ਪੰਜਾਬ ਚ ਇਥੇ ਚੋਰਾਂ ਨੇ ਇਸ ਤਰਾਂ ਜੁਗਾੜ ਲਗਾ ਕੇ ਮਾਰਿਆ ਲੱਖਾਂ ਦਾ ਡਾਕਾ , ਇਲਾਕੇ ਚ ਪਈ ਦਹਿਸ਼ਤ

ਆਈ ਤਾਜਾ ਵੱਡੀ ਖਬਰ 

ਸਰਕਾਰ ਵਲੋਂ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਜਿੱਥੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਅਤੇ ਜਿਸ ਵਾਸਤੇ ਪੁਲਸ ਪ੍ਰਸ਼ਾਸਨ ਨੂੰ ਵੀ ਚੌਕਸੀ ਵਰਤਣ ਦੇ ਆਦੇਸ਼ ਦਿੱਤੇ ਜਾਂਦੇ ਹਨ ਜਿਸ ਸਦਕਾ ਪੰਜਾਬ ਵਿੱਚ ਵਾਪਰਨ ਵਾਲੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਪੁਲਿਸ ਪ੍ਰਸ਼ਾਸਨ ਵੱਲੋਂ ਜਿੱਥੇ ਜਗ੍ਹਾ ਜਗ੍ਹਾ ਤੇ ਚੌਕਸੀ ਨੂੰ ਵਧਾ ਦਿੱਤਾ ਜਾਂਦਾ ਹੈ ਅਤੇ ਪੁਲਸ ਵੱਲੋਂ ਨਾਕੇ ਬੰਦੀ ਵੀ ਕੀਤੀ ਜਾਂਦੀ ਹੈ ਅਤੇ ਅਜਿਹੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਵਾਸਤੇ ਬਹੁਤ ਸਾਰੇ ਇੰਤਜਾਮ ਕੀਤੇ ਜਾਂਦੇ ਹਨ। ਉੱਥੇ ਹੀ ਅਜਿਹੇ ਦੋਸ਼ੀਆਂ ਵੱਲੋਂ ਲੁੱਟ-ਖੋਹ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਸਤੇ ਵੱਖਰੇ ਵੱਖਰੇ ਤਰੀਕੇ ਅਪਣਾਏ ਜਾਂਦੇ ਹਨ ਅਤੇ ਕਈ ਲੋਕਾਂ ਨੂੰ ਆਪਣੀ ਘਟਨਾਵਾਂ ਦਾ ਸ਼ਿਕਾਰ ਬਣਾਇਆ ਜਾਂਦਾ ਹੈ। ਹੁਣ ਪੰਜਾਬ ਵਿੱਚ ਇੱਥੇ ਚੋਰਾਂ ਵੱਲੋਂ ਇਸ ਤਰਾਂ ਜੁਗਾੜ ਲਗਾ ਕੇ ਲੱਖਾਂ ਦਾ ਡਾਕਾ ਮਾਰਿਆ ਗਿਆ ਹੈ ਜਿਸ ਨਾਲ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਮੋਗਾ ਜ਼ਿਲੇ ਤੋਂ ਸਾਹਮਣੇ ਆਈ ਹੈ ਜਿੱਥੇ ਪਿਛਲੇ ਕੁਝ ਮਹੀਨਿਆਂ ਤੋਂ ਲਗਾਤਾਰ ਚੋਰੀ ਠੱਗੀ ਅਤੇ ਲੁਟ-ਖੋਹ ਦੀਆਂ ਘਟਨਾਵਾਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਉਥੇ ਹੀ ਕੱਲ ਲੁਟੇਰਿਆਂ ਵੱਲੋਂ ਇਕ ਸੁਨਿਆਰੇ ਦੇ ਘਰ ਨੂੰ ਆਪਣੀ ਲੁੱਟ ਦਾ ਸ਼ਿਕਾਰ ਬਣਾ ਲਿਆ ਗਿਆ ਹੈ। ਜਿੱਥੇ ਲੁਟੇਰਿਆਂ ਵੱਲੋਂ ਘਰ ਵਿੱਚ ਦਾਖਲ ਹੋ ਕੇ 70 ਤੋਲੇ ਸੋਨੇ ਦੇ ਗਹਿਣੇ ਲੁੱਟ ਲਏ ਗਏ ਹਨ ਜਿਨ੍ਹਾਂ ਦੀ ਕੀਮਤ 35 ਲੱਖ ਰੁਪਏ ਦੱਸੀ ਗਈ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਘਰ ਦੇ ਕੁਝ ਪਰਿਵਾਰਿਕ ਮੈਂਬਰ ਦਵਾਈ ਲੈਣ ਲਈ ਲੁਧਿਆਣੇ ਗਏ ਹੋਏ ਸਨ ਅਤੇ ਘਰ ਵਿਚ ਇਕ ਬਜ਼ੁਰਗ ਔਰਤ ਇਕੱਲੀ ਹੀ ਮੌਜੂਦ ਸੀ।

ਉਸ ਸਮੇਂ ਦੌਰਾਨ ਨੌਜਵਾਨ ਆਏ ਅਤੇ ਜੋ ਰਾਜੂ ਸੁਨਿਆਰੇ ਦੇ ਘਰ ਵਿਚ ਹੋਣ ਬਾਰੇ ਪੁੱਛਣ ਲੱਗੇ, ਔਰਤ ਵੱਲੋਂ ਦਿੱਤਾ ਗਿਆ ਕਿ ਉਹ ਘਰ ਨਹੀਂ ਹਨ ਅਤੇ ਨੌਜਵਾਨ ਕੁਝ ਦੇਰ ਬਾਅਦ ਫਿਰ ਵਾਪਸ ਆਏ ਅਤੇ ਪਾਣੀ ਮੰਗਣ ਲੱਗੇ। ਜਦੋਂ ਔਰਤ ਪਾਣੀ ਲੈਣ ਗਈ ਤਾਂ ਉਨ੍ਹਾਂ ਦੋ ਨੌਜਵਾਨਾਂ ਵੱਲੋਂ ਪਿੱਛੇ ਜਾ ਕੇ ਉਸ ਔਰਤ ਨੂੰ ਬੰਦੀ ਬਣਾ ਲਿਆ ਗਿਆ ਅਤੇ ਇਸ ਲੁੱਟ ਦੀ ਘਟਨਾ ਨੂੰ ਅੰਜਾਮ ਦਿੱਤਾ ਅਤੇ ਘਟਨਾ ਸਥਾਨ ਤੋਂ ਫਰਾਰ ਹੋ ਗਏ।

ਜੋ ਜਾਂਦੇ ਹੋਏ ਘਰ ਵਿੱਚ ਸੀਸੀਟੀਵੀ ਕੈਮਰਿਆਂ ਦੇ ਡੀ ਵੀ ਆਰ ਨੂੰ ਵੀ ਆਪਣੇ ਨਾਲ ਲੈ ਗਏ। ਪੁਲਿਸ ਨੂੰ ਇਸ ਘਟਨਾ ਦੀ ਸ਼ਿਕਾਇਤ ਕੀਤੀ ਗਈ ਹੈ ਅਤੇ ਮੋਗਾ ਦੇ ਪਾਸ਼ ਇਲਾਕੇ ਵਿੱਚ ਵਾਪਰੀ ਇਸ ਘਟਨਾ ਦੀ ਜਾਂਚ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ।

error: Content is protected !!