ਪੰਜਾਬ ਚ ਇਥੇ ਨਾਬਾਲਗ ਬੱਚੇ ਨੇ ਕੀਤੀ ਖ਼ੁਦਕੁਸ਼ੀ – ਮਾਪੇ ਕਰ ਰਹੇ ਪ੍ਰਸ਼ਾਸਨ ਤੋਂ ਇਹ ਮੰਗ

ਆਈ ਤਾਜ਼ਾ ਵੱਡੀ ਖਬਰ  

ਪੰਜਾਬ ਵਿੱਚ ਜਿੱਥੇ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਸਰਕਾਰ ਵੱਲੋਂ ਸੁਰੱਖਿਆ ਦੇ ਪੁਖਤਾ ਕਦਮ ਚੁੱਕੇ ਜਾ ਰਹੇ ਹਨ ਅਤੇ ਪੁਲਸ ਪ੍ਰਸ਼ਾਸਨ ਨੂੰ ਵੀ ਚੌਕਸੀ ਵਰਤਣ ਦੇ ਆਦੇਸ਼ ਦਿੱਤੇ ਜਾਂਦੇ ਹਨ। ਜਿਸ ਸਦਕਾ ਸੂਬੇ ਦੇ ਲੋਕਾਂ ਦਾ ਜਾਨੀ ਅਤੇ ਮਾਲੀ ਨੁਕਸਾਨ ਹੋਣ ਤੋਂ ਬਚਾਅ ਕੀਤਾ ਜਾ ਸਕੇ। ਪੰਜਾਬ ਵਿਚ ਜਿਥੇ ਲੁੱਟ-ਖੋਹ ਚੋਰੀ ਠਗੀ ਅਤੇ ਧੋਖਾਧੜ੍ਹੀ ਵਰਗੇ ਮਾਮਲੇ ਸਾਹਮਣੇ ਆਉਦੇ ਹਨ ਉਥੇ ਹੀ ਬੱਚਿਆਂ ਦੇ ਅਪਹਰਣ ਨੂੰ ਲੈ ਕੇ ਵੀ ਕਈ ਖਬਰਾਂ ਸਾਹਮਣੇ ਆ ਜਾਂਦੀਆਂ ਹਨ। ਵਾਪਰਨ ਵਾਲੀਆਂ ਘਟਨਾਵਾਂ ਮਾਪਿਆਂ ਵਿੱਚ ਡਰ ਪੈਦਾ ਕਰਦੀਆਂ ਹਨ ਜਿਥੇ ਸਾਰੇ ਮਾਪੇ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹੋ ਜਾਂਦੇ ਹਨ। ਬੱਚਿਆਂ ਨਾਲ ਵਾਪਰਨ ਵਾਲੀਆਂ ਘਟਨਾਵਾਂ ਸਭ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਹੁਣ ਪੰਜਾਬ ਵਿੱਚ ਇੱਥੇ ਨਬਾਲਗ ਬੱਚੇ ਵੱਲੋਂ ਖੁਦਕੁਸ਼ੀ ਕੀਤੇ ਜਾਣ ਤੋਂ ਬਾਅਦ ਮਾਪਿਆਂ ਵੱਲੋਂ ਪ੍ਰਸ਼ਾਸਨ ਤੋਂ ਇਹ ਮੰਗ ਕੀਤੀ ਗਈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਮੁਕੇਰੀਆਂ ਤੋਂ ਸਾਹਮਣੇ ਆਇਆ ਸੀ ਜਿੱਥੇ 22 ਦਸੰਬਰ 2021 ਨੂੰ ਦੋਸ਼ੀ ਮੋਹਿਤ ਸ਼ਰਮਾ ਦੇ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਸੀ। ਜਿਸ ਵੱਲੋਂ ਬੱਚੇ ਨੂੰ ਤੰਗ ਪਰੇਸ਼ਾਨ ਅਤੇ ਸਰੀਰਕ ਸ਼ੋਸ਼ਣ ਕਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਸਨ। ਜਿਸ ਕਾਰਨ ਮਾਨਸਿਕ ਤਣਾਅ ਦੇ ਚਲਦੇ ਹੋਏ ਨਾਬਾਲਕ ਬੱਚੇ ਰਾਹੁਲ ਰਾਏ ਵੱਲੋਂ ਪੱਖੇ ਨਾਲ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਸੀ। ਹੁਣ ਇੱਕ ਮਹੀਨੇ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਬੱਚੇ ਦੇ ਪਰਿਵਾਰ ਨੂੰ ਇਨਸਾਫ ਨਹੀਂ ਮਿਲ ਸਕਿਆ ਅਤੇ ਦੋਸ਼ੀ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਬੱਚੇ ਦੇ ਮਾਤਾ-ਪਿਤਾ ਅਤੇ ਉਨ੍ਹਾਂ ਦੇ ਨਾਲ ਮੌਜੂਦ ਨਿਹੰਗ ਸਿੰਘ ਗੁਰਦੇਵ ਸਿੰਘ ਵੱਲੋਂ ਦੱਸਿਆ ਗਿਆ ਹੈ ਕਿ ਜਿਥੇ ਮਾਪਿਆਂ ਦਾ ਬੱਚਾ ਇਸ ਦੁਨੀਆ ਤੋਂ ਚਲੇ ਗਿਆ ਹੈ ਉਥੇ ਹੀ ਉਨ੍ਹਾਂ ਨੂੰ ਇਨਸਾਫ਼ ਮਿਲਣ ਦੀ ਬਜਾਏ ਰਾਜ਼ੀਨਾਵਾਂ ਕਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।

ਦੋਸ਼ੀ ਨੂੰ ਅਜੇ ਤੱਕ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ ਅਤੇ ਨਾ ਹੀ ਪੁਲਿਸ ਵੱਲੋਂ ਕੋਈ ਕਾਰਵਾਈ ਕੀਤੀ ਜਾ ਰਹੀ ਹੈ। ਜਦ ਕਿ ਦੋਸ਼ੀ ਦੇ ਖਿਲਾਫ ਧਾਰਾ 306 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮਾਪਿਆ ਨੇ ਕਿਹਾ ਕਿ ਅਗਰ ਪ੍ਰਸ਼ਾਸਨ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ ਤਾਂ ਉਹ ਅੱਗੇ ਦੀ ਕਾਰਵਾਈ ਕਰ ਸਕਦੇ ਹਨ। ਪੁਲਿਸ ਵੱਲੋਂ ਆਖਿਆ ਗਿਆ ਹੈ ਕਿ ਦੋਸ਼ੀ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕੀਤੀ ਗਈ ਪਰ ਉਹ ਪੁਲਿਸ ਦੇ ਹੱਥ ਨਹੀਂ ਲੱਗਿਆ ਹੈ।

error: Content is protected !!