ਪੰਜਾਬ : ਕੁੜੀ ਨੇ ਜਾਣਾ ਸੀ ਥੋੜੇ ਦਿਨਾਂ ਨੂੰ ਕਨੇਡਾ ਪਰ ਵਾਪਰ ਗਿਆ ਇਹ ਭਾਣਾ – ਮਨ ਦੀਆਂ ਸਦਰਾਂ ਮਨ ਚ ਰਹਿ ਗਈਆਂ , ਛਾਇਆ ਸੋਗ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਵਾਪਰਨ ਵਾਲੇ ਭਿਆਨਕ ਸੜਕ ਹਾਦਸਿਆਂ ਦੇ ਵਿਚ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ। ਜਿੱਥੇ ਬਹੁਤ ਸਾਰੇ ਵਾਹਨ ਸੜਕਾਂ ਉਪਰ ਕਾਲ ਬਣ ਕੇ ਘੁੰਮਦੇ ਹਨ ਅਤੇ ਬਹੁਤ ਸਾਰੇ ਮਾਸੂਮ ਲੋਕਾਂ ਨੂੰ ਆਪਣੀ ਚਪੇਟ ਵਿਚ ਲੈ ਲੈਂਦੇ ਹਨ। ਪੰਜਾਬ ਵਿੱਚ ਜਿੱਥੇ ਸਰਕਾਰ ਵੱਲੋਂ ਲੋਕਾਂ ਨੂੰ ਵਾਹਨ ਚਲਾਉਂਦੇ ਸਮੇਂ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ ਤਾਂ ਜੋ ਹਾਦਸਿਆਂ ਨੂੰ ਰੋਕਿਆ ਜਾ ਸਕੇ ਉਥੇ ਹੀ ਲੋਕਾਂ ਦੀ ਅਣਗਹਿਲੀ ਦੇ ਕਾਰਨ ਭਿਆਨਕ ਸੜਕ ਹਾਦਸੇ ਵਾਪਰ ਜਾਂਦੇ ਹਨ, ਜਿਸ ਦਾ ਸ਼ਿਕਾਰ ਕਈ ਮਾਸੂਮ ਲੋਕ ਹੋ ਜਾਂਦੇ ਹਨ, ਜਿਨ੍ਹਾਂ ਦੀ ਕੋਈ ਗਲਤੀ ਵੀ ਨਹੀਂ ਹੁੰਦੀ।

ਆਏ ਦਿਨ ਹੀ ਵਾਪਰਨ ਵਾਲੇ ਅਜਿਹੇ ਹਾਦਸਿਆਂ ਦੇ ਕਾਰਨ ਬਹੁਤ ਸਾਰੇ ਪਰਿਵਾਰਾਂ ਦੇ ਮੈਂਬਰ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਰਹੇ ਹਨ। ਇਸ ਦੁਨੀਆਂ ਤੋਂ ਜਾਣ ਵਾਲੇ ਲੋਕਾਂ ਦੀ ਕਮੀ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹੁਣ ਕੁੜੀ ਦੇ ਕੈਨੇਡਾ ਜਾਣ ਤੋਂ ਪਹਿਲਾਂ ਹੀ ਉਸ ਨਾਲ ਅਜਿਹਾ ਭਿਆਨਕ ਹਾਦਸਾ ਵਾਪਰਿਆ ਹੈ ਜਿਸ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਡੀਏਵੀ ਕਾਲਜ ਜਲੰਧਰ ਦੇ ਕੋਲ ਇਕ ਤੇਜ਼ ਰਫ਼ਤਾਰ ਟਰੱਕ ਵੱਲੋਂ ਇੱਕ ਐਕਟਿਵਾ ਚਾਲਕ ਲੜਕੀ ਨੂੰ ਟੱਕਰ ਮਾਰ ਦਿੱਤੀ ਗਈ ਸੀ। ਉਸ ਹਾਦਸੇ ਵਿਚ ਐਕਟਿਵਾ ਸਵਾਰ 27 ਸਾਲਾ ਤਜਿੰਦਰ ਕੌਰ ਦੀ ਡੀਏਵੀ ਕਾਲਜ ਦੇ ਨੇੜੇ ਮੌਕੇ ਤੇ ਹੀ ਮੌਤ ਹੋ ਗਈ ਸੀ।

ਉੱਥੇ ਹੀ ਮੌਕੇ ਤੇ ਮੌਜੂਦ ਲੋਕਾਂ ਵੱਲੋਂ ਉਸ ਟਰੱਕ ਚਾਲਕ ਦਾ ਪਿੱਛਾ ਕਰਦੇ ਹੋਏ ਉਸ ਨੂੰ ਗ੍ਰਿਫਤਾਰ ਕਰ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਸੀ। ਦੱਸਿਆ ਗਿਆ ਹੈ ਕਿ ਮ੍ਰਿਤਕ ਲੜਕੀ ਇੰਗਲੈਂਡ ਤੋਂ ਪਰਤੀ ਸੀ ਅਤੇ ਕੁਝ ਸਮਾਂ ਪਹਿਲਾਂ ਹੀ ਉਸ ਦਾ ਵਿਆਹ ਹੋਇਆ ਸੀ। ਜਿਸ ਦਾ ਪਤੀ ਪੱਕੇ ਤੌਰ ਤੇ ਕੈਨੇਡਾ ਦਾ ਵਸਨੀਕ ਹੈ। ਹੁਣ ਇਹ ਲੜਕੀ ਵੀ ਆਪਣਾ ਬਿਊਟੀਸ਼ੀਅਨ ਦਾ ਕੋਰਸ ਕਰਕੇ ਉਸ ਤੋਂ ਬਾਅਦ ਆਪਣੇ ਪਤੀ ਕੋਲ ਕੈਨੇਡਾ ਜਾ ਰਹੀ ਸੀ। ਇਸ ਸਮੇਂ ਇਹ ਲੜਕੀ ਆਪਣੇ ਪੇਕੇ ਪਿੰਡ ਆਪਣੀ ਮਾਂ ਅਤੇ ਭਰਾ ਦੇ ਨਾਲ ਰਹਿ ਰਹੀ ਸੀ।

ਉੱਥੇ ਹੀ ਇਸ ਦੀ ਮੌਤ ਦੀ ਜਾਣਕਾਰੀ ਮਿਲਦੇ ਹੀ ਇਸ ਦੀ ਮਾਤਾ ਵੱਲੋਂ ਮੌਕੇ ਉਪਰ ਪਹੁੰਚ ਕੇ ਆਪਣੀ ਧੀ ਦੀ ਲਾਸ਼ ਨੂੰ ਵੇਖ ਕੇ ਹੋਸ਼ ਗਵਾ ਲਿਆ ਗਿਆ ਜਿਸ ਨੂੰ ਉਥੇ ਮੌਜੂਦ ਲੋਕਾਂ ਵੱਲੋਂ ਹਸਪਤਾਲ ਲਿਜਾਇਆ ਗਿਆ। ਉਥੇ ਹੀ 108 ਐਂਬੂਲੈਂਸ ਨੂੰ ਫੋਨ ਕੀਤੇ ਜਾਣ ਦੇ ਬਾਵਜੂਦ ਵੀ ਨਹੀਂ ਪਹੁੰਚੀ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਆਪਣੇ ਨਿੱਜੀ ਵਾਹਨ ਵਿੱਚ ਇਸ ਲੜਕੀ ਨੂੰ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ ਉਥੇ ਹੀ ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

error: Content is protected !!