ਪੰਜਾਬ ਚ ਆਉਣ ਵਾਲੇ ਦਿਨਾਂ ਚ ਏਦਾਂ ਦਾ ਰਹੇਗਾ ਮੌਸਮ ਇਸ ਦਿਨ ਪੈ ਸਕਦਾ ਮੀਂਹ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਇਸ ਸਮੇਂ ਪੰਜਾਬ ਵਿੱਚ ਜਿੱਥੇ ਕਈ ਜਗ੍ਹਾ ਤੇ ਬਾਰਸ਼ ਹੋਣ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ , ਉੱਥੇ ਹੀ ਬਹੁਤ ਸਾਰੇ ਇਲਾਕਿਆਂ ਵਿੱਚ ਬਹੁਤ ਸਾਰੇ ਲੋਕਾਂ ਨੂੰ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿੱਥੇ ਬਰਸਾਤ ਹੋਣ ਕਾਰਨ ਕਈ ਜਗ੍ਹਾ ਤੇ ਭਾਰੀ ਨੁਕਸਾਨ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਉਥੇ ਹੀ ਲੋਕਾਂ ਵਿੱਚ ਗਰਮੀ ਕਾਰਨ ਵੀ ਹਾਹਾਕਾਰ ਮਚੀ ਹੋਈ ਵੇਖੀ ਜਾ ਰਿਹੈ। ਚੰਡੀਗੜ੍ਹ ਪਿਛਲੇ ਦਿਨੀਂ ਹੋਈ ਵਧੇਰੇ ਬਰਸਾਤ ਕਾਰਨ ਸੁਖਨਾ ਝੀਲ ਦੇ ਫਲੱਡ ਗੇਟ ਖੋਲਣ ਦੀ ਨੌਬਤ ਆ ਗਈ ਹੈ। ਜਿੱਥੇ ਸ਼ਨੀਵਾਰ ਨੂੰ ਦੋ ਘੰਟੇ ਲਈ ਪਾਣੀ ਛੱਡਿਆ ਗਿਆ ਹੈ। ਉਥੇ ਹੀ ਪੰਜਾਬ ਦੇ ਵਿੱਚ ਕਈ ਜਗ੍ਹਾ ਤੇ ਲੋਕਾਂ ਵੱਲੋਂ ਬੇਸਬਰੀ ਨਾਲ ਬਰਸਾਤ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ।

ਕਿਉਂਕਿ ਇਨ੍ਹਾਂ ਦਿਨਾਂ ਵਿਚ ਹੋਣ ਵਾਲੀ ਬਰਸਾਤ ਜਿਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਪਹੁੰਚਾ ਰਹੀ ਹੈ ਉੱਥੇ ਹੀ ਇਹ ਬਰਸਾਤ ਫਸਲਾਂ ਲਈ ਲਾਭਦਾਇਕ ਸਾਬਤ ਹੋ ਰਹੀ ਹੈ। ਹੁਣ ਪੰਜਾਬ ਵਿੱਚ ਆਉਣ ਵਾਲੇ ਦਿਨਾਂ ਲਈ ਮੌਸਮ ਵਿਭਾਗ ਵੱਲੋਂ ਜਾਣਕਾਰੀ ਸਾਹਮਣੇ ਆਈ ਹੈ ਜਿੱਥੇ ਇਸ ਦਿਨ ਹੁਣ ਮੀਂਹ ਪੈ ਸਕਦਾ ਹੈ, ਜਿਸ ਬਾਰੇ ਹੁਣ ਇਹ ਵੱਡੀ ਖਬਰ ਪ੍ਰਾਪਤ ਹੋਈ ਹੈ। ਮੌਸਮ ਵਿਭਾਗ ਵੱਲੋਂ ਸਮੇਂ ਸਮੇਂ ਤੇ ਲੋਕਾਂ ਨੂੰ ਆਉਣ ਵਾਲੇ ਦਿਨਾਂ ਦੀ ਜਾਣਕਾਰੀ ਦੇ ਦਿੱਤੀ ਜਾਦੀ ਹੈ। ਪੰਜਾਬ ਦੇ ਕਈ ਹਿੱਸਿਆਂ ਵਿੱਚ ਜਿੱਥੇ ਮੰਗਲਵਾਰ ਨੂੰ ਮੌਸਮ ਸਾਫ ਰਹਿਣ ਦਾ ਅਨੁਮਾਨ ਲਗਾਇਆ ਗਿਆ ਹੈ।

ਤਾਪਮਾਨ ਵਿਚ ਵੀ ਬਦਲਾਅ ਦੇਖਿਆ ਜਾ ਸਕਦਾ ਹੈ ਜਿਸ ਕਾਰਨ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 25 ਡਿਗਰੀ ਰਹਿਣ ਦਾ ਅਨੁਮਾਨ ਲਗਾਇਆ ਗਿਆ ਹੈ। ਉੱਥੇ ਹੀ ਬੁੱਧਵਾਰ ਨੂੰ ਅਸਮਾਨ ਵਿੱਚ ਬੱਦਲ ਛਾਏ ਰਹਿਣਗੇ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਬੁੱਧਵਾਰ ਨੂੰ ਵੀ ਤਾਪਮਾਨ ਵੱਧ ਤੋਂ ਵੱਧ 34 ਡਿਗਰੀ ਅਤੇ ਘਟ ਤੋਂ ਘਟ 26 ਡਿਗਰੀ ਦਰਜ ਕੀਤਾ ਜਾਵੇਗਾ। ਇਸ ਤਰਾਂ ਹੀ ਵੀਰਵਾਰ ਨੂੰ ਹਲਕੀ ਬਾਰਸ਼ ਹੋਣ ਦਾ ਅਨੁਮਾਨ ਲਗਾਇਆ ਗਿਆ।

ਜਿਸ ਦਿਨ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਤੇ ਘਟ ਤੋਂ ਘਟ 25 ਡਿਗਰੀ ਰਹਿਣ ਦਾ ਅਨੁਮਾਨ ਹੈ। ਜਿੱਥੇ ਲੋਕਾਂ ਨੂੰ ਪਿਛਲੇ ਕਈ ਦਿਨਾਂ ਤੋਂ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਥੇ ਹੀ ਹੁਣ ਆਉਣ ਵਾਲੇ ਦਿਨਾਂ ਵਿਚ ਬਰਸਾਤ ਹੋਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਕਿਉਂਕਿ ਮਾਨਸੂਨ ਦੇ ਠੀਕ ਹੋਣ ਨਾਲ ਤੇਜ਼ ਬਰਸਾਤ ਹੋਣ ਦਾ ਅਨੁਮਾਨ ਲਗਾਇਆ ਗਿਆ ਹੈ।

error: Content is protected !!