ਪ੍ਰਿਯੰਕਾ ਗਾਂਧੀ ਨੇ ਪੰਜਾਬੀਂ ਨੂੰ ਇਹ ਚੀਜਾਂ ਮੁਫ਼ਤ ਦੇਣ ਦਾ ਕਰਤਾ ਵੱਡਾ ਐਲਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਹੀ ਸਿਆਸੀ ਪਾਰਟੀਆਂ ਇਸ ਸਮੇਂ ਚੋਣਾਂ ਦੀਆਂ ਤਿਆਰੀਆਂ ਵਿਚ ਰੁੱਝੀਆਂ ਹੋਈਆਂ ਹਨ । ਵੱਖੋ ਵੱਖਰੀ ਪਾਰਟੀ ਵੱਲੋਂ ਇਨ੍ਹਾਂ ਚੋਣਾਂ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ । ਹਰ ਕਿਸੇ ਦੇ ਵੱਲੋਂ ਵੋਟਰਾਂ ਨੂੰ ਵੱਖੋ ਵੱਖਰੇ ਤਰੀਕੇ ਦੇ ਨਾਲ ਲੁਭਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ । ਵੱਖੋ ਵੱਖਰੇ ਵਾਅਦੇ ਅਤੇ ਐਲਾਨ ਲੀਡਰਾਂ ਦੇ ਵੱਲੋਂ ਕੀਤੇ ਜਾ ਰਹੇ ਹਨ । ਗੱਲ ਕੀਤੀ ਜਾਵੇ ਔਰਤਾਂ ਦੀ ਤਾਂ , ਔਰਤਾਂ ਲਈ ਹੁਣ ਤਕ ਵੱਖ ਵੱਖ ਸਿਆਸੀ ਪਾਰਟੀਆਂ ਵਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਚਕੇ ਹਨ । ਸਾਰੀਆਂ ਹੀ ਸਿਆਸੀ ਪਾਰਟੀਆਂ ਦੇ ਮੁੱਖੀਆਂ ਵੱਲੋਂ ਜਿਥੇ ਪੰਜਾਬ ਦੀ ਸਿਆਸਤ ਵਿੱਚ ਆਪਣੀ ਪਾਰਟੀ ਦੀ ਮਜਬੂਤੀ ਵਾਸਤੇ ਦਿੱਲੀ ਤੋਂ ਆ ਕੇ ਪੰਜਾਬ ਵਿੱਚ ਪ੍ਰਚਾਰ ਕੀਤਾ ਜਾ ਰਿਹਾ ਹੈ।

ਉੱਥੇ ਹੀ ਇਸੇ ਵਿਚਕਾਰ ਹੁਣ ਪ੍ਰਿਯੰਕਾ ਗਾਂਧੀ ਨੇ ਪੰਜਾਬ ਦੀਆਂ ਔਰਤਾਂ ਦੇ ਲਈ ਵੀ ਇਕ ਵੱਡਾ ਐਲਾਨ ਕਰ ਦਿੱਤਾ ਹੈ।ਦਰਅਸਲ ਹੁਣ ਕਾਂਗਰਸ ਪਾਰਟੀ ਦੀ ਆਗੂ ਪ੍ਰਿਯੰਕਾ ਗਾਂਧੀ ਦੇ ਵੱਲੋਂ ਐਤਵਾਰ ਨੂੰ ਜਿੱਥੇ ਪੰਜਾਬ ਦੀ ਫੇਰੀ ਦੌਰਾਨ ਵਿਰੋਧੀਆਂ ਤੇ ਤੰਜ ਕੱਸੇ ਗਏ । ਉੱਥੇ ਹੀ ਉਨ੍ਹਾਂ ਕਾਂਗਰਸ ਪਾਰਟੀ ਦੇ ਪੱਖ ਵਿੱਚ ਚੋਣ ਪ੍ਰਚਾਰ ਕਰਦੇ ਹੋਏ ਔਰਤਾਂ ਦੇ ਸਸ਼ਕਤੀਕਰਨ ਲਈ ਗਿਆਰਾਂ ਸੌ ਰੁਪਏ ਮਹੀਨਾ ਅਤੇ ਅੱਠ ਸਿਲੰਡਰ ਫ੍ਰੀ ਦੇਣ ਦਾ ਐਲਾਨ ਕਰ ਦਿੱਤਾ।

ਜ਼ਿਕਰਯੋਗ ਹੈ ਕਿ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਪਾਰਟੀਆਂ ਤਿਆਰੀਆਂ ਵਿਚ ਰੁੱਝੀਆਂ ਹੋਈਆਂ ਨੇ ਤੇ ਇਸੇ ਤਿਆਰੀਆਂ ਦੇ ਚੱਲਦੇ ਪ੍ਰਿਅੰਕਾ ਗਾਂਧੀ ਅੱਜ ਪੰਜਾਬ ਦੌਰੇ ਤੇ ਸਨ ਤੇ ਉਨ੍ਹਾਂ ਵੱਲੋਂ ਜਿਥੇ ਕਾਂਗਰਸ ਪਾਰਟੀ ਦੇ ਲੀਡਰਾਂ ਦੇ ਪੱਖ ਵਿੱਚ ਚੋਣ ਪ੍ਰਚਾਰ ਕੀਤਾ ਗਿਆ।

ਉੱਥੇ ਹੀ ਪੰਜਾਬ ਕਾਂਗਰਸ ਵੱਲੋਂ ਟਵੀਟ ਜਾਰੀ ਕਰਕੇ ਪ੍ਰਿਯੰਕਾ ਗਾਂਧੀ ਵੱਲੋਂ ਕੀਤੇ ਗਏ ਔਰਤਾਂ ਦੇ ਲਈ ਇਸ ਵੱਡੇ ਐਲਾਨ ਸੰਬੰਧੀ ਜਾਣਕਾਰੀ ਦਿੱਤੀ ਗਈ । ਜਿਸ ਵਿਚ ਉਨ੍ਹਾਂ ਦੱਸਿਆ ਕਿ ਔਰਤਾਂ ਦੇ ਸਸ਼ਕਤੀਕਰਨ ਦੇ ਲਈ ਉਨ੍ਹਾਂ ਨੂੰ ਗਿਆਰਾਂ ਸੌ ਰੁਪਏ ਪ੍ਰਤੀ ਮਹੀਨਾ ਅਤੇ ਸਾਲ ਦੇ ਵਿੱਚ ਅੱਠ ਰਸੋਈ ਗੈਸ ਸਿਲੰਡਰ ਮੁਫਤ ਦਿੱਤੇ ਜਾਣਗੇ । ਦੱਸ ਦੇਈਏ ਕਿ ਅੱਜ ਦੁਪਹਿਰ ਸਮੇਂ ਪ੍ਰਿਅੰਕਾ ਗਾਂਧੀ ਦੇ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਲ ਉਨ੍ਹਾਂ ਦੇ ਪਿੰਡ ਦਾ ਦੌਰਾ ਕੀਤਾ ਗਿਆ ਜਿੱਥੇ ਉਨ੍ਹਾਂ ਵੱਲੋਂ ਮੱਕੀ ਦੀ ਰੋਟੀ ਖਾਧੀ ਗਈ ਅਤੇ ਚਾਹ ਵੀ ਪੀਤੀ ਗਈ ।

error: Content is protected !!