ਪੰਜਾਬ ਚ ਇਥੇ ਆਵਾਰਾ ਢੱਠਿਆਂ ਨੇ ਕੀਤਾ ਇਹ ਕਾਂਡ ਇਲਾਕੇ ਚ ਛਾਈ ਸੋਗ ਦੀ ਲਹਿਰ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਜਿੱਥੇ ਕਰੋਨਾ ਦੇ ਕਾਰਨ ਬਹੁਤ ਸਾਰੇ ਲੋਕਾਂ ਦੀ ਮੌਤ ਹੋ ਗਈ ਹੈ। ਉੱਥੇ ਹੀ ਆਏ ਦਿਨ ਅਜਿਹੇ ਮਾਮਲੇ ਸਾਹਮਣੇ ਆ ਜਾਂਦੇ ਹਨ ਜਿਨ੍ਹਾਂ ਬਾਰੇ ਕਿਸੇ ਵੱਲੋਂ ਕਲਪਨਾ ਵੀ ਨਹੀਂ ਕੀਤੀ ਗਈ ਸੀ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਜਿਨ੍ਹਾਂ ਵਿੱਚ ਕਈ ਬੇਕਸੂਰਾਂ ਦੀ ਜਾਨ ਚਲੇ ਜਾਂਦੀ ਹੈ। ਪੰਜਾਬ ਵਿੱਚ ਬਹੁਤ ਸਾਰੇ ਸੜਕ ਹਾਦਸੇ ਲੋਕਾਂ ਦੀ ਅਣਗਹਿਲੀ ਕਾਰਨ ਵਰਤੇ ਜਾਂਦੇ ਹਨ। ਜਿੱਥੇ ਇੱਕ ਦੂਜੇ ਤੋਂ ਅੱਗੇ ਜਾਣ ਦੀ ਕਾਹਲ ਰਹਿੰਦੀ ਹੈ। ਉੱਥੇ ਹੀ ਬਹੁਤ ਸਾਰੇ ਹਾਦਸੇ ਅਚਾਨਕ ਅਵਾਰਾ ਪਸ਼ੂਆਂ ਦੇ ਰੋਡ ਉਪਰ ਆ ਜਾਣ ਕਾਰਨ ਵਾਪਰਦੇ ਹਨ।

ਪ੍ਰਸ਼ਾਸਨ ਵੱਲੋਂ ਅਜਿਹੇ ਅਵਾਰਾ ਪਸ਼ੂਆ ਉਪਰ ਕੋਈ ਧਿਆਨ ਨਹੀਂ ਦਿੱਤਾ ਜਾਂਦਾ ਜਿੰਨਾ ਦੇ ਕਾਰਨ ਬਹੁਤ ਸਾਰੇ ਬੇਕਸੂਰਾਂ ਦੀ ਜਾਨ ਚਲੇ ਜਾਂਦੀ ਹੈ। ਜਾਨਵਰਾਂ ਦੇ ਕਾਰਨ ਵਾਪਰਨ ਵਾਲੀਆਂ ਘਟਨਾਵਾਂ ਬਹੁਤ ਜ਼ਿਆਦਾ ਵਧ ਰਹੀਆਂ ਹਨ। ਜਿੱਥੇ ਇਹ ਅਵਾਰਾ ਪਸ਼ੂ ਕਈ ਹਾਦਸਿਆਂ ਨੂੰ ਅੰਜਾਮ ਦੇ ਦਿੰਦੇ ਹਨ। ਹੁਣ ਪੰਜਾਬ ਵਿੱਚ ਇਥੇ ਆਵਾਰਾ ਢੱਠਿਆਂ ਨੇ ਇਹ ਕਾਂਡ ਕਰ ਦਿੱਤਾ ਹੈ ਜਿਸ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਛਾ ਗਈ ਹੈ, ਜਿਸ ਬਾਰੇ ਹੁਣ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਰਾਏਕੋਟ ਤੋਂ ਸਾਹਮਣੇ ਆਈ ਹੈ। ਜਿੱਥੇ ਆਵਾਰਾ ਪਸ਼ੂਆਂ ਦੇ ਕਾਰਨ ਇਕ ਵਿਅਕਤੀ ਦੀ ਜਾਨ ਚਲੇ ਗਈ ਹੈ। ਇਸ ਘਟਨਾ ਵਿਚ ਸ਼ਿਕਾਰ ਹੋਣ ਵਾਲਾ ਵਿਅਕਤੀ ਬੱਸ ਸਟੈਂਡ ਦੇ ਬਾਹਰ ਫ਼ਲਾਂ ਦੀ ਦੁਕਾਨ ਚਲਾਉਣ ਦਾ ਕੰਮ ਕਰਦਾ ਸੀ। ਇਹ ਵਿਅਕਤੀ ਬੱਸ ਸਟੈਂਡ ਨੇੜੇ ਵਾਪਰੇ ਇਸ ਹਾਦਸੇ ਦਾ ਉਸ ਸਮੇਂ ਸ਼ਿਕਾਰ ਹੋ ਗਿਆ ਜਦੋਂ ਬੀਤੀ ਰਾਤ ਸਥਾਨਕ ਬੱਸ ਸਟੈਂਡ ਨੇੜੇ ਆਪਸ ਵਿਚ ਭਿੜ ਰਹੇ ਦੋ ਆਵਾਰਾ ਢੱਠਿਆਂ ਨੇ ਇਕ ਵਿਅਕਤੀ ਨੂੰ ਆਪਣੀ ਚਪੇਟ ਵਿਚ ਲੈ ਲਿਆ ।

ਇਸ ਵਿਅਕਤੀ ਦੀ ਹਾਲਤ ਏਨੀ ਜ਼ਿਆਦਾ ਗੰਭੀਰ ਹੋ ਗਈ ਜਿਸ ਕਾਰਨ ਉਸ ਦੀ ਮੌਤ ਹੋ ਗਈ। ਬਹੁਤ ਸਾਰੇ ਲੋਕਾਂ ਵੱਲੋਂ ਬਚਾਅ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਉਹ ਅਸਫਲ ਰਹੇ। ਇਸ ਘਟਨਾ ਦਾ ਸ਼ਿਕਾਰ ਹੋਏ ਮ੍ਰਿਤਕ ਦੀ ਪਛਾਣ ਮੋਹਨ ਲਾਲ ਦੇ ਰੂਪ ਵਿਚ ਹੋਈ ਹੈ । ਇਸ ਹਾਦਸੇ ਨੂੰ ਦੇਖਦੇ ਹੋਏ ਬੱਸ ਸਟੈਂਡ ਦੇ ਨਜ਼ਦੀਕ ਦੁਕਾਨਾਂ ਵਾਲਿਆਂ ਵਿੱਚ ਵੀ ਡਰ ਦਾ ਮਾਹੌਲ ਦੇਖਿਆ ਜਾ ਰਿਹਾ ਹੈ। ਕਿਉਂਕਿ ਇਹ ਅਵਾਰਾ ਪਸ਼ੂ ਬੱਸ ਸਟੈਂਡ ਦੇ ਆਸ ਪਾਸ ਹੀ ਘੁੰਮਦੇ ਰਹਿੰਦੇ ਹਨ।

error: Content is protected !!