ਪੰਜਾਬ ਚ ਇਥੇ ਇਸ ਕਾਰਨ ਲਗਾਈ ਗਈ 144 ਧਾਰਾ – ਹੋ ਜਾਵੋ ਸਾਵਧਾਨ , ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਜਿਥੇ ਕਰੋਨਾ ਦੀ ਸਥਿਤੀ ਨੂੰ ਮੱਦੇਨਜ਼ਰ ਰੱਖਦੇ ਹੋਏ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਸਨ। ਜਿੱਥੇ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਨੂੰ ਵੀ ਬੰਦ ਕੀਤਾ ਗਿਆ ਸੀ ਅਤੇ ਬੱਚਿਆਂ ਦੀ ਪੜ੍ਹਾਈ ਆਨਲਾਈਨ ਹੀ ਜਾਰੀ ਰੱਖੀ ਗਈ ਸੀ। ਕਰੋਨਾ ਦਾ ਸਭ ਤੋਂ ਮਾੜਾ ਅਸਰ ਬੱਚਿਆਂ ਦੀ ਪੜ੍ਹਾਈ ਉਪਰ ਪਿਆ ਹੈ ਜਿੱਥੇ ਦੋ ਸਾਲ ਲੱਗਭਗ ਬੱਚਿਆਂ ਨੂੰ ਆਨਲਾਈਨ ਪੜ੍ਹਾਈ ਕਰਨੀ ਪਈ ਹੈ। ਉਥੇ ਹੀ ਬੱਚਿਆਂ ਵੱਲੋਂ ਫ਼ੋਨ ਉਪਰ ਵਧੇਰੇ ਸਮਾਂ ਬਤੀਤ ਕਰਨ ਨਾਲ ਬੱਚਿਆਂ ਦੀ ਨਜ਼ਰ ਉਪਰ ਵੀ ਅਸਰ ਪਿਆ ਹੈ। ਕਰੋਨਾ ਦੌਰਾਨ ਬਹੁਤ ਸਾਰੀਆਂ ਪ੍ਰੀਖਿਆਵਾਂ ਨੂੰ ਰੱਦ ਵੀ ਕਰ ਦਿੱਤਾ ਗਿਆ ਸੀ। ਹੁਣ ਫਿਰ ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਮੁੜ ਤੋਂ ਵਿਦਿਅਕ ਅਦਾਰਿਆਂ ਨੂੰ ਖੋਲ ਦਿੱਤਾ ਗਿਆ ਹੈ।

ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਜਿਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਨੂੰ ਇਸ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਹੁਣ ਪੰਜਾਬ ਵਿੱਚ ਇੱਥੇ 144 ਧਾਰਾ ਲਾਗੂ ਕਰ ਦਿੱਤੀ ਗਈ ਹੈ ਜਿਸ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਹੁਣ ਵਿੱਦਿਅਕ ਅਦਾਰਿਆਂ ਵਿੱਚ ਪਰੀਖਿਆਵਾਂ ਹੋ ਰਹੀਆਂ ਹਨ। ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ ਤਰਨਤਾਰਨ ਜ਼ਿਲ੍ਹੇ ਦੀ ਹੱਦ ਅੰਦਰ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿੱਚ 144 ਧਾਰਾ ਲਾਗੂ ਕੀਤੀ ਗਈ ਹੈ।

ਕਿਉਂਕਿ 5 ਮਾਰਚ ਤੋਂ ਲੈ ਕੇ ਅੱਠ ਮਾਰਚ ਤੱਕ 5 ਵੀ ਕਲਾਸ ਅਤੇ ਅੱਠਵੀਂ, ਦਸਵੀਂ ਅਤੇ ਬਾਰਵੀਂ ਕਲਾਸ ਦੇ ਵਿਦਿਆਰਥੀਆਂ ਦੀਆਂ ਉਹ ਪ੍ਰੀਖਿਆ ਮੁੜ ਹੋ ਰਹੀਆਂ ਹਨ ਜੋ ਟਰਮ 1 ,ਦਸੰਬਰ 2021 ਦੌਰਾਨ ਗੈਰ-ਹਾਜ਼ਰ ਰਹੇ ਸਨ। ਉਥੇ ਹੀ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਹੁਣ ਸਥਾਪਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਦੇ ਆਸ-ਪਾਸ ਹੋਰ ਵਾਹਨਾਂ ਅਤੇ ਪ੍ਰਾਈਵੇਟ ਵਿਅਕਤੀਆਂ ਦੇ ਦਾਖਲ ਹੋਣ ਤੇ ਵੀ ਪਾਬੰਦੀ ਲਾਗੂ ਕੀਤੀ ਗਈ ਹੈ।

ਅਗਰ ਲਾਗੂ ਕੀਤੇ ਬਿਨਾਂ ਇਨ੍ਹਾਂ ਹਦਾਇਤਾਂ ਦੀ ਕੋਈ ਵੀ ਉਲੰਘਣਾ ਕਰਦਾ ਹੈ ਤਾਂ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਦਸਵੀਂ ਤੇ ਬਾਰਵੀਂ ਸ਼੍ਰੇਣੀ ਦੇ ਵਿਦਿਆਰਥੀਆਂ ਦੀਆਂ ਮੁੜ ਪ੍ਰੀਖਿਆਵਾਂ 24 ਮਾਰਚ ਤੋਂ 31 ਮਾਰਚ ਤੱਕ ਨਿਰਵਿਘਨ ਕਰਵਾਏ ਜਾਣ ਵਾਸਤੇ ਸੁਚਾਰੂ ਢੰਗ ਨਾਲ ਪ੍ਰਬੰਧ ਕੀਤੇ ਗਏ ਹਨ।

error: Content is protected !!