ਪੰਜਾਬ ਚ ਇਥੇ ਇਕੋ ਸਕੂਲ ਦੇ 23 ਅਧਿਆਪਕ ਨਿਕਲੇ ਕੋਰੋਨਾ ਪੌਜੇਟਿਵ , ਮਚਿਆ ਹੜਕੰਪ

ਆਈ ਤਾਜਾ ਵੱਡੀ ਖਬਰ

ਕਰੋਨਾ ਕੇਸਾਂ ਵਿੱਚ ਕਮੀ ਆਉਣ ਕਾਰਨ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮੁੜ ਤੋਂ ਅਕਤੂਬਰ ਵਿਚ ਸਕੂਲਾਂ ਨੂੰ ਖੋਲ੍ਹ ਦਿੱਤਾ ਗਿਆ। ਕਿਉ ਕੇ ਮਾਰਚ 2020 ਵਿੱਚ ਕਰੋਨਾ ਦੇ ਪ੍ਰਸਾਰ ਨੂੰ ਦੇਖਦੇ ਹੋਏ ਸਾਰੇ ਵਿੱਦਿਅਕ ਅਦਾਰੇ ਬੰਦ ਕੀਤੇ ਗਏ ਸਨ । ਸਕੂਲਾਂ ਨੂੰ ਮੁੜ ਖੋਲਣ ਤੇ ਸਰਕਾਰ ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਅਧਿਆਪਕਾਂ ਦੇ ਟੈਸਟ ਲਾਜ਼ਮੀ ਕੀਤੇ ਗਏ ਸਨ। ਜਿਨ੍ਹਾਂ ਦੀਆਂ ਰਿਪੋਰਟਾਂ ਆਉਣ ਤੇ ਕੁਝ ਅਧਿਆਪਕਾਂ ਦੇ ਕਰੋਨਾ ਰੋਗ ਤੋਂ ਪੀੜਤ ਹੋਣ ਕਾਰਨ ਕੁਝ ਦਿਨਾਂ ਲਈ ਸਕੂਲਾਂ ਨੂੰ ਬੰਦ ਕੀਤਾ ਗਿਆ ਸੀ।

ਹੁਣ ਪੰਜਾਬ ਵਿੱਚ 23 ਅਧਿਆਪਕ ਕਰੋਨਾ ਤੋਂ ਪੀੜਤ ਮਿਲਣ ਕਾਰਨ ਦਹਿਸ਼ਤ ਦਾ ਮਹੌਲ ਪਾਇਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਜਗਰਾਓਂ ਦੇ ਪਿੰਡ ਗਾਲਬ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਅਧਿਆਪਕ ਕਰੋਨਾ ਤੋਂ ਪੀੜਤ ਪਾਏ ਗਏ ਸਨ। ਜਿਸ ਕਾਰਨ ਉਨ੍ਹਾਂ ਦੇ ਸੰਪਰਕ ਵਿਚ ਆਉਣ ਵਾਲੇ ਹੋਰ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਟੈਸਟ ਕੀਤੇ ਗਏ ਸਨ। ਉਹਨਾਂ ਟੈਸਟਾਂ ਦੀ ਰਿਪੋਰਟ ਆਉਣ ਤੋਂ ਪਤਾ ਲੱਗਿਆ ਹੈ ਕਿ ਕਈ ਹੋਰ ਅਧਿਆਪਕ ਕਰੋਨਾ ਤੋਂ ਪੀੜਤ ਹੋ ਗਏ ਹਨ।

ਇਨ੍ਹਾਂ ਅਧਿਆਪਕਾਂ ਦੀ ਗਿਣਤੀ ਹੁਣ 23 ਹੋ ਗਈ ਹੈ। ਇਸ ਸਕੂਲ ਵਿੱਚ ਪੜ੍ਹਨ ਵਾਲੇ 820 ਵਿਦਿਆਰਥੀਆਂ ਦੇ ਮਾਪੇ ਗਹਿਰੀ ਚਿੰਤਾ ਵਿੱਚ ਹਨ। ਸਕੂਲ ਵਿੱਚ ਵਰਤੀ ਗਈ ਲਾਪ੍ਰਵਾਹੀ ਕਾਰਨ ਇਕ ਹੀ ਸਕੂਲ ਦੇ ਅਧਿਆਪਕ ਕਰੋਨਾ ਤੋਂ ਪੀੜਤ ਪਾਏ ਗਏ ਹਨ। ਸਰਕਾਰ ਵੱਲੋਂ ਪਹਿਲਾਂ ਹੀ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ। ਤਾਂ ਜੋ ਸਕੂਲ ਆਉਣ ਵਾਲੇ ਵਿਦਿਆਰਥੀਆਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਇਸ ਸਕੂਲ ਵਿੱਚ ਹੀ ਪਹਿਲਾਂ ਇਕ ਅਧਿਆਪਕਾਂ ਤੋਂ ਪੀੜਤ ਹੋਇਆ ਤੇ ਉਸ ਤੋਂ ਬਾਅਦ 13 ਹੋਰ ਅਧਿਆਪਕ ਕਰੋਨਾ ਦੀ ਚਪੇਟ ਵਿੱਚ ਆ ਗਏ ਸਨ।

ਹੁਣ ਤੱਕ ਸਕੂਲ ਦੇ 42 ਅਧਿਆਪਕਾਂ ਵਿੱਚੋਂ 23 ਅਧਿਆਪਕ ਕਰੋਨਾ ਤੋਂ ਪੀੜਤ ਪਾਏ ਗਏ ਹਨ। ਜਿਸ ਕਾਰਨ ਸਿਹਤ ਵਿਭਾਗ ਵੀ ਚਿੰਤਾ ਵਿੱਚ ਹੈ ਅਤੇ ਪੂਰੀ ਚੌਕਸੀ ਵਰਤ ਰਿਹਾ ਹੈ। ਜਿਸ ਨੂੰ ਵੇਖਦੇ ਹੋਏ ਕਿਹਾ ਜਾ ਰਿਹਾ ਹੈ ਕਿ 820 ਵਿਦਿਆਰਥੀਆਂ ਦੇ ਟੈਸਟ ਹੋਣੇ ਲਾਜ਼ਮੀ ਹਨ ,ਜੋ ਲਗਾਤਾਰ ਸਕੂਲ ਆ ਰਹੇ ਹਨ। ਇੰਨੇ ਅਧਿਆਪਕਾਂ ਦੇ ਕਰੋਨਾ ਤੋਂ ਪੀੜਤ ਹੋਣ ਕਾਰਨ ਅਜੇ ਤੱਕ ਸਕੂਲ ਨੂੰ ਬੰਦ ਨਹੀਂ ਕੀਤਾ ਗਿਆ ਹੈ। ਇਸ ਸਕੂਲ ਦੇ 50 ਵਿਦਿਆਰਥੀਆਂ ਦਾ ਕਰੋਨਾ ਟੈਸਟ ਕੀਤਾ ਗਿਆ ਸੀ ਜਿਨ੍ਹਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

error: Content is protected !!