ਪੰਜਾਬ ਚ ਇਥੇ ਗੁਰਦਵਾਰਾ ਸਾਹਿਬ ਚ ਔਰਤ ਨੇ ਕੀਤੀ ਬੇਅਦਬੀ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਆਏ ਦਿਨ ਹੀ ਸਾਹਮਣੇ ਆ ਰਹੇ ਹਨ, ਜਿਸ ਵਿੱਚ ਸ਼ਰਾਰਤੀ ਅਨਸਰਾਂ ਵੱਲੋਂ ਗੁਰੂ ਘਰ ਦੀ ਬੇਅਦਬੀ ਕੀਤੀ ਜਾਂਦੀ ਹੈ। ਪੁਲਿਸ ਪ੍ਰਸ਼ਾਸ਼ਨ ਵੱਲੋਂ ਇਹਨਾਂ ਮਾਮਲਿਆਂ ਤੇ ਠੱਲ ਪਾਉਣ ਲਈ ਕਈ ਸਖਤ ਕਦਮ ਉਠਾਏ ਜਾਂਦੇ ਹਨ, ਪਰ ਪੁਲਿਸ ਦੀਆਂ ਇਨ੍ਹਾਂ ਕੋਸ਼ਿਸ਼ਾਂ ਦੇ ਬਾਵਜੂਦ ਵੀ ਹਰ ਰੋਜ਼ ਅਜਿਹੇ ਮਾਮਲੇ ਸੁਣਨ ਨੂੰ ਮਿਲ ਜਾਂਦੇ ਹਨ। ਦੋਸ਼ੀਆਂ ਦੁਆਰਾ ਕੀਤੀ ਜਾਂਦੀ ਇਸ ਬੇਅਦਬੀ ਨਾਲ ਸਭ ਧਾਰਮਿਕ ਲੋਕਾਂ ਦੇ ਦਿਲਾਂ ਨੂੰ ਠੇਸ ਪਹੁੰਚਦੀ ਹੈ। ਧਾਰਮਿਕ ਆਗੂਆਂ ਵੱਲੋਂ ਅਤੇ ਗੁਰੂ ਘਰ ਦੇ ਸੇਵਾਦਾਰਾਂ ਵੱਲੋਂ ਕਈ ਵਾਰ ਦੋਸ਼ੀਆਂ ਨੂੰ ਫੜਿਆ ਗਿਆ ਹੈ ਅਤੇ ਉਨ੍ਹਾਂ ਨੂੰ ਕਾਨੂੰਨ ਦੇ ਹਿਸਾਬ ਨਾਲ ਸਖਤ ਸਜਾਵਾਂ ਵੀ ਦਿੱਤੀਆਂ ਜਾਂਦੀਆਂ ਰਹਿੰਦੀਆਂ ਹਨ।

ਇਹਨਾਂ ਧਾਰਮਿਕ ਆਗੂਆਂ ਤੇ ਸੇਵਾਦਾਰਾਂ ਵੱਲੋਂ ਪੁਲਿਸ ਪ੍ਰਸਾਸ਼ਨ ਨੂੰ ਇਨ੍ਹਾਂ ਮਾਮਲਿਆਂ ਤੇ ਸਖਤ ਤੋਂ ਸਖਤ ਕਾਰਵਾਈ ਕਰਨ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਜਾਂਦੀਆਂ ਹਨ। ਮਾਨਸਾ ਜ਼ਿਲ੍ਹੇ ਤੋਂ ਇਕ ਅਜਿਹੀ ਹੀ ਗੁਰੂ ਘਰ ਦੇ ਬੇਅਦਬੀ ਦੀ ਘਟਨਾ ਸਾਹਮਣੇ ਆ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਾਨਸਾ ਜਿਲ੍ਹੇ ਵਿੱਚ ਪੈਂਦੇ ਪਿੰਡ ਅਲੀਸ਼ੇਰ ਕਲਾਂ ਦੇ ਪਿੰਡ ਵਾਸੀਆਂ ਨੇ ਹੋਈ ਇਸ ਘਟਨਾ ਦੀ ਜਾਣਕਾਰੀ ਦਿਤੀ। ਉਹਨਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੱਕ ਔਰਤ ਮੱਥਾ ਟੇਕਣ ਵਾਸਤੇ ਇਤਿਹਾਸਿਕ ਗੁਰਦੁਆਰਾ ਸਾਹਿਬ ਨੌਵੀਂ ਪਾਤਸ਼ਾਹੀ ਵਿੱਚ ਆਈ ਹੋਈ ਸੀ।

ਗੁਰਦੁਆਰਾ ਸਾਹਿਬ ਵਿੱਚ ਇੱਕ ਬੱਚਾ ਜੋ ਗੁਟਕਾ ਸਾਹਿਬ ਪੜ ਰਿਹਾ ਸੀ ਤੋਂ ਗੁਟਕਾ ਸਾਹਿਬ ਖੋਹ ਲਿਆ ਅਤੇ ਉਸ ਨੂੰ ਪਾੜ ਦਿੱਤਾ। ਉਸ ਔਰਤ ਨੇ ਗੁਟਕਾ ਸਾਹਿਬ ਦੇ ਅੰਗਾਂ ਨੂੰ ਗੁਰਦੁਆਰਾ ਸਾਹਿਬ ਵਿੱਚ ਇਧਰ ਉਧਰ ਖਿਲਾਰ ਦਿੱਤਾ। ਮਿਲੀ ਜਾਣਕਾਰੀ ਤੋਂ ਪਤਾ ਚੱਲਿਆ ਹੈ ਕਿ ਉਹ ਔਰਤ ਪਿੰਡ ਅਲੀਸ਼ੇਰ ਕਲਾਂ ਦੀ ਹੀ ਰਹਿਣ ਵਾਲੀ ਹੈ।

ਪਿੰਡ ਵਾਸੀਆਂ ਵੱਲੋਂ ਉਸ ਔਰਤ ਖ਼ਿਲਾਫ਼ ਜ਼ਿਲ੍ਹਾ ਪ੍ਰਸ਼ਾਸ਼ਨ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਇਸ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮਾਨਸਾ ਜ਼ਿਲ੍ਹੇ ਦੇ ਡੀ.ਐਸ.ਪੀ ਸੰਜੀਵ ਗੋਇਲ ਨੇ ਦੱਸਿਆ ਹੈ ਕਿ ਮਾਨਸਾ ਪੁਲਸ ਨੇ ਦੋਸ਼ੀ ਔਰਤ ਗੁਰਮੇਲ ਕੌਰ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਉਸ ਖ਼ਿਲਾਫ਼ ਥਾਣੇ ਵਿਚ ਮਾਮਲਾ ਦਰਜ ਕਰ ਲਿਆ ਹੈ ਅਤੇ ਇਸ ਘਟਨਾ ਦੀ ਕਾਫੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

error: Content is protected !!