ਪੰਜਾਬ ਚ ਇਥੇ ਘਰ ਦੇ ਅੰਦਰ ਚੋਰਾਂ ਨੇ ਕਰਤਾ ਅਜਿਹਾ ਵੱਡਾ ਕਾਂਡ ਕੇ ਪ੍ਰੀਵਾਰ ਦੇ ਦੇਖ ਨਿਕਲੀ ਪੈਰਾਂ ਥੱਲਿਓਂ ਜਮੀਨ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਅਮਨ ਅਤੇ ਸ਼ਾਂਤੀ ਨੂੰ ਬਣਾਈ ਰੱਖਣ ਲਈ ਸਰਕਾਰ ਵੱਲੋਂ ਪੁਲਿਸ ਨੂੰ ਸਖਤੀ ਵਰਤਣ ਦੇ ਆਦੇਸ਼ ਦਿੱਤੇ ਜਾਂਦੇ ਹਨ। ਉਥੇ ਹੀ ਪੁਲੀਸ ਵੱਲੋਂ ਗੈਰ ਸਮਾਜਕ ਅਨਸਰਾਂ ਨੂੰ ਨੱਥ ਪਾਉਣ ਲਈ ਬਹੁਤ ਸਾਰੇ ਤਰ੍ਹਾਂ ਦੇ ਤਰੀਕੇ ਅਪਣਾਏ ਜਾ ਰਹੇ ਹਨ। ਜਿਸ ਸਦਕਾ ਪੰਜਾਬ ਵਿੱਚ ਮਾਹੌਲ ਨੂੰ ਵਿਗੜਨ ਤੋਂ ਬਚਾਇਆ ਜਾ ਸਕੇ। ਕਿਉਂਕਿ ਬਹੁਤ ਸਾਰੇ ਲੋਕਾਂ ਵੱਲੋਂ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਜਿਸ ਨਾਲ ਸੂਬੇ ਦੇ ਉੱਪਰ ਵੀ ਗਹਿਰਾ ਅਸਰ ਪੈਂਦਾ ਹੈ। ਉਥੇ ਪੰਜਾਬ ਵਿਚ ਲਗਾਤਾਰ ਲੁੱਟ-ਖੋਹ ਅਤੇ ਚੋਰੀ ਠੱਗੀ ਦੀਆਂ ਘਟਨਾਵਾਂ ਵਿੱਚ ਵੀ ਵਾਧਾ ਦਰਜ ਕੀਤਾ ਜਾ ਰਿਹਾ ਹੈ ਜਿਸ ਨਾਲ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਰਿਹਾ ਹੈ।

ਹੁਣ ਪੰਜਾਬ ਵਿੱਚ ਇੱਥੇ ਘਰ ਦੇ ਅੰਦਰ ਚੋਰਾਂ ਵੱਲੋਂ ਅਜਿਹਾ ਵੱਡਾ ਕਾਂਡ ਕੀਤਾ ਗਿਆ ਹੈ ਕਿ ਪਰਿਵਾਰਕ ਮੈਂਬਰਾਂ ਦੇ ਪੈਰਾਂ ਥੱਲਿਓਂ ਜ਼ਮੀਨ ਨਿੱਕਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਚੋਰੀ ਦੀ ਘਟਨਾ ਤਰਨਤਾਰਨ ਜਿਲੇ ਦੇ ਗੰਗਾ ਸਿੰਘ ਨਗਰ ਦੇ ਇਕ ਘਰ ਤੋਂ ਸਾਹਮਣੇ ਆਈ ਹੈ। ਜਿੱਥੇ ਚੋਰਾਂ ਵੱਲੋਂ ਇੱਕ ਬੰਦ ਪਏ ਘਰ ਨੂੰ ਆਪਣੀ ਚੋਰੀ ਦਾ ਨਿਸ਼ਾਨਾ ਬਣਾਇਆ ਗਿਆ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪੀੜਤ ਘਰ ਦੇ ਮਾਲਕ ਪਿਆਰਾ ਨਾਲ਼ ਦੁਆ ਪੁੱਤਰ ਮੁਕੰਦ ਲਾਲ ਨੇ ਦੱਸਿਆ ਹੈ ਕਿ ਉਹ ਆਪਣੇ ਪੁੱਤਰ ਅਮਨਦੀਪ ਦੇ ਕੋਲ ਰਹਿ ਰਿਹਾ ਸੀ

ਜਿਸ ਦੀ ਬੱਸ ਅੱਡੇ ਦੇ ਕੋਲ ਦੁਕਾਨ ਹੈ ਅਤੇ ਉਹ ਦੁਕਾਨ ਦੇ ਨਜ਼ਦੀਕ ਹੀ ਰਹਿੰਦਾ ਹੈ ਅਤੇ ਪਿਛੋਂ ਘਰ ਵਿੱਚ ਕੋਈ ਵੀ ਨਹੀਂ ਸੀ। ਉੱਥੇ ਹੀ ਚੋਰਾਂ ਵੱਲੋਂ ਘਰ ਵਿੱਚ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਜਿਸ ਕਾਰਨ ਉਨ੍ਹਾਂ ਦੇ ਘਰ ਵਿਚ ਪੰਜ ਲੱਖ ਦੇ ਕਰੀਬ ਦੇ ਕੀਮਤੀ ਗਹਿਣੇ ਚੋਰੀ ਕਰ ਲਏ ਗਏ ਹਨ। ਉਥੇ ਹੀ ਘਰ ਦੇ ਹੋਰ ਬਾਕੀ ਕੀਮਤੀ ਸਮਾਨ ਨੂੰ ਵੀ ਨੁਕਸਾਨ ਪਹੁੰਚਾਇਆ ਗਿਆ ਹੈ। ਇਸ ਘਟਨਾ ਦੀ ਜਾਣਕਾਰੀ ਪੀੜਤ ਪਰਿਵਾਰ ਵੱਲੋਂ ਪੁਲਿਸ ਸਟੇਸ਼ਨ ਵਿੱਚ ਦਿੱਤੀ ਗਈ ਹੈ।

ਉਥੇ ਹੀ ਪੁਲੀਸ ਵੱਲੋਂ ਆਖਿਆ ਗਿਆ ਹੈ ਕਿ ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ। ਪੀੜਤ ਪਰਿਵਾਰ ਅਤੇ ਸ਼ਿਵ ਸੈਨਾ ਠਾਕਰੇ ਦੇ ਸੂਬਾ ਮੀਤ ਪ੍ਰਧਾਨ ਅਸ਼ਵਨੀ ਕੁਮਾਰ ਕੁੱਕੂ ਨੇ ਦੱਸਿਆ ਹੈ ਕਿ ਪਰਿਵਾਰਕ ਮੈਂਬਰਾਂ ਵੱਲੋਂ ਸ਼ਿਕਾਇਤ ਦਰਜ ਕਰਵਾਏ ਜਾਣ ਦੇ ਬਾਵਜੂਦ ਵੀ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ, ਅਤੇ ਸ਼ਹਿਰ ਵਿਚ ਵਾਪਰ ਰਹੀਆਂ ਘਟਨਾਵਾਂ ਦੇ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਹੈ।

error: Content is protected !!