ਪਿਤਾ ਬਣਨ ਤੋਂ ਕੁਝ ਦਿਨ ਪਹਿਲਾਂ ਹੀ ਮੁੰਡੇ ਨੂੰ ਇਸ ਤਰਾਂ ਕਨੇਡਾ ਚ ਲੈ ਗਈ ਮੌਤ – ਪੰਜਾਬ ਚ ਛਾਇਆ ਸੋਗ

ਆਈ ਤਾਜ਼ਾ ਵੱਡੀ ਖਬਰ 

ਬਹੁਤ ਸਾਰੇ ਨੌਜਵਾਨ ਪੰਜਾਬ ਦੀ ਧਰਤੀ ਤੋਂ ਰੋਜ਼ੀ ਰੋਟੀ ਕਮਾਉਣ ਦੇ ਲਈ ਵਿਦੇਸ਼ੀ ਧਰਤੀ ਦੇ ਵੱਲ ਰੁਖ਼ ਕਰਦੇ ਹਨ ਤਾਂ ਜੋ ਵਿਦੇਸ਼ੀ ਧਰਤੀ ਤੇ ਜਾ ਕੇ ਉਹ ਵੱਧ ਤੋਂ ਵੱਧ ਪੈਸਾ ਕਮਾ ਸਕਣ ਤੇ ਆਪਣੇ ਅਤੇ ਆਪਣੇ ਪਰਿਵਾਰ ਦੇ ਭਵਿੱਖ ਨੂੰ ਸੰਵਾਰ ਸਕੇ । ਹੁਣ ਤਕ ਬਹੁਤ ਸਾਰੇ ਪੰਜਾਬੀ ਨੌਜਵਾਨ ਵਿਦੇਸ਼ੀ ਧਰਤੀ ਤੇ ਗਏ ਹੋਏ ਹਨ ਤੇ ਲਗਾਤਾਰ ਹੀ ਹੋਰਾ ਨੌਜਵਾਨਾਂ ਦਾ ਰੁਝਾਨ ਵਧ ਰਿਹਾ ਹੈ । ਉਹ ਨੌਜਵਾਨ ਵਿਦੇਸ਼ੀ ਧਰਤੀ ਤੇ ਜਾਣ ਦੇ ਲਈ ਵੱਖ ਵੱਖ ਤਰ੍ਹਾਂ ਦੇ ਹੱਥਕੰਡੇ ਅਪਣਾਉਂਦੇ ਹਨ ,ਤਾਂ ਜੋ ਉਹ ਵਿਦੇਸ਼ੀ ਧਰਤੀ ਤੇ ਜਾ ਕੇ ਰੋਜ਼ੀ ਰੋਟੀ ਕਮਾ ਸਕਣ । ਕਈ ਨੌਜਵਾਨ ਵਿਦੇਸ਼ੀ ਧਰਤੀ ਤੇ ਜਾਣ ਦੇ ਲਈ ਗ਼ਲਤ ਤਰੀਕਿਆਂ ਦਾ ਵੀ ਇਸਤੇਮਾਲ ਕਰਦੇ ਹਨ । ਜਿਸ ਕਾਰਨ ਕਈ ਵਾਰ ਉਹ ਕਈ ਵੱਡੀਆਂ ਮੁਸ਼ਕਿਲਾਂ ਦੇ ਵਿੱਚ ਵੀ ਫਸ ਜਾਂਦੇ ਹਨ । ਜ਼ਿਆਦਾਤਰ ਨੌਜਵਾਨ ਵਿਦੇਸ਼ੀ ਧਰਤੀ ਤੇ ਜਾ ਕੇ ਮਿਹਨਤ ਮਜ਼ਦੂਰੀ ਕਰਦੇ ਹਨ ਤੇ ਆਪਣੇ ਪਰਿਵਾਰ ਦੇ ਚੰਗੇ ਭਵਿੱਖ ਦੇ ਲਈ ਦਿਨ ਰਾਤ ਮਿਹਨਤ ਕਰਦੇ ਹਨ

ਕਈ ਵਾਰ ਇਹ ਨੌਜਵਾਨ ਮਿਹਨਤ ਮਜ਼ਦੂਰੀ ਕਰਦੇ ਵਕਤ ਅਜਿਹੇ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ ਜੋ ਪਿੱਛੇ ਰਹਿੰਦੇ ਪਰਿਵਾਰ ਨੂੰ ਝੰਜੋੜ ਕੇ ਰੱਖ ਦਿੰਦੇ ਹਨ । ਅਜਿਹਾ ਹੀ ਦਿਲ ਨੂੰ ਝਿੰਜੋੜ ਕੇ ਰੱਖ ਦੇਣ ਵਾਲੀ ਘਟਨਾ ਵਾਪਰੀ ਹੈ ਪੰਜਾਬੀਆਂ ਦੇ ਗੜ੍ਹ ਕੈਨੇਡਾ ਦੇ ਵਿੱਚ । ਕੈਨੇਡਾ ’ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਪੰਜਾਬ ਦੇ ਜ਼ਿਲ੍ਹਾ ਸੰਗਰੂਰ ਅਧੀਨ ਪੈਂਦੀ ਸਬ-ਡਵੀਜ਼ਨ ਭਵਾਨੀਗੜ੍ਹ ਦੇ ਨੇੜਲੇ ਪਿੰਡ ਝਨੇੜੀ ਦੇ ਇੱਕ ਨੌਜਵਾਨ ਦਲਜੀਤ ਸਿੰਘ ਪੁੱਤਰ ਬੀਰਬਲ ਦੀ ਦਰਦਨਾਕ ਮੌਤ ਹੋ ਗਈ। ਇਸ ਦਰਦਨਾਕ ਹਾਦਸੇ ਬਾਰੇ ਜਦੋਂ ਪਿੱਛੇ ਰਹਿੰਦੇ ਪਰਿਵਾਰ ਨੂੰ ਪਤਾ ਲੱਗਿਆ ਤਾਂ ਉਨ੍ਹਾਂ ਦਾ ਰੋ ਰੋ ਕੇ ਇਸ ਸਮੇਂ ਬੁਰਾ ਹਾਲ ਹੋਇਆ ਪਿਆ ਹੈ ।

ਜ਼ਿਕਰਯੋਗ ਹੈ ਕਿ ਮ੍ਰਿਤਕ ਦਲਜੀਤ ਸਿੰਘ ਮਾਪਿਆਂ ਦਾ ਇਕੱਲਾ ਪੁੱਤ ਸੀ । ਪਿਛਲੇ ਤਿੰਨ ਕੁ ਸਾਲਾਂ ਤੋਂ ਆਪਣੀ ਪਤਨੀ ਸਮੇਤ ਕੈਨੇਡਾ ‘ਚ ਰਹਿ ਰਿਹਾ ਸੀ। ਉੱਥੇ ਹੀ ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਇਸ ਸਬੰਧੀ ਪਿੰਡ ਵਾਸੀ ਗੁਰਤੇਜ ਸਿੰਘ ਝਨੇੜੀ ਸੂਬਾ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਭਰੇ ਮਨ ਨਾਲ ਦੱਸਿਆ ਕਿ ਦਲਜੀਤ ਸਿੰਘ ਬਹੁਤ ਹੀ ਹੌਣਹਾਰ ਤੇ ਆਪਣੇ ਮਾਪਿਆਂ ਦਾ ਇਕੱਲਾ ਪੁੱਤ ਸੀ ,ਜੋ ਦਸੰਬਰ 2018 ’ਚ ਕੈਨੇਡਾ ਗਿਆ ਸੀ। ਝਨੇੜੀ ਨੇ ਦੱਸਿਆ ਕਿ ਪਿਛਲੇ ਮਹੀਨੇ ਦੀ 17 ਤਾਰੀਖ ਨੂੰ ਦਲਜੀਤ ਸਿੰਘ ਟਰਾਲੇ ’ਤੇ ਜਾ ਰਿਹਾ ਸੀ ਤਾਂ ਇਸ ਦੌਰਾਨ ਉਸਦਾ ਬ੍ਰਹਮਟਨ ਨੇੜੇ ਟਰੱਕ ਟਰਾਲੇ ਨਾਲ ਹਾਦਸਾ ਵਾਪਰ ਗਿਆ ਤੇ ਉਹ ਹਸਪਤਾਲ ’ਚ ਜੇਰੇ ਇਲਾਜ ਕਈ ਦਿਨ ਜ਼ਿੰਦਗੀ ਤੇ ਮੌਤ ਦੇ ਵਿਚਕਾਰ ਜੂਝਦਾ ਰਿਹਾ।

ਜਿਸ ਦੀ ਬੀਤੇ ਦਿਨੀਂ ਮੌਤ ਹੋ ਗਈ। ਇਸ ਦਰਦਨਾਕ ਹਾਦਸੇ ਦੇ ਵਾਪਰਨ ਤੋਂ ਬਾਅਦ ਪਿੰਡ ਅਤੇ ਇਲਾਕੇ ਦੇ ਵਿੱਚ ਸੋਗ ਦੀ ਲਹਿਰ ਫੈਲੀ ਹੋਈ ਹੈ । ਇਸ ਦੇ ਨਾਲ ਹੀ ਉਨ੍ਹਾਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦਲਜੀਤ ਸਿੰਘ ਦੀ ਪਤਨੀ 9 ਮਹੀਨਿਆਂ ਦੀ ਗਰਭਵਤੀ ਹੈ ਤੇ ਦਲਜੀਤ ਸਿੰਘ ਛੇਤੀ ਹੀ ਆਪਣੇ ਪਹਿਲੇ ਬੱਚੇ ਦਾ ਪਿਤਾ ਬਨਣ ਵਾਲਾ ਸੀ। ਪਰ ਇਸ ਦਰਦਨਾਕ ਹਾਦਸੇ ਨੇ ਉਨ੍ਹਾਂ ਖ਼ੁਸ਼ੀਆਂ ਨੂੰ ਆਉਣ ਤੋਂ ਪਹਿਲਾਂ ਹੀ ਇਹ ਭਾਣਾ ਵਾਪਰ ਕੇ ਉਹ ਖ਼ੁਸ਼ੀਆਂ ਫਿੱਕੀਆਂ ਕਰ ਦਿੱਤੀਆਂ ਹਨ ।

error: Content is protected !!