ਪੰਜਾਬ: ਇਥੇ ਨੌਜਵਾਨ ਨੂੰ ਖੇਤਾਂ ਚ ਖੜੀ ਮੌਤ ਇਸ ਤਰਾਂ ਉਡੀਕ ਰਹੀ ਸੀ, ਇਲਾਕੇ ਚ ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਗਰਮੀ ਦਾ ਮੌਸਮ ਹੋਣ ਕਾਰਨ ਜਿਥੇ ਬਰਸਾਤ ਹੋਣ ਨਾਲ ਲੋਕਾਂ ਨੂੰ ਰਾਹਤ ਮਿਲਦੀ ਹੈ ਉਥੇ ਹੀ ਇਸ ਬਰਸਾਤ ਦੇ ਮੌਸਮ ਵਿਚ ਕਈ ਤਰ੍ਹਾਂ ਦੇ ਭਿਆਨਕ ਹਾਦਸਿਆਂ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਜਿੱਥੇ ਮੌਸਮ ਦੀ ਤਬਦੀਲੀ ਕਾਰਨ ਕਈ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿੱਥੇ ਬਰਸਾਤ ਹੋਣ ਅਤੇ ਅਸਮਾਨੀ ਬਿਜਲੀ ਦੇ ਕਾਰਨ ਕਈ ਹਾਦਸੇ ਵਾਪਰੇ ਹਨ ਜਿਨ੍ਹਾਂ ਵਿਚ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ। ਉਥੇ ਹੀ ਇਸ ਬਰਸਾਤ ਦੇ ਮੌਸਮ ਵਿੱਚ ਬਹੁਤ ਸਾਰੇ ਜ਼ਹਿਰੀਲੇ ਜਾਨਵਰ ਦੀ ਲੋਕਾਂ ਦੇ ਘਰਾਂ ਵਿਚ ਆ ਵੜਦੇ ਹਨ ਅਤੇ ਕੁਝ ਜਾਨਵਰਾਂ ਦੇ ਕਾਰਨ ਕੁਝ ਹਾਦਸੇ ਬਾਹਰ ਵੀ ਵਾਪਰਦੇ ਹਨ।

ਹੁਣ ਪੰਜਾਬ ਵਿੱਚ ਇਸ ਨੌਜਵਾਨ ਨੂੰ ਖੇਤਾਂ ਵਿੱਚ ਇਸ ਤਰ੍ਹਾਂ ਮੌਤ ਮਿਲੀ ਹੈ ਜਿਸ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਬਾਲਿਆਂਵਾਲੀ ਪਿੰਡ ਤੋਂ ਸਾਹਮਣੇ ਆਈ ਹੈ ਜਿੱਥੇ ਇਕ ਵਿਅਕਤੀ ਦੀ ਸੱਪ ਦੇ ਕੱਟਣ ਕਾਰਨ ਮੌਤ ਹੋ ਗਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਵਿਅਕਤੀ ਜਗਸੀਰ ਸਿੰਘ ਉਰਫ਼ ਸੀਰਾ ਠੇਕੇ ਤੇ ਜ਼ਮੀਨ ਲੈ ਕੇ ਵਾਹੀ ਕਰਦਾ ਸੀ। ਜੋ ਖੇਤਾਂ ਵਿਚ ਗਿਆ ਹੋਇਆ ਸੀ ਜਿੱਥੇ ਉਸ ਨੂੰ ਇੱਕ ਸੱਪ ਨੇ ਕੱਟ ਲਿਆ।

ਖੇਤਾਂ ਵਿੱਚ ਕੰਮ ਕਰਦੇ ਸਮੇਂ ਵਾਪਰੇ ਇਸ ਹਾਦਸੇ ਕਾਰਨ ਉਸ ਦੇ ਪੂਰੇ ਸਰੀਰ ਵਿਚ ਜ਼ਹਿਰ ਫੈਲ ਗਿਆ ਜਿਸ ਨੂੰ ਸਰਕਾਰੀ ਹਸਪਤਾਲ ਰਾਮਪੁਰਾ ਵਿਖੇ ਲਿਜਾਇਆ ਗਿਆ ਜਿਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ ਗਿਆ। ਖੇਤਾਂ ਵਿੱਚ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਜਗਸੀਰ ਸਿੰਘ ਦੀ ਤਰ੍ਹਾਂ ਆਪਣੇ ਖੇਤਾਂ ਵਿਚ ਕੰਮ ਕਰਨ ਗਿਆ ਹੋਇਆ ਸੀ ਅਤੇ ਉਹ ਆਪਣੀ ਫਸਲ ਨੂੰ ਸਪਰੇਅ ਕਰ ਰਿਹਾ ਸੀ। ਤਾਂ ਉਸ ਸਮੇਂ ਕੀ ਇਕ ਜ਼ਹਿਰੀਲੇ ਸੱਪ ਵੱਲੋਂ ਉਸਨੂੰ ਡੰਗ ਮਾਰ ਦਿੱਤਾ ਗਿਆ।

ਇਸ ਘਟਨਾ ਦੇ ਨਾਲ ਸਾਰੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ। ਇਸ ਤੇ ਪਿੰਡ ਵਾਸੀਆਂ ਵੱਲੋਂ ਸਰਕਾਰ ਤੋਂ ਪਰਵਾਰ ਦਾ ਕਰਜਾ ਮਾਫ਼ ਕਰਨ ਅਤੇ ਆਰਥਿਕ ਸਹਾਇਤਾ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ। ਕਿਉਂਕਿ ਜਗਸੀਰ ਸਿੰਘ ਪਰਵਾਰ ਵਿੱਚ ਇਕਲੌਤਾ ਕਮਾਉਣ ਵਾਲਾ ਸੀ ਅਤੇ ਉਸ ਦੀਆਂ ਪੰਜ ਧੀਆਂ ਹਨ। ਪਤਨੀ ਅਤੇ ਬਜ਼ੁਰਗ ਮਾਤਾ ਪਿਤਾ ਦੀ ਜਗੀਰ ਸਿੰਘ ਉਪਰ ਹੀ ਨਿਰਭਰ ਕਰਦੇ ਸਨ।

error: Content is protected !!