ਪੰਜਾਬੀਆਂ ਲਈ ਆਈ ਵੱਡੀ ਖੁਸ਼ਖਬਰੀ – ਇਸ ਦੇਸ਼ ਨੇ ਵੀਜਾ ਨਿਯਮਾਂ ਚ ਦੇ ਦਿੱਤੀ ਇਹ ਵੱਡੀ ਢਿਲ

ਆਈ ਤਾਜ਼ਾ ਵੱਡੀ ਖਬਰ 

ਭਾਰਤ ਦੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਆਪਣੀਆਂ ਤੰਗੀਆਂ-ਤੁਰਸ਼ੀਆਂ ਦੇ ਕਾਰਨ ਵਿਦੇਸ਼ਾਂ ਦਾ ਰੁਖ਼ ਕੀਤਾ ਜਾਂਦਾ ਹੈ। ਜਿੱਥੇ ਬਹੁਤ ਸਾਰੇ ਪਰਵਾਰਾਂ ਵੱਲੋਂ ਅਰਬ ਦੇਸ਼ਾਂ ਵਿੱਚ ਜਾਣ ਨੂੰ ਪਹਿਲ ਦਿੱਤੀ ਜਾਂਦੀ ਹੈ। ਜਿੱਥੇ ਉਨ੍ਹਾਂ ਵੱਲੋਂ ਆਪਣੀ ਪਹੁੰਚ ਦੇ ਅਨੁਸਾਰ ਪੈਸਾ ਵੀ ਖਰਚ ਕੀਤਾ ਜਾਂਦਾ ਹੈ ਅਤੇ ਆਪਣੇ ਪਰਿਵਾਰਾਂ ਨੂੰ ਜਲਦ ਮਿਲਣ ਵੀ ਆਇਆ ਜਾ ਸਕਦਾ ਹੈ। ਉੱਥੇ ਹੀ ਕਰੋਨਾ ਪਬੰਦੀਆਂ ਦੇ ਕਾਰਨ ਜਿੱਥੇ ਸਾਰੇ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਤੇ ਸੁਰੱਖਿਆ ਵਧਾ ਦਿੱਤਾ ਗਿਆ ਅਤੇ ਹਵਾਈ ਆਵਾਜਾਈ ਉਪਰ ਰੋਕ ਲਗਾ ਦਿਤੀ ਗਈ ਸੀ। ਉਥੇ ਹੀ ਬਹੁਤ ਸਾਰੇ ਲੋਕਾਂ ਨੂੰ ਵੀ ਆਰਥਿਕ ਤੰਗੀ ਦੇ ਦੌਰ ਵਿਚੋਂ ਗੁਜ਼ਰਨਾ ਪਿਆ ਹੈ।

ਹੁਣ ਸਾਰੇ ਦੇਸ਼ਾਂ ਵੱਲੋਂ ਮੁੜ ਪੈਰਾਂ ਸਿਰ ਹੋਣ ਲਈ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾ ਰਹੇ ਹਨ। ਜਿਸ ਨਾਲ ਦੇਸ਼ ਦੀ ਕਮਜੋਰ ਹੋਈ ਆਰਥਿਕ ਸਥਿਤੀ ਨੂੰ ਮੁੜ ਲੀਹ ਤੇ ਲਿਆਂਦਾ ਜਾ ਸਕੇ। ਹੁਣ ਇਸ ਦੇਸ਼ ਵੱਲੋਂ ਵੀਜ਼ਾ ਨਿਯਮਾਂ ਵਿੱਚ ਢਿੱਲ ਦੇ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਆਰਥਿਕ ਮੁਕਾਬਲੇ ਨੂੰ ਹੁਲਾਰਾ ਦੇਣ ਵਾਸਤੇ ਹੁਣ ਸੰਯੁਕਤ ਅਰਬ ਅਮੀਰਾਤ ਵੱਲੋਂ ਵਿਦੇਸ਼ੀ ਕਾਮਿਆਂ ਲਈ ਇੱਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਲਾਗੂ ਕੀਤੇ ਗਏ ਨਵੇਂ ਨਿਯਮ ਅਨੁਸਾਰ ਹੁਣ ਵੀਜ਼ੇ ਦੀ ਮਿਆਦ ਪੰਜ ਸਾਲ ਕੀਤੀ ਗਈ ਹੈ ਜਿਸ ਵਿੱਚ ਵਿਦੇਸ਼ੀ ਕਰਮਚਾਰੀਆਂ ਲਈ ਮਲਟੀਪਲ ਐਂਟਰੀ ਵੀਜ਼ਾ ਜਾਰੀ ਕੀਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ।

ਇਹ ਨਿਯਮ ਅਗਲੇ ਸਾਲ ਫਰਵਰੀ ਤੋਂ ਲਾਗੂ ਹੋ ਜਾਣਗੇ। ਜਿੱਥੇ ਪਹਿਲਾਂ ਵੀਜ਼ੇ ਦੀ ਮਿਆਦ ਖਤਮ ਹੋਣ ਤੇ ਕੰਟਰੈਕਟ ਦੇ ਤਹਿਤ ਪ੍ਰਵਾਸੀ ਕਾਮਿਆਂ ਨੂੰ ਦੇਸ਼ ਛੱਡਣਾ ਪੈਂਦਾ ਸੀ। ਹੁਣ ਨਵੇਂ ਕਾਨੂੰਨ ਦੇ ਲਾਗੂ ਹੋਣ ਨਾਲ ਸੁਧਾਰ ਹੋਵੇਗਾ, ਜਿਸ ਨਾਲ ਲੱਖਾਂ ਭਾਰਤੀਆਂ ਨੂੰ ਫਾਇਦਾ ਹੋਵੇਗਾ ਇਸ ਅਧਿਕਾਰ ਵਾਸਤੇ ਬਹੁਤ ਸਾਰੇ ਮਨੁੱਖੀ ਅਧਿਕਾਰ ਸਮੂਹ ਵੱਲੋਂ ਲੰਮੇ ਸਮੇਂ ਤੋਂ ਲੇਬਰ ਸੁਧਾਰਾਂ ਨੂੰ ਲੈ ਕੇ ਸੰਯੁਕਤ ਅਰਬ ਅਮੀਰਾਤ ਵਿਚ ਕਾਨੂੰਨੀ ਲ-ੜਾ-ਈ ਲੜੀ ਗਈ ਹੈ। ਦੁਬਈ ਵੱਲੋਂ ਕ੍ਰੋਨਾ ਟੀਕਾਕਰਣ ਹੋਣ ਵਾਲੇ ਕਾਮਿਆਂ ਲਈ ਆਪਣੇ ਦੇਸ਼ ਦੇ ਦਰਵਾਜ਼ੇ ਖੋਲ੍ਹ ਦਿੱਤੇ ਗਏ ਹਨ।

ਇਹ ਵੀਜ਼ਾ ਹੁਣ ਕਰਮਚਾਰੀਆਂ ਨੂੰ ਅਸਾਨੀ ਨਾਲ ਦੇਸ਼ ਵਿਚ ਆਉਣ ਜਾਣ ਵਿੱਚ ਸਹਾਈ ਸਿੱਧ ਹੋਵੇਗਾ। ਦੁਬਈ ਵੱਲੋਂ ਸਾਊਦੀ ਅਰਬ ਨੂੰ ਹਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਆਪਣੇ ਦੇਸ਼ ਵਿੱਚ ਵੱਡਾ ਵਪਾਰਕ ਕੇਂਦਰ ਬਣਾਉਣ ਦੀ ਸ਼ੁਰੂਆਤ ਕੀਤੀ ਗਈ ਹੈ। ਹੁਣ ਕੰਪਨੀਆਂ ਵੱਲੋਂ ਕਾਮਿਆਂ ਦੇ ਪਾਸਪੋਰਟ ਵੀ ਜਬਤ ਨਹੀਂ ਕੀਤੇ ਜਾਣਗੇ। ਅਮੀਰਾਤਾਂ ਦੀ ਇੱਕ ਫੈਡਰੇਸ਼ਨ, ਸੰਯੁਕਤ ਅਰਬ ਅਮੀਰਾਤ ਨੇ ਇਸ ਹਫਤੇ ਨਵੇਂ ਨਿੱਜੀ ਖੇਤਰ ਦੇ ਲੇਬਰ ਕਾਨੂੰਨਾਂ ਵਿੱਚ ਸਖਤ ਬਦਲਾਅ ਕਰ ਦਿੱਤੇ ਹਨ।

error: Content is protected !!