ ਚੁੱਕੇ ਸਨ ਅਤੇ ਲੋਕਾਂ ਦੇ ਕੰਮ ਕਾਜ ਠੱਪ ਹੋਣ ਕਾਰਨ ਘਰ ਦਾ ਗੁਜਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਸੀ। ਆਰਥਿਕ ਤੰਗੀ ਦੇ ਚੱਲਦੇ ਹੋਏ ਬਹੁਤ ਸਾਰੇ ਲੋਕਾਂ ਨੂੰ ਮਾਨਸਿਕ ਤਣਾਅ ਦੇ ਦੌਰ ਵਿਚੋਂ ਵੀ ਗੁਜ਼ਰਨਾ ਪਿਆ। ਉਥੇ ਹੀ ਮਾਨਸਿਕ ਤਣਾਅ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਲੋਕਾਂ ਵੱਲੋਂ ਮਜਬੂਰੀ ਵਿੱਚ ਆਪਣੀ ਜੀਵਨ ਲੀਲਾ ਸਮਾਪਤ ਕਰ ਲੈ ਜਾਣ ਦੀਆਂ ਘਟਨਾਵਾਂ ਵੀ ਸਾਹਮਣੇ ਆਈਆਂ।

ਉਥੇ ਵੀ ਪਰਵਾਰਿਕ ਵਿਵਾਦ ਦੇ ਚਲਦਿਆਂ ਹੋਇਆਂ ਵੀ ਅਜਿਹੀਆਂ ਬਹੁਤ ਸਾਰੀਆਂ ਘਟਨਾਵਾਂ ਵਾਪਰ ਰਹੀਆਂ ਹਨ। ਹੁਣ ਏਥੇ ਨੌਜਵਾਨ ਮੁੰਡੇ ਵੱਲੋਂ ਇਸ ਕਾਰਨ ਆਪਣੇ ਘਰ ਵਿੱਚ ਹੀ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ, ਜਿੱਥੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾਂ ਨਵਾਂਸ਼ਹਿਰ ਅਧੀਨ ਆਉਂਦੇ ਪਿੰਡ ਸਾਹਲੋ ਤੋਂ ਸਾਹਮਣੇ ਆਈ ਹੈ। ਜਿਥੇ ਇੱਕ ਨੌਜਵਾਨ ਲੜਕੇ ਅਜੇ ਕੁਮਾਰ ਵੱਲੋਂ ਆਪਣੇ ਘਰ ਵਿੱਚ ਹੀ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜਿੰਦਗੀ ਖਤਮ ਕਰ ਲਈ ਗਈ ਹੈ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਦੇ ਪਿਤਾ ਮਹਿੰਦਰ ਪਾਲ ਨੇ ਦੱਸਿਆ ਹੈ ਕਿ ਉਨ੍ਹਾਂ ਦੇ ਪੁੱਤਰ ਦਾ ਵਿਆਹ 2019 ਵਿੱਚ ਲੁਧਿਆਣਾ ਦੇ ਨਿਰਮਲ ਨਗਰ ਥਾਣਾ ਦੁੱਗਰੀ ਦੀ ਸੁਨੀਤਾ ਦੇਵੀ ਪੁਤਰੀ ਗਿਆਨ ਚੰਦ ਨਾਲ ਕੀਤਾ ਗਿਆ ਸੀ। ਵਿਆਹ ਦੇ ਕੁਝ ਦਿਨ ਬਾਅਦ ਹੀ ਪਤੀ ਪਤਨੀ ਵਿਚ ਆਪਸੀ ਵਿਵਾਦ ਹੋਣਾ ਸ਼ੁਰੂ ਹੋ ਗਿਆ ਅਤੇ ਉਸ ਦੀ ਪਤਨੀ ਕਈ ਵਾਰ ਰੁੱਸ ਕੇ ਆਪਣੇ ਪੇਕੇ ਚੱਲੀ ਜਾਂਦੀ ਸੀ। ਜਿੱਥੇ ਉਸਦੇ ਸਹੁਰੇ ਪਰਿਵਾਰ ਵੱਲੋਂ ਉਸ ਨੂੰ ਕਈ ਵਾਰ ਜ਼ਲੀਲ ਕੀਤਾ ਗਿਆ ਅਤੇ ਕਈ ਵਾਰ ਪੰਚਾਇਤੀ ਸਮਝੌਤੇ ਵੀ ਹੋ ਚੁੱਕੇ ਸਨ।

ਇਸ ਸਭ ਦੇ ਕਾਰਨ ਉਨ੍ਹਾਂ ਦਾ ਪੁੱਤਰ ਮਾਨਸਿਕ ਤਣਾਅ ਦੇ ਚਲਦੇ ਹੋਏ ਆਪਣੀ ਪਤਨੀ ਅਤੇ ਸਹੁਰੇ ਪਰਿਵਾਰ ਤੋਂ ਤੰਗ ਆ ਗਿਆ ਸੀ। ਜਿਸ ਵੱਲੋਂ ਇਹ ਕਦਮ ਚੁੱਕਿਆ ਗਿਆ। ਉਥੇ ਹੀ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ਉਪਰ ਦੋਸ਼ੀਆਂ ਨੂੰ ਪੁਲਿਸ ਵੱਲੋਂ 306 ਧਾਰਾ ਤਹਿਤ ਮਾਮਲਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਗਿਆ ਹੈ, ਜਿਹਨਾਂ ਵਿੱਚ ਮ੍ਰਿਤਕ ਨੌਜਵਾਨ ਦੀ ਪਤਨੀ ਸੁਨੀਤਾ ਦੇਵੀ, ਕਮਲਾ ,ਬੌਬੀ ,ਸੋਨੂੰ ਤੇ ਸਰੋਜ ਵੀ ਸ਼ਾਮਲ ਹਨ।

error: Content is protected !!