ਪੰਜਾਬ ਚ ਆਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ – ਕਰਤੇ ਵੱਡੇ ਵੱਡੇ ਸਿਆਸੀ ਧਮਾਕੇ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਜਿੱਥੇ ਕੁਝ ਦਿਨਾਂ ਦਾ ਸਮਾਂ ਬਾਕੀ ਬਚਿਆ ਹੈ ਉਥੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੀ ਮਜ਼ਬੂਤੀ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜਿੱਥੇ ਇਸ ਵਾਰ ਵਿਧਾਨ ਸਭਾ ਚੋਣਾਂ ਵਿਚ ਬਹੁਤ ਸਾਰੇ ਨਵੇਂ ਚਿਹਰੇ ਵੀ ਰਾਜਨੀਤੀ ਵਿੱਚ ਦਿਖਾਈ ਦੇ ਰਹੇ ਹਨ। ਉਥੇ ਹੀ ਲਗਾਤਾਰ ਸਿਆਸਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਆਏ ਦਿਨ ਸਾਹਮਣੇ ਆ ਰਹੀਆਂ ਹਨ। ਜਿੱਥੇ ਵੱਖ-ਵੱਖ ਪਾਰਟੀਆਂ ਵੱਲੋਂ ਬਹੁਤ ਸਾਰੇ ਨਵੇਂ ਚਿਹਰਿਆਂ ਨੂੰ ਆਪਣੀ ਪਾਰਟੀ ਵਿਚ ਸ਼ਾਮਲ ਕੀਤਾ ਜਾ ਰਿਹਾ ਹੈ ਉਥੇ ਹੀ ਵੱਖ-ਵੱਖ ਜਗਾ ਤੇ ਲੋਕਾਂ ਨੂੰ ਸੰਬੋਧਨ ਕਰਨ ਵਾਸਤੇ ਰੈਲੀਆਂ ਦਾ ਆਯੋਜਨ ਵੀ ਚੋਣ ਕਮਿਸ਼ਨ ਵੱਲੋਂ ਲਾਗੂ ਕੀਤੀਆਂ ਗਈਆਂ ਹਦਾਇਤਾਂ ਤੇ ਅਨੁਸਾਰ ਕੀਤਾ ਜਾ ਰਿਹਾ ਹੈ। ਪੰਜਾਬ ਵਿੱਚ ਆਏ ਕੇਂਦਰੀ ਮੰਤਰੀ ਅਮਿਤ ਸ਼ਾਹ ਵੱਲੋਂ ਇਹ ਵੱਡੇ ਸਿਆਸੀ ਧਮਾਕੇ ਕੀਤੇ ਗਏ ਹਨ।

ਜਿੱਥੇ 5 ਜਨਵਰੀ ਨੂੰ ਭਾਜਪਾ ਦੀ ਰੈਲੀ ਪੰਜਾਬ ਦੇ ਫਿਰੋਜ਼ਪੁਰ ਵਿੱਚ ਕੀਤੀ ਜਾਣੀ ਸੀ। ਜਿਸ ਕੁਝ ਕਾਰਨਾਂ ਦੇ ਚਲਦੇ ਹੋਏ ਰੱਦ ਕਰ ਦਿੱਤਾ ਗਿਆ ਸੀ ਉਥੇ ਹੀ ਭਾਜਪਾ ਵੱਲੋਂ ਅੱਜ ਲੁਧਿਆਣਾ ਦੇ ਵਿਚ ਇੱਕ ਰੈਲੀ ਦਾ ਆਯੋਜਨ ਕੀਤਾ ਗਿਆ। ਜਿੱਥੇ ਪਾਰਟੀ ਦੀ ਮਜਬੂਤੀ ਵਾਸਤੇ ਇਸ ਰੈਲੀ ਨੂੰ ਸੰਬੋਧਨ ਕਰਨ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਆਪ ਪੰਜਾਬ ਪਹੁੰਚੇ ਹੋਏ ਹਨ। ਉਥੇ ਹੀ ਉਨ੍ਹਾਂ ਵੱਲੋਂ ਪੰਜਾਬ ਨੂੰ ਸਰਹੱਦੀ ਸੂਬਾ ਦੱਸਦੇ ਹੋਏ ਆਖਿਆ ਗਿਆ ਹੈ ਕਿ ਇਸ ਦੀ ਸੁਰੱਖਿਆ ਵਾਸਤੇ ਅਜਿਹੀ ਸਰਕਾਰ ਦੀ ਜ਼ਰੂਰਤ ਹੈ ਜੋ ਪੰਜਾਬ ਨੂੰ ਸੁਰੱਖਿਅਤ ਕਰ ਸਕੇ ਉਨ੍ਹਾਂ ਵੱਲੋਂ ਚੰਨੀ ਸਰਕਾਰ ਉਪਰ ਵੀ ਕਈ ਤਰ੍ਹਾਂ ਦੇ ਸ਼ਬਦੀ ਹਮਲੇ ਕੀਤੇ ਗਏ ਹਨ।

ਉਨ੍ਹਾਂ ਆਖਿਆ ਕਿ ਦੇਸ਼ ਨੂੰ ਚਲਾਉਣ ਲਈ ਇਕ ਕਮੇਡੀ ਫ਼ਿਲਮ ਵਾਲੀ ਸਰਕਾਰ ਦੀ ਜ਼ਰੂਰਤ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਉਸ ਸਮੇਂ ਸੁਰੱਖਿਅਤ ਹੋਵੇਗਾ ਜਦੋਂ ਉਸ ਦੀ ਅਗਵਾਈ ਭਾਜਪਾ ਸਰਕਾਰ ਵੱਲੋਂ ਕੀਤੀ ਜਾਵੇਗੀ। ਅਗਰ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੀ ਸਰਕਾਰ ਪੰਜਾਬ ਵਿੱਚ ਆਉਂਦੀ ਹੈ ਤਾਂ ਅੱਤਵਾਦ ਮੁੜ ਤੋਂ ਜੀਵਤ ਹੋ ਜਾਵੇਗਾ।

ਉਨ੍ਹਾਂ ਆਖਿਆ ਕਿ ਭਾਜਪਾ ਦੀ ਸਰਕਾਰ ਪੰਜਾਬ ਵਿੱਚ ਆਉਣ ਤੇ ਨਸ਼ਿਆਂ ਅਤੇ ਬੇਰੁਜ਼ਗਾਰੀ ਵਰਗੇ ਮਸਲੇ ਹੱਲ ਕੀਤੇ ਜਾਣਗੇ। ਉਥੇ ਹੀ ਉਨ੍ਹਾਂ ਆਖਿਆ ਕਿ ਐਂਟੀ ਨਾਰਕੋਟਿਕ ਸੈਲ ਵੀ ਪੰਜਾਬ ਵਿੱਚ ਚਾਰ ਸ਼ਹਿਰਾਂ ਵਿਚ ਨਸ਼ੇ ਨੂੰ ਠੱਲ੍ਹ ਪਾਉਣ ਲਈ ਲੁਧਿਆਣਾ ਪਟਿਆਲਾ ਅੰਮ੍ਰਿਤਸਰ ਅਤੇ ਜਲੰਧਰ ਵਿੱਚ ਸਥਾਪਤ ਕੀਤੇ ਜਾਣਗੇ। ਉਥੇ ਹੀ ਪੰਜਾਬ ਨੂੰ ਤਰੱਕੀ ਵਾਲਾ ਸੂਬਾ ਦੱਸਦੇ ਹੋਏ ਆਖਿਆ ਹੈ ਕਿ ਪੰਜਾਬ ਹਮੇਸ਼ਾ ਤੋਂ ਭਾਰਤ ਦਾ ਜ਼ਿਗਰ ਰਿਹਾ ਹੈ।

error: Content is protected !!