ਪੰਜਾਬ ਚ ਇਥੇ ਅੱਗ ਨੇ ਮਚਾਇਆ ਕੋਹਰਾਮ ਮੱਚੀ ਭਾਰੀ ਤਬਾਹੀ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਵਾਪਰਨ ਵਾਲੀਆਂ ਬਹੁਤ ਸਾਰੀਆਂ ਮੰ-ਦ-ਭਾ-ਗੀ-ਆਂ ਘਟਨਾਵਾਂ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਕਰ ਰਹੀਆਂ ਹਨ ਉਥੇ ਹੀ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਵੀ ਹੋ ਜਾਂਦਾ ਹੈ। ਜਿੱਥੇ ਬਹੁਤ ਸਾਰੇ ਹਾਦਸੇ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਕੀਤੇ ਜਾਂਦੇ ਹਨ ਉਥੇ ਹੀ ਕੁਝ ਹਾਦਸੇ ਆਪਣੇ ਆਪ ਵਾਪਰ ਜਾਂਦੇ ਹਨ ਜਿਸ ਨਾਲ ਕਈ ਜਗ੍ਹਾ ਤੇ ਭਾਰੀ ਜਾਨੀ-ਮਾਲੀ ਨੁਕਸਾਨ ਹੋ ਜਾਂਦਾ ਹੈ। ਤਿਉਹਾਰਾਂ ਦੇ ਸੀਜਨ ਦੌਰਾਨ ਦਿਵਾਲੀ ਦੇ ਮੌਕੇ ਤੇ ਬਹੁਤ ਸਾਰੇ ਹਾਦਸੇ ਵਾਪਰ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆਈਆਂ ਸਨ ਜਿਨ੍ਹਾਂ ਵਿੱਚ ਬਹੁਤ ਸਾਰੇ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਹੈ। ਦੀਵਾਲੀ ਮੌਕੇ ਬਹੁਤ ਸਾਰੀਆਂ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ।

ਹੁਣ ਪੰਜਾਬ ਵਿੱਚ ਇੱਥੇ ਅੱਗ ਨੇ ਭਾਰੀ ਤਬਾਹੀ ਮਚਾਈ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਜਿਲ੍ਹਾ ਜਲੰਧਰ ਅਧੀਨ ਆਉਂਦੇ ਥਾਣਾ ਮਕਸੂਦਾਂ ਦੇ ਪੈਂਦੇ ਪਿੰਡ ਸੰਗਲ ਸੋਹਲ ਤੋਂ ਸਾਹਮਣੇ ਆਈ ਹੈ। ਜਿੱਥੇ ਇਕ ਏ ਆਰ ਬੀ ਨਾਮ ਦੀ ਕੈਮੀਕਲ ਫੈਕਟਰੀ ਵਿੱਚ ਭਿਆਨਕ ਅੱਗ ਲੱਗਣ ਕਾਰਨ ਭਾਰੀ ਨੁਕਸਾਨ ਹੋਣ ਦਾ ਖਦਸ਼ਾ ਜ਼ਾਹਰ ਕੀਤਾ ਗਿਆ ਹੈ। ਦੱਸਿਆ ਗਿਆ ਹੈ ਕਿ ਇਸ ਫੈਕਟਰੀ ਦੇ ਵਿੱਚ ਪਲਾਸਟਿਕ ਦੇ ਦਸਤਾਨੇ ਅਤੇ ਹੋਰ ਸਮਾਨ ਹੋਣ ਕਾਰਨ ਇਹ ਲੱਗੀ ਅੱਗ ਭਿਆਨਕ ਰੂਪ ਅਖਤਿਆਰ ਕਰ ਗਈ, ਤੇਜ਼ੀ ਨਾਲ ਫੈਲੀ ਹੋਈ ਸਵੇਰੇ ਚਾਰ ਵਜੇ ਦੇ ਕਰੀਬ ਇਸ ਅੱਗ ਦੇ ਉਪਰ ਕਾਬੂ ਪਾਉਣਾ ਮੁਸ਼ਕਿਲ ਹੋ ਗਿਆ।

ਇਸ ਹਾਦਸੇ ਦੀ ਘਟਨਾ ਚਾਰ ਵਜੇ ਦੇ ਕਰੀਬ ਫਾਇਰ ਬਿਗ੍ਰੇਡ ਦਫ਼ਤਰ ਨੂੰ ਦਿੱਤੀ ਗਈ ਜਿੱਥੇ ਮੌਕੇ ਤੇ ਮੌਜੂਦ ਫਾਇਰ ਅਫਸਰ ਜਸਵੰਤ ਕਾਹਲੋ ਵੱਲੋਂ ਅੱਗ ਬੁਝਾਉਣ ਵਾਸਤੇ ਗੱਡੀਆਂ ਨੂੰ ਭੇਜ ਦਿੱਤਾ ਗਿਆ। ਦੱਸਿਆ ਗਿਆ ਹੈ ਕਿ ਅੱਗ ਇੰਨੀ ਜ਼ਿਆਦਾ ਭਿਆਨਕ ਸੀ ਕਿ ਇਸ ਵਿੱਚ ਫੈਕਟਰੀ ਵਿੱਚ ਮੌਜੂਦ ਸਾਰਾ ਸਾਮਾਨ ਸੜ ਕੇ ਸੁਆਹ ਹੋ ਚੁੱਕਿਆ ਹੈ ਅਤੇ ਇਸ ਹਾਦਸੇ ਵਿਚ ਕਿੰਨੇ ਲੱਖਾਂ ਦਾ ਨੁਕਸਾਨ ਹੋਇਆ ਹੈ ਉਸ ਬਾਰੇ ਅਜੇ ਕੁਝ ਵੀ ਨਹੀਂ ਕਿਹਾ ਗਿਆ ਹੈ।

ਇਸ ਹਾਦਸੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਕਿ ਇਹ ਅੱਗ ਕਿਸ ਤਰ੍ਹਾਂ ਲੱਗੀ ਹੈ। ਫਾਇਰ ਬ੍ਰਿਗੇਡ ਵੱਲੋਂ ਇਸ ਅੱਗ ਉੱਪਰ ਕਾਬੂ ਪਾਉਣ ਵਾਸਤੇ 20 ਦੇ ਕਰੀਬ ਗੱਡੀਆਂ ਦਾ ਪਾਣੀ ਵਰਤਿਆ ਜਾ ਚੁੱਕਾ ਹੈ ਅਤੇ ਇਸ ਅੱਗ ਉਪਰ ਕਾਬੂ ਪਾਇਆ ਗਿਆ ਹੈ। ਉੱਥੇ ਹੀ ਇਸ ਹਾਦਸੇ ਨਾਲ ਇਲਾਕੇ ਦੇ ਲੋਕਾਂ ਚ ਡਰ ਦਾ ਮਾਹੌਲ ਦੇਖਿਆ ਜਾ ਰਿਹਾ ਹੈ।

error: Content is protected !!