ਪੰਜਾਬ : ਕੁੜੀ ਦੇ ਚੱਕਰ ਚ ਮੁੰਡੇ ਨੂੰ ਸੜਕ ਦੇ ਕੰਢੇ ਤੇ ਇਸ ਤਰਾਂ ਮਿਲੀ ਮੌਤ- ਮਚਿਆ ਹੜਕੰਪ

ਆਈ ਤਾਜ਼ਾ ਵੱਡੀ ਖਬਰ 

ਮਾਪਿਆਂ ਵਲੋਂ ਆਪਣੇ ਬੱਚਿਆਂ ਦੇ ਬਿਹਤਰ ਭਵਿੱਖ ਨੂੰ ਲੈ ਕੇ ਬਹੁਤ ਸਾਰੇ ਸੁਪਨੇ ਵੇਖੇ ਜਾਂਦੇ ਹਨ ਅਤੇ ਉਨ੍ਹਾਂ ਸੁਪਨਿਆਂ ਨੂੰ ਪੂਰੇ ਕੀਤੇ ਜਾਣ ਲਈ ਆਪਣੀ ਜਿੰਦਗੀ ਦੀ ਸਾਰੀ ਜਮ੍ਹਾਂ ਪੂੰਜੀ ਦਾ ਇਸਤੇਮਾਲ ਵੀ ਕਰ ਦਿੱਤਾ ਜਾਂਦਾ ਹੈ। ਅੱਜ ਬਹੁਤ ਸਾਰੇ ਨੌਜਵਾਨ ਬੱਚਿਆਂ ਵੱਲੋਂ ਜਿੱਥੇ ਗਲਤ ਰਸਤੇ ਦਾ ਇਸਤੇਮਾਲ ਕੀਤਾ ਜਾਂਦਾ ਹੈ, ਇਸ ਰਸਤੇ ਤੇ ਚਲਦੇ ਹੋਏ ਬੱਚਿਆਂ ਵੱਲੋਂ ਕਈ ਤਰ੍ਹਾਂ ਦੀਆਂ ਗਲਤੀਆਂ ਵੀ ਕੀਤੀਆਂ ਜਾਂਦੀਆਂ ਹਨ। ਉੱਥੇ ਹੀ ਉਸ ਦਾ ਖਮਿਆਜਾ ਕਈ ਵਾਰ ਪਰਿਵਾਰਕ ਮੈਂਬਰਾਂ ਨੂੰ ਭੁਗਤਣਾ ਪੈਂਦਾ ਹੈ। ਕਿਉਂਕਿ ਬੱਚਿਆਂ ਵੱਲੋਂ ਜਵਾਨੀ ਦੇ ਹੋਸ਼ ਵਿੱਚ ਕਈ ਅਜਿਹੇ ਗਲਤ ਫੈਸਲੇ ਲੈ ਲਏ ਜਾਂਦੇ ਹਨ ਅਤੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਜਾਂਦੀ ਹੈ। ਆਪਣੀ ਜੀਵਨ ਲੀਲਾ ਸਮਾਪਤ ਕਰਨ ਵਾਲੇ ਇਨ੍ਹਾਂ ਬੱਚਿਆਂ ਦੇ ਪਰਵਾਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ ਅਤੇ ਮਾਪਿਆਂ ਨੂੰ ਪੂਰੀ ਜ਼ਿੰਦਗੀ ਅਜਿਹਾ ਦੁੱਖ ਦੇ ਦਿੱਤਾ ਜਾਂਦਾ ਹੈ ਜੋ ਕਦੇ ਵੀ ਦੂਰ ਨਹੀਂ ਹੋ ਸਕਦਾ।

ਹੁਣ ਪੰਜਾਬ ਵਿੱਚ ਇੱਥੇ ਕੁੜੀ ਦੇ ਚੱਕਰ ਵਿੱਚ ਮੁੰਡੇ ਦੀ ਸੜਕ ਦੇ ਕੰਢੇ ਤੇ ਇਸ ਤਰਾਂ ਮੌਤ ਹੋਈ ਹੈ। ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਇਹ ਘਟਨਾ ਜ਼ਿਲ੍ਹਾ ਜਲੰਧਰ ਦੇ ਥਾਣਾ ਲਾਂਬੜਾ ਅਧੀਨ ਆਉਂਦੇ ਪਿੰਡ ਸਿੰਘਾਂ ਤੋਂ ਸਾਹਮਣੇ ਆਈ ਹੈ। ਅਲੀਪੁਰ ਦੇ ਨੌਜਵਾਨ ਅਜੇ ਕੁਮਾਰ ਵੱਲੋਂ ਇਕ ਲੜਕੀ ਤੋਂ ਦੁਖੀ ਹੋ ਕੇ ਹਾਈਵੇ ਉੱਪਰ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ।

ਜਿਸ ਦੀ ਲਾਸ਼ ਦਰਖ਼ਤ ਨਾਲ ਲਟਕਦੀ ਹੋਈ ਬਰਾਮਦ ਕੀਤੀ ਗਈ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਆਖਿਆ ਗਿਆ ਹੈ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਵੱਲੋਂ ਇਸ ਲੜਕੀ ਨੂੰ ਤੰਗ ਪ੍ਰੇਸ਼ਾਨ ਕੀਤਾ ਗਿਆ ਅਤੇ ਉਹਨਾਂ ਵੱਲੋਂ ਇਸ ਨੂੰ ਮਾਰ ਕੇ ਦਰੱਖਤ ਨਾਲ ਟੰਗਿਆਂ ਗਿਆ ਹੈ।

ਪਰਿਵਾਰਕ ਮੈਂਬਰਾਂ ਵੱਲੋਂ ਦੋਸ਼ੀਆਂ ਨੂੰ ਗ੍ਰਿਫਤਾਰ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ ਕਿ ਉਸ ਸਮੇਂ ਤੱਕ ਮ੍ਰਿਤਕ ਨੌਜਵਾਨ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ। ਇਸ ਹਾਦਸੇ ਨੂੰ ਲੈ ਕੇ ਲਾਬੜਾਂ ਪੁਲਿਸ ਵੱਲੋਂ ਕਾਦੀਆਂ ਦੀ ਰਹਿਣ ਵਾਲੀ ਲੜਕੀ ਕਿਰਨਦੀਪ ਕੌਰ ਦੇ ਖਿਲਾਫ 306 ਦੀ ਧਾਰਾ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਦੇ ਹਵਾਲੇ ਕੀਤੀ ਗਈ ਹੈ।

error: Content is protected !!