ਪੰਜਾਬ ਚ ਇਥੇ ਘਰ ਦੇ ਅੰਦਰ ਮਿਲੀ ਨੌਜਵਾਨ ਕੁੜੀ ਨੂੰ ਇਸ ਤਰਾਂ ਮੌਤ , ਮਾਪਿਆਂ ਦਾ ਰੋ ਰੋ ਹੋਇਆ ਬੁਰਾ ਹਾਲ

ਆਈ ਤਾਜਾ ਵੱਡੀ ਖਬਰ

ਜਿਥੇ ਮਾਪਿਆਂ ਨੂੰ ਆਪਣੇ ਬੱਚਿਆਂ ਦੇ ਭਵਿੱਖ ਨੂੰ ਲੈ ਕੇ ਕਈ ਤਰਾਂ ਦੇ ਸੁਪਨੇ ਵੇਖੇ ਜਾਂਦੇ ਹਨ। ਉਥੇ ਉਹਨਾ ਸੁਪਨਿਆ ਨੂੰ ਸਾਕਾਰ ਕਰਨ ਲਈ ਮਾਪਿਆਂ ਵੱਲੋਂ ਆਪਣੀ ਜ਼ਿੰਦਗੀ ਦੀ ਸਾਰੀ ਜਮ੍ਹਾਂ ਪੂੰਜੀ ਆਪਣੇ ਬੱਚਿਆਂ ਤੋਂ ਨਿਸ਼ਾਵਰ ਕਰ ਦਿੱਤੀ ਜਾਂਦੀ ਹੈ। ਜਦੋਂ ਆਪਣੇ ਬੱਚਿਆਂ ਨੂੰ ਸਭ ਇਨਸਾਨ ਮਰਨ ਤੋਂ ਬਾਅਦ ਉਨ੍ਹਾਂ ਦਾ ਵਿਆਹ ਕੀਤਾ ਜਾਂਦਾ ਹੈ ਤਾਂ ਮਾਪਿਆਂ ਨੂੰ ਲੱਗਦਾ ਹੈ ਕਿ ਸ਼ਾਇਦ ਹੋਰ ਵੀ ਜ਼ਿੰਮੇਵਾਰੀ ਤੋਂ ਮੁਕਤ ਹੋ ਗਏ। ਪਰ ਵਿਆਹ ਤੋਂ ਬਾਅਦ ਵੀ ਬਹੁਤ ਸਾਰੀਆਂ ਮੁਸ਼ਕਲਾਂ ਆ ਜਾਂਦੀਆਂ ਹਨ ਜਿਸ ਕਾਰਨ ਮਾਪੇ ਆਪਣੇ ਬੱਚਿਆਂ ਨੂੰ ਲੈ ਕੇ ਚਿੰਤਾ ਵਿੱਚ ਆ ਜਾਂਦੇ ਹਨ। ਬਹੁਤ ਸਾਰੇ ਮਾਪਿਆਂ ਦੀਆਂ ਧੀਆਂ ਨਾਲ ਕਈ ਤਰ੍ਹਾਂ ਦੀਆਂ ਅਣਹੋਈਆਂ ਵੀ ਵਾਪਰ ਜਾਂਦੀਆਂ ਹਨ ਜਿਸ ਬਾਰੇ ਕਿਸੇ ਵੀ ਮਾਂ ਬਾਪ ਵੱਲੋਂ ਸੋਚਿਆ ਨਹੀਂ ਜਾਂਦਾ।

ਹੁਣ ਪੰਜਾਬ ਵਿੱਚ ਇੱਥੇ ਇੱਕ ਨੌਜਵਾਨ ਕੁੜੀ ਦੀ ਮੌਤ ਹੋਣ ਨਾਲ ਮਾਪਿਆਂ ਦਾ ਬੁਰਾ ਹਾਲ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਵਿੱਚ ਬ੍ਰਾਹਮਣ ਮਾਜਰਾ ਇਲਾਕੇ ਤੋਂ ਸਾਹਮਣੇ ਆਈ ਹੈ। ਜਿੱਥੇ ਪਿੱਪਲ ਵਾਲਾ ਚੌਕ ਨਜ਼ਦੀਕ ਇੱਕ ਲੜਕੀ ਵੱਲੋਂ ਆਤਮ ਹੱਤਿਆ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘਟਨਾ ਨੂੰ ਲੈ ਕੇ ਮ੍ਰਿਤਕ ਲੜਕੀ ਦੇ ਮਾਪਿਆਂ ਵੱਲੋਂ ਦੋਸ਼ ਲਗਾਇਆ ਗਿਆ ਹੈ ਕਿ ਉਨ੍ਹਾਂ ਦੀ ਲੜਕੀ ਦੇ ਸਹੁਰੇ ਪਰਿਵਾਰ ਵੱਲੋਂ ਉਸ ਨੂੰ ਦਾਜ ਦਹੇਜ ਲਈ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ।

ਜਿਸ ਬਾਰੇ ਮ੍ਰਿਤਕ ਲੜਕੀ ਮਨਦੀਪ ਕੌਰ ਵੱਲੋਂ ਆਪਣੇ ਪਿਤਾ ਨੂੰ ਜਾਣਕਾਰੀ ਦਿੱਤੀ ਗਈ ਸੀ ਕਿ ਉਸ ਦਾ ਪਤੀ ਸੁਨੀਲ ਕੁਮਾਰ ਅਤੇ ਨਣਾਨ ਮੀਨੂ ਉਸ ਨੂੰ ਆਪਣੇ ਪਿਤਾ ਦੀ ਰਿਟਾਇਰਮੈਂਟ ਤੋਂ ਮਿਲੇ ਹੋਏ ਪੰਜ ਲੱਖ ਰੁਪਏ ਦਹੇਜ ਦੇ ਤੌਰ ਉਪਰ ਲੈ ਕੇ ਆਉਣ ਦੀ ਮੰਗ ਕਰ ਰਹੇ ਹਨ। ਪਰ ਲੜਕੀ ਵੱਲੋਂ ਇਸ ਸਭ ਤੋਂ ਇਨਕਾਰ ਕਰ ਦਿੱਤਾ ਗਿਆ। ਜਿਸ ਕਾਰਨ ਸਹੁਰੇ ਪਰਿਵਾਰ ਵੱਲੋਂ ਉਸ ਨੂੰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਗਿਆ। ਮ੍ਰਿਤਕ ਲੜਕੀ ਦਾ ਵਿਆਹ ਪੰਜ ਸਾਲ ਪਹਿਲਾਂ ਹੋਇਆ ਸੀ ਅਤੇ ਉਸ ਦਾ ਇਕ ਚਾਰ ਸਾਲਾਂ ਦਾ ਬੇਟਾ ਵੀ ਹੈ।

ਸਹੁਰੇ ਪਰਿਵਾਰ ਵੱਲੋਂ ਤੰਗ ਪ੍ਰੇਸ਼ਾਨ ਕੀਤੇ ਜਾਣ ਤੇ ਲੜਕੀ ਵੱਲੋਂ ਮਾਨਸਿਕ ਤਣਾਅ ਦੇ ਕਾਰਨ ਪੱਖੇ ਨਾਲ ਲਟਕ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਲੜਕੀ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਅਤੇ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

error: Content is protected !!