ਪੰਜਾਬ : ਕੁੜੀ ਨੂੰ ਮੁੰਡੇ ਨੇ ਦਿੱਤੀ ਇਸ ਤਰਾਂ ਨਾਲ ਮੌਤ ਮਾਪਿਆਂ ਦੇ ਦੇਖ ਨਿਕਲੀ ਪੈਰਾਂ ਥੱਲਿਓਂ ਜਮੀਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਆਏ ਦਿਨ ਹੀ ਪੰਜਾਬ ਵਿੱਚ ਵਾਪਰਨ ਵਾਲੀਆਂ ਬਹੁਤ ਸਾਰੀਆਂ ਅਪਰਾਧਕ ਘਟਨਾਵਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਵੱਲੋਂ ਅਜਿਹੇ ਅਪਰਾਧਾਂ ਨੂੰ ਰੋਕਣ ਲਈ ਕਈ ਤਰ੍ਹਾਂ ਦੀਆਂ ਸਖ਼ਤ ਸਜ਼ਾਵਾਂ ਵੀ ਜਾਰੀ ਕੀਤੀਆਂ ਜਾਂਦੀਆਂ ਹਨ ਉਥੇ ਹੀ ਲੋਕਾਂ ਵਿੱਚ ਕੋਈ ਵੀ ਡਰ ਦੇਖਿਆ ਨਹੀਂ ਜਾਂਦਾ। ਬਹੁਤ ਸਾਰੇ ਲੋਕਾਂ ਵੱਲੋਂ ਵਿਆਹ ਵਰਗੇ ਪਵਿੱਤਰ ਰਿਸ਼ਤੇ ਨੂੰ ਵੀ ਬਦਨਾਮ ਕਰ ਦਿੱਤਾ ਜਾਂਦਾ ਹੈ। ਜਿੱਥੇ ਵਿਆਹ ਵਰਗਾ ਪਵਿੱਤਰ ਰਿਸ਼ਤਾ ਪਤੀ-ਪਤਨੀ ਵਿਚਕਾਰ ਨਾ ਹੋ ਕੇ ਦੋ ਪਰਿਵਾਰਾਂ ਵਿੱਚ ਜੁੜਦਾ ਹੈ ਉਥੇ ਹੀ ਬਹੁਤ ਸਾਰੀਆਂ ਕੁੜੀਆਂ ਨੂੰ ਦਹੇਜ਼ ਦੀ ਬਲੀ ਚੜ੍ਹਾ ਦਿੱਤਾ ਜਾਂਦਾ ਹੈ। ਅਜਿਹੇ ਹਾਦਸਿਆਂ ਵਿੱਚ ਅਣਗਿਣਤ ਧੀਆਂ ਮੌਤ ਦਾ ਸ਼ਿਕਾਰ ਹੋ ਜਾਂਦੀਆਂ ਹਨ।

ਹੁਣ ਪੰਜਾਬ ਵਿੱਚ ਇੱਥੇ ਕੁੜੀ ਨੂੰ ਮੁੰਡੇ ਵੱਲੋਂ ਇਸ ਤਰ੍ਹਾਂ ਖ਼ਤਮ ਕਰ ਦਿੱਤਾ ਗਿਆ ਹੈ,ਜਿਸ ਨਾਲ ਕੁੜੀ ਦੇ ਮਾਪਿਆਂ ਦਾ ਬੁਰਾ ਹਾਲ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਤਲਵਾੜਾ ਦੇ ਅਧੀਨ ਆਉਂਦੇ ਪਿੰਡ ਰੌਲੀ ਤੋਂ ਸਾਹਮਣੇ ਆਈ ਹੈ। ਜਿੱਥੇ ਇਕ ਪਤੀ ਵੱਲੋਂ ਪਤਨੀ ਨੂੰ ਖਤਮ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇੱਕ ਸਾਲ ਪਹਿਲਾਂ ਇਸ ਜੋੜੇ ਦਾ ਵਿਆਹ ਹੋਇਆ ਸੀ। ਉੱਥੇ ਹੀ ਦੋ ਮਹੀਨੇ ਦਾ ਬੱਚਾ ਵੀ ਦੱਸਿਆ ਜਾ ਰਿਹਾ ਹੈ। ਮ੍ਰਿਤਕ ਲੜਕੀ ਦੇ ਪਰਿਵਾਰ ਵੱਲੋ ਲੜਕੇ ਪਰਿਵਾਰ ਤੇ ਦੋਸ਼ ਲਗਾਇਆ ਗਿਆ ਹੈ ਕਿ ਉਨ੍ਹਾਂ ਦੀ ਧੀ ਨੂੰ ਸਹੁਰੇ ਪਰਿਵਾਰ ਵੱਲੋਂ ਦਹੇਜ ਦੇ ਕਾਰਨ ਕਤਲ ਕਰ ਦਿੱਤਾ ਗਿਆ ਹੈ।

ਜਿਸ ਦੇ ਪਰਿਵਾਰ ਵੱਲੋਂ ਦੋਸ਼ੀ ਦੇ ਖਿਲਾਫ 302 ਧਾਰਾ ਲਗਾਉਣ ਦੀ ਮੰਗ ਵੀ ਕੀਤੀ ਜਾ ਰਹੀ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਲੜਕੀ ਦੇ ਭਰਾ ਨੇ ਦੱਸਿਆ ਹੈ ਕਿ ਕੁਝ ਦਿਨ ਪਹਿਲਾਂ ਹੀ ਉਹਨਾਂ ਦੀ ਭੈਣ ਆਪਣੇ ਪੇਕੇ ਪਿੰਡ ਆਈ ਹੋਈ ਸੀ। ਘਟਨਾ ਦੇ ਦਿਨ ਵੀ ਬੱਚੇ ਦਾ ਸਰਟੀਫਿਕੇਟ ਬਣਾਉਣ ਲਈ ਰਾਧਾ ਦੇ ਨਾਲ ਉਸ ਦੀ ਭੈਣ ਸੁਸ਼ਮਾ ਦੇਵੀ ਉਸਦੇ ਨਾਲ ਆਈ ਹੋਈ ਸੀ । ਜਿੱਥੇ ਉਸ ਦੇ ਪਤੀ ਵੱਲੋਂ ਫੋਨ ਕਰਕੇ ਉਨ੍ਹਾਂ ਨੂੰ ਬੁਲਾਇਆ ਗਿਆ ਸੀ ਅਤੇ ਉਨ੍ਹਾਂ ਦੇ ਪਿੰਡ ਰੌਲੀ ਦੀ ਲਹਿਰ ਦੇ ਨਜ਼ਦੀਕ ਹੀ ਰਾਧਾ ਅਤੇ ਉਸਦੇ ਪਤੀ ਦਾ ਆਪਸ ਵਿੱਚ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ।

ਜਿਸ ਤੋਂ ਬਾਅਦ ਰਾਧਾ ਦੇ ਪਤੀ ਵੱਲੋਂ ਉਸ ਨੂੰ ਨਹਿਰ ਵਿਚ ਧੱਕਾ ਦੇਣ ਦੀ ਕੋਸ਼ਿਸ਼ ਕੀਤੀ ਗਈ ਅਤੇ ਇਸ ਤਰ੍ਹਾਂ ਰਾਧਾ ਦਾ ਸਿਰ ਨਹਿਰ ਦੀ ਕੰਧ ਨਾਲ ਟਕਰਾ ਗਿਆ। ਜਿਸ ਕਾਰਨ ਉਸ ਦੀ ਮੌਤ ਹੋ ਗਈ ਅਤੇ ਸੁਸ਼ਮਾ ਨੂੰ ਵੀ ਇਸ ਘਟਨਾ ਨੂੰ ਕਿਸੇ ਨੂੰ ਨਾ ਦੱਸਣ ਲਈ ਡਰਾਇਆ-ਧਮਕਾਇਆ ਗਿਆ। ਪੁਲਿਸ ਵੱਲੋਂ ਇਸ ਘਟਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਅਪਰਾਧੀਆਂ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ।

error: Content is protected !!