ਪ੍ਰਧਾਨ ਮੰਤਰੀ ਮੋਦੀ ਨੇ ਕਰਤਾ ਇਹ ਵੱਡਾ ਐਲਾਨ ਹਰ ਸਾਲ 26 ਦਸੰਬਰ ਨੂੰ ਹੋਵੇਗਾ ਇਹ ਕੰਮ – ਲੋਕਾਂ ਚ ਛਾਈ ਖੁਸ਼ੀ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਸਾਡਾ ਦੇਸ਼ ਗੁਰੂਆਂ ਪੀਰਾਂ ਦੀ ਧਰਤੀ ਹੈ ਅਤੇ ਬਹੁਤ ਸਾਰੇ ਗੁਰੂਆਂ ਵੱਲੋਂ ਜਿਥੇ ਲੋਕਾਂ ਨੂੰ ਜਬਰ ਅਤੇ ਜ਼ੁਲਮ ਤੋਂ ਬਚਾਇਆ ਗਿਆ ਹੈ ਉਥੇ ਹੀ ਇਨ੍ਹਾਂ ਮੁਸ਼ਕਲਾਂ ਦਾ ਸਾਹਮਣਾ ਕਰਦੇ ਹੋਏ ਮੁਗਲਾਂ ਦੇ ਅੱਗੇ ਆਪਣੇ ਬੱਚਿਆਂ ਤਕ ਨੂੰ ਵੀ ਕੁਰਬਾਨ ਕਰ ਦਿੱਤਾ। ਇਹਨਾ ਗੁਰੂਆਂ ਵੱਲੋਂ ਜਿੱਥੇ ਸਿੱਖ ਧਰਮ ਦੀ ਖ਼ਾਤਰ ਆਪਣੇ ਸੀਸ ਕਟਵਾਏ ਗਏ ਹਨ। ਸਿੱਖ ਕੌਮ ਵਿੱਚ ਇਹ ਗੁਰੂਆਂ ਦੀ ਸ਼ਹਾਦਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਬੀਤੇ ਦਿਨੀਂ ਜਿੱਥੇ ਦਸੰਬਰ ਤੇ ਵਿੱਚ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਲੈ ਕੇ 26 ਅਤੇ 27 ਦਸੰਬਰ ਨੂੰ ਜਿਥੇ ਸ਼ਹੀਦੀ ਦਿਹਾੜੇ ਮਨਾਏ ਗਏ। ਉਥੇ ਹੀ ਇਹ ਸ਼ਹੀਦੀ ਸਮਾਗਮਾਂ ਦੇ ਵਿਚ ਦੇਸ਼-ਵਿਦੇਸ਼ ਤੋਂ ਸੰਗਤਾਂ ਵੱਲੋਂ ਨਤਮਸਤਕ ਹੋ ਕੇ ਸ਼ਰਧਾਂਜਲੀ ਭੇਟ ਕੀਤੀ ਗਈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹੁਣ ਇਹ ਵੱਡਾ ਐਲਾਨ ਕੀਤਾ ਗਿਆ ਹੈ ਜਿਥੇ ਹਰ ਸਾਲ 26 ਦਸੰਬਰ ਨੂੰ ਇਹ ਕੰਮ ਹੋਵੇਗਾ ਜਿਸਨੂੰ ਸੁਣ ਕੇ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਬੀਤੇ ਦਿਨੀਂ ਜਿਥੇ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਦੀ ਰੈਲੀ ਅਸਫ਼ਲ ਰਹੀ ਹੈ। ਉਥੇ ਹੀ ਅੱਜ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਵਸ ਦੇ ਉੱਪਰ ਅੱਜ ਉਹ ਗੁਰਦੁਆਰਾ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ। ਉਥੇ ਹੀ ਉਨ੍ਹਾਂ ਵੱਲੋਂ ਅੱਜ ਇਕ ਵੱਡਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਵੱਲੋਂ 26 ਦਸੰਬਰ ਨੂੰ ਬੀਰ ਬਾਲ ਦਿਵਸ ਦੇ ਰੂਪ ਵਿੱਚ ਮਨਾਏ ਜਾਣ ਦਾ ਐਲਾਨ ਕੀਤਾ ਹੈ।

ਇਸ ਦੀ ਜਾਣਕਾਰੀ ਉਨ੍ਹਾਂ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ। ਜਿੱਥੇ ਉਨ੍ਹਾਂ ਆਖਿਆ ਕਿ ਹੈ ਕੇ ਅੱਜ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਵਸ ਦੇ ਮੌਕੇ ਤੇ ਇਹ ਐਲਾਨ ਕਰਕੇ ਫਖਰ ਮਹਿਸੂਸ ਹੋ ਰਿਹਾ ਹੈ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੇ ਸਾਹਸ ਲਈ ਇੱਕ ਸਹੀ ਸ਼ਰਧਾਂਜਲੀ ਹੈ। ਜਿੱਥੇ ਉਨ੍ਹਾਂ ਨੂੰ ਛੋਟੀ ਉਮਰ ਵਿਚ ਹੀ ਕੁਰਬਾਨੀ ਦਿੱਤੀ ਗਈ ਸੀ।

ਉੱਥੇ ਹੀ ਹਰ ਸਾਲ 26 ਦਸੰਬਰ ਦੇ ਦਿਨ ਨੂੰ ਹੁਣ ਵੀਰ ਬਾਲ ਦਿਵਸ ਵਜੋਂ ਮਨਾਇਆ ਜਾਵੇਗਾ। ਉਥੇ ਹੀ ਉਨ੍ਹਾਂ ਵੱਲੋਂ ਇਕ ਹੋਰ ਟਵੀਟ ਵੀ ਕੀਤਾ ਗਿਆ ਹੈ ਜਿਸ ਵਿੱਚ ਉਨ੍ਹਾਂ ਆਖਿਆ ਹੈ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜ਼ਬਰ ਅੱਗੇ ਨਹੀ ਚੁੱਕੇ ਅਤੇ ਸ਼ਹਾਦਤ ਦਿੱਤੀ ਗਈ। ਜਿਸ ਕਾਰਨ ਉਹ ਸਭ ਲੋਕਾਂ ਨੂੰ ਸ਼ਕਤੀ ਪ੍ਰਦਾਨ ਕਰਦੇ ਹਨ। ਇਸ ਦਿਨ ਦੇ ਐਲਾਨ ਨੂੰ ਲੈ ਕੇ ਸਿੱਖ ਸੰਗਤਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ।

error: Content is protected !!