ਪੰਜਾਬ ਚ ਇਥੇ ਆਮ ਆਦਮੀ ਪਾਰਟੀ ਵਰਕਰ ਦੇ ਘਰੇ ਹੋ ਗਿਆ ਵੱਡਾ ਹਮਲਾ ਵੀਡੀਓ ਆਈ ਸਾਹਮਣੇ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿਚ 20 ਫਰਵਰੀ ਨੂੰ ਜਿੱਥੇ ਵਿਧਾਨ ਸਭਾ ਚੋਣਾਂ ਅਮਨ ਅਮਾਨ ਨਾਲ ਹੋ ਗਈਆਂ ਹਨ ਉਥੇ ਹੀ ਕਈ ਜਗ੍ਹਾ ਤੇ ਕੁਝ ਘਟਨਾਵਾਂ ਵਾਪਰਨ ਦੀਆਂ ਖਬਰਾਂ ਵੀ ਸਾਹਮਣੇ ਆਉਂਦੀਆਂ ਰਹੀਆਂ। ਆਏ ਦਿਨ ਹੀ ਵਾਪਰਨ ਵਾਲੀਆਂ ਕੁਝ ਘਟਨਾਵਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਚੋਣਾਂ ਨੂੰ ਲੈ ਕੇ ਜਿੱਥੇ ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਇਕ-ਦੂਸਰੇ ਉਪਰ ਕਈ ਤਰ੍ਹਾਂ ਦੇ ਸ਼ਬਦੀ ਹਮਲੇ ਕੀਤੇ ਗਏ ਉਥੇ ਹੀ ਬਹੁਤ ਸਾਰੇ ਸਿਆਸਤ ਨਾਲ ਜੁੜੇ ਹੋਏ ਲੋਕਾਂ ਵੱਲੋਂ ਆਪਸੀ ਰੰਜਿਸ਼ ਦੇ ਚੱਲਦਿਆਂ ਹੋਇਆਂ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਵੀ ਅੰਜਾਮ ਦਿੱਤਾ ਜਾ ਰਿਹਾ ਹੈ। ਜਿੱਥੇ ਅਜੇ ਵੀ ਪੰਜਾਬ ਵਿਚ ਕਈ ਜਗਾਹ ਮਾਹੌਲ ਨੂੰ ਖਰਾਬ ਕਰਨ ਵਾਲੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਹੁਣ ਪੰਜਾਬ ਵਿਚ ਆਮ ਆਦਮੀ ਪਾਰਟੀ ਵਰਕਰ ਦੇ ਘਰ ਤੇ ਕੀਤੇ ਗਏ ਹਮਲੇ ਦੀ ਵੀਡੀਓ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜ਼ਿਲ੍ਹਾ ਗੁਰਦਾਸਪੁਰ ਦੇ ਅਧੀਨ ਆਉਣ ਵਾਲੇ ਪਿੰਡ ਰਾਮਨਗਰ ਤੋਂ ਸਾਹਮਣੇ ਆਇਆ ਹੈ। ਜਿਥੇ ਵਾਪਰੀ ਇਸ ਘਟਨਾ ਦੀ ਵੀਡੀਓ ਵੀ ਸੋਸ਼ਲ ਮੀਡੀਆ ਉਪਰ ਸਾਂਝੀ ਕੀਤੀ ਗਈ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪੀੜਤ ਪਰਿਵਾਰ ਵਿੱਚ ਦਲਜੀਤ ਕੌਰ ਪਤਨੀ ਲਖਵਿੰਦਰ ਸਿੰਘ ਨਿਵਾਸੀ ਰਾਮ ਨਗਰ ਵੱਲੋਂ ਦੱਸਿਆ ਗਿਆ ਹੈ ਸਿਆਸੀ ਰੰਜਿਸ਼ ਦੇ ਚੱਲਦਿਆਂ ਹੋਇਆਂ ਪਿੰਡ ਦੇ ਹੀ ਕਾਂਗਰਸੀ ਸਰਪੰਚ ਵੱਲੋ ਇਹ ਹਮਲਾ ਕਰਵਾਇਆ ਗਿਆ ਹੈ। ਜਿੱਥੇ ਪੀੜਤ ਪਰਿਵਾਰ ਵੱਲੋਂ ਆਮ ਆਦਮੀ ਪਾਰਟੀ ਦੀ ਹਮਾਇਤ ਕੀਤੀ ਜਾ ਰਹੀ ਹੈ।

ਉੱਥੇ ਹੀ ਹਲਕਾ ਦੀਨਾਨਗਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ਼ਮਸ਼ੇਰ ਸਿੰਘ ਨੇ ਦੱਸਿਆ ਹੈ ਕਿ ਇਸ ਹਾਦਸੇ ਵਿਚ ਜਿੱਥੇ ਪਰਿਵਾਰਕ ਮੈਂਬਰਾਂ ਦੀ ਜਾਨ ਬਚ ਗਈ ਹੈ ਉਥੇ ਹਮਲਾਵਰਾਂ ਵੱਲੋਂ ਘਰ ਦਾ ਬਹੁਤ ਜ਼ਿਆਦਾ ਨੁਕਸਾਨ ਕੀਤਾ ਗਿਆ ਹੈ ਜਿਸ ਵਿੱਚ ਖਿੜਕੀਆਂ ਨੂੰ ਤੋੜਿਆ ਗਿਆ ਹੈ ਅਤੇ ਖੜ੍ਹੀ ਹੋਈ ਕਾਰ ਤੇ ਵੀ ਇੱਟਾਂ ਅਤੇ ਪੱਥਰਾਂ ਨਾਲ ਹਮਲਾ ਕੀਤਾ ਗਿਆ ਹੈ।

ਇਸ ਬਾਬਤ ਜਦੋਂ ਪਿੰਡ ਦੇ ਸਰਪੰਚ ਦੇ ਪਿਤਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਇਹ ਸਾਰੇ ਦੋਸ਼ ਬੇਬੁਨਿਆਦ ਹਨ ਜਿਸ ਸਮੇਂ ਇਹ ਘਟਨਾ ਵਾਪਰੀ ਸੀ ਉਹ ਅਤੇ ਉਨ੍ਹਾਂ ਦਾ ਪੁੱਤਰ ਘਰ ਵਿੱਚ ਹੀ ਮੌਜੂਦ ਸਨ। ਪੁਲਿਸ ਵੱਲੋਂ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਸਕਦੀ ਹੈ ਜੋ ਉਨ੍ਹਾਂ ਦੇ ਘਰ ਵਿੱਚ ਲੱਗੇ ਹੋਏ ਹਨ। ਅਤੇ ਪੁਲਿਸ ਨੂੰ ਦੋਸ਼ੀਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਜੋ ਇਸ ਸਾਰੀ ਘਟਨਾ ਦਾ ਖੁਲਾਸਾ ਹੋ ਸਕੇ।

error: Content is protected !!