ਪੰਜਾਬ ਚ ਅਫੀਮ ਦੀ ਖੇਤੀ ਕਰਨ ਨੂੰ ਮਾਨਤਾ ਦੇਣ ਬਾਰੇ ਆਈ ਇਹ ਤਾਜਾ ਵੱਡੀ ਤਾਜਾ ਖਬਰ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇ ਹਰ ਸਿਆਸੀ ਪਾਰਟੀ ਵੱਲੋਂ ਪੰਜਾਬ ਵਿਚ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਸਾਰੀ ਪਾਰਟੀਆਂ ਵੱਲੋਂ ਵੋਟਰਾਂ ਨੂੰ ਲੁਭਾਉਣ ਲਈ ਵੀ ਕਈ ਤਰਾਂ ਦੇ ਐਲਾਨ ਕੀਤੇ ਜਾ ਰਹੇ ਹਨ ਤਾਂ ਜੋ ਆਉਣ ਵਾਲੀਆਂ ਚੋਣਾਂ ਵਿੱਚ ਉਹਨਾਂ ਨੂੰ ਜਿੱਤ ਪ੍ਰਾਪਤ ਹੋ ਸਕੇ। ਉੱਥੇ ਹੀ ਕਾਂਗਰਸ ਪਾਰਟੀ ਵਿਚ ਚਲਿਆ ਆ ਰਿਹਾ ਵਿਵਾਦ ਕੋਈ ਨਾ ਕੋਈ ਨਵਾਂ ਰੂਪ ਅਖ਼ਤਿਆਰ ਕਰ ਲੈਂਦਾ ਹੈ ਅਤੇ ਉੱਥੇ ਹੀ ਕਾਂਗਰਸ ਪਾਰਟੀ ਨਾਲ ਜੁੜੀਆਂ ਹੋਈਆਂ ਸਖਸ਼ੀਅਤਾਂ ਵੱਲੋਂ ਅਜਿਹੇ ਬਿਆਨ ਸਾਹਮਣੇ ਆਉਂਦੇ ਹਨ ਕਿ ਸਾਰੇ ਲੋਕ ਸੁਣ ਕੇ ਹੈਰਾਨ ਰਹਿ ਜਾਂਦੇ ਹਨ।

ਹੁਣ ਪੰਜਾਬ ਵਿਚ ਅਫੀਮ ਦੀ ਖੇਤੀ ਕਰਨ ਨੂੰ ਮਾਨਤਾ ਦੇਣ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਇੱਕ ਵਾਰ ਪਹਿਲਾਂ ਵੀ ਇਹ ਖ਼ਬਰ ਚਰਚਾ ਵਿਚ ਰਹੀ ਹੈ ਅਤੇ ਹੁਣ ਇੱਕ ਵਾਰ ਫਿਰ ਤੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਇਕ ਵਾਰ ਮੁੜ ਤੋਂ ਪੰਜਾਬ ਵਿੱਚ ਅਫੀਮ ਦੀ ਖੇਤੀ ਕਰਨ ਦੀ ਇਜਾਜ਼ਤ ਦਿੱਤੇ ਜਾਣ ਦੀ ਮੰਗ ਕੀਤੀ ਹੈ, ਉਨ੍ਹਾਂ ਵੱਲੋਂ ਕੀਤੀ ਗਈ ਅਪੀਲ ਵਿੱਚ ਇਸ ਖੇਤੀ ਨੂੰ ਮਾਨਤਾ ਦਿੱਤੇ ਜਾਣ ਦੀ ਗੱਲ ਆਖੀ ਗਈ ਹੈ।

ਜਿਸ ਦੇ ਜ਼ਰੀਏ ਪੰਜਾਬ ਦੇ ਕਿਸਾਨ ਲੱਖਪਤੀ ਬਣ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕੀਤੀ ਜਾਣ ਵਾਲੀ ਇਹ ਅਫ਼ੀਮ ਦੀ ਖੇਤੀ ਸਰਕਾਰੀ ਕੰਟਰੋਲ ਵਿੱਚ ਹੋਣੀ ਚਾਹੀਦੀ ਹੈ। ਉਨ੍ਹਾਂ ਵੱਲੋਂ ਇਹ ਗੱਲ ਪਹਿਲਾਂ ਵੀ ਅਪ੍ਰੈਲ ਵਿੱਚ ਉਸ ਸਮੇਂ ਆਖੀ ਗਈ ਹੈ ਜਦੋਂ ਉਹ ਪਟਿਆਲਾ ਦੇ ਵਿਧਾਨ ਸਭਾ ਹਲਕੇ ਸਨੌਰ ਪਹੁੰਚੇ ਸਨ। ਉਨ੍ਹਾਂ ਕਿਹਾ ਸਿੰਥੇਟਿਕ ਡਰੱਗਸ ਨੂੰ ਫੈਲਾਉਣ ਕਾਰਨ ਹੀ ਅਫੀਮ ਦੀ ਖੇਤੀ ਉਪਰ ਰੋਕ ਲਗਾਈ ਗਈ ਸੀ। ਪੰਜਾਬ ਵਿੱਚ ਅੱਜ ਬਹੁਤ ਸਾਰੇ ਨੌਜਵਾਨ ਸਿੰਥੈਟਿਕ ਡਰੱਗ ਦੇ ਟੀਕੇ ਲਗਾ ਕੇ ਆਪਣੀ ਜਿੰਦਗੀ ਖਤਮ ਕਰ ਰਹੇ ਹਨ।

ਉਨ੍ਹਾਂ ਦੱਸਿਆ ਹੈ ਕਿ ਅਫ਼ੀਮ ਦੀ ਖੇਤੀ ਬਹੁਤ ਸਾਰੀਆਂ ਦਵਾਈਆਂ ਵਿੱਚ ਵੀ ਵਰਤੀ ਜਾਂਦੀ ਹੈ। ਅਫੀਮ ਦੀ ਜ਼ਰੂਰਤ ਵਾਸਤੇ ਪੰਜਾਬ ਵਲੋ ਬਾਹਰ ਤੋਂ ਅਫੀਮ ਮੰਗਵਾਈ ਜਾ ਰਹੀ ਹੈ ਅਤੇ ਨਸ਼ਾ ਕਰਨ ਵਾਲੇ ਪੰਜਾਬ ਦੇ ਬਹੁਤ ਸਾਰੇ ਲੋਕ ਰਾਜਸਥਾਨ ਤੋਂ ਵੀ ਮਹਿੰਗੇ ਭਾਅ ਤੇ ਲਿਆ ਕੇ ਅਫੀਮ ਖਾਂਦੇ ਹਨ। ਅਗਰ ਮੇਰੀ ਗੱਲ ਤੇ ਵਿਸ਼ਵਾਸ਼ ਨਹੀ ਹੈ ਤਾਂ ਮੇਰੇ ਨਾਲ ਰਾਜਸਥਾਨ ਤੇ ਬਾਰਡਰ ਤੇ ਜਾ ਕੇ ਵੇਖ ਸਕਦੇ ਹੋ।

error: Content is protected !!