ਪੰਜਾਬ ਚ ਇਥੇ ਨੌਜਵਾਨ ਨੂੰ ਚੜਦੀ ਜਵਾਨੀ ਚ ਇਸ ਕਾਰਨ ਮਿਲੀ ਮੌਤ – ਇਲਾਕੇ ਚ ਪਿਆ ਸਹਿਮ

ਆਈ ਤਾਜ਼ਾ ਵੱਡੀ ਖਬਰ 

ਹਜੇ ਦੁਨੀਆਂ ਦੇ ਵਿੱਚ ਕੋਰੋਨਾ ਮਹਾਂਮਾਰੀ ਨੇ ਆਪਣਾ ਕਹਿਰ ਦਿਖਾਉਣਾ ਬੰਦ ਨਹੀਂ ਕੀਤਾ ਸੀ, ਕਿ ਦੂਜੇ ਪਾਸੇ ਹੁਣ ਡੇਂਗੂ ਦੀ ਬੀਮਾਰੀ ਲਗਾਤਾਰ ਹੀ ਪੰਜਾਬ ਦੇ ਵਿੱਚ ਆਪਣਾ ਕਹਿਰ ਵਿਖਾਉਂਦੀ ਹੋਈ ਨਜ਼ਰ ਆ ਰਹੀ ਹੈ । ਕਈ ਲੋਕਾਂ ਨੇ ਇਸ ਬਿਮਾਰੀ ਕਾਰਨ ਆਪਣੀ ਜਾਨ ਗੁਆ ਦਿੱਤੀ ਤੇ ਬਹੁਤ ਸਾਰੇ ਲੋਕ ਇਸ ਬਿਮਾਰੀ ਦੀ ਲਪੇਟ ਵਿਚ ਆਉਣ ਦੇ ਚੱਲਦੇ ਹਸਪਤਾਲਾਂ ਦੇ ਵਿੱਚ ਇਸ ਦੇ ਨਾਲ ਜੰਗ ਲੜ ਰਹੇ ਹਨ । ਪਹਿਲਾਂ ਹੀ ਕੋਰੋਨਾ ਦੇ ਚਲਦੇ ਬਹੁਤ ਸਾਰੀਆਂ ਮੌਤਾਂ ਹੋ ਚੁੱਕੀਆਂ ਹਨ ਤੇ ਉਸੇ ਤਰ੍ਹਾਂ ਹੁਣ ਇਹ ਬੀਮਾਰੀ ਲੋਕਾਂ ਦੀਆਂ ਜਾਨਾਂ ਲੈਣ ਦੇ ਵਿੱਚ ਲੱਗੀ ਹੋਈ ਹੈ । ਜਿਸ ਦੇ ਚੱਲਦੇ ਜਿੱਥੇ ਆਮ ਲੋਕ ਖਾਸੇ ਪ੍ਰੇਸ਼ਾਨ ਨਜ਼ਰ ਆ ਰਹੇ ਹਨ , ਉਥੇ ਹੀ ਸਰਕਾਰਾਂ ਵੀ ਚਿੰਤਾ ਦੇ ਵਿੱਚ ਹਨ ਤੇ ਉਨ੍ਹਾਂ ਦੇ ਵੱਲੋਂ ਵੀ ਸਮੇਂ ਸਮੇਂ ਤੇ ਇਸ ਬਿਮਾਰੀ ਤੇ ਠੱਲ੍ਹ ਪਾਉਣ ਦੇ ਲਈ ਉਪਰਾਲੇ ਕੀਤੇ ਜਾ ਰਹੇ ਹਨ ।

ਪਰ ਇਸ ਦੇ ਬਾਵਜੂਦ ਵੀ ਇਹ ਬੀਮਾਰੀ ਲਗਾਤਾਰ ਲੋਕਾਂ ਦੀਆਂ ਜਾਨਾਂ ਲੈ ਰਹੀ ਹੈ । ਇਸ ਬਿਮਾਰੀ ਨੇ ਹੁਣ ਤਕ ਕਈ ਘਰਾਂ ਦੇ ਚਿਰਾਗ ਬੁਝਾ ਰਹੀ ਹੈ । ਤੇ ਹੁਣ ਇਸ ਬਿਮਾਰੀ ਨੇ ਇਕ ਅਜਿਹੇ ਪਰਿਵਾਰ ਦੇ ਘਰ ਦਾ ਚਿਰਾਗ ਬੁਝਾ ਦਿੱਤਾ ਹੈ ਜੋ ਮਾਪਿਆਂ ਦਾ ਇਕਲੌਤਾ ਪੁੱਤਰ ਸੀ । ਜਦੋਂ ਇਸ ਦੀ ਖ਼ਬਰ ਲੋਕਾਂ ਦੇ ਵਿੱਚ ਫੈਲੀ ਤਾਂ ਲੋਕਾਂ ਦੇ ਵਿੱਚ ਮਾਤਮ ਦਾ ਮਾਹੌਲ ਛਾਇਆ ਹੋਇਆ ਹੈ । ਮਾਮਲਾ ਮਲੋਟ ਤੋਂ ਸਾਹਮਣੇ ਆਇਆ ਹੈ । ਜਿੱਥੇ ਮਲੋਟ ‘ਚ ਦੁਕਾਨ ਤੇ ਕੰਮ ਕਰਨ ਵਾਲੇ ਦੇਵਜੋਤ ਨਾਮ ਦੇ ਨੌਜਵਾਨ ਦੀ ਮੌਤ ਹੋ ਜਾਣ ਦੇ ਚੱਲਦੇ ਪਰਿਵਾਰ ਅਤੇ ਇਲਾਕੇ ਦੇ ਵਿੱਚ ਮਾਤਮ ਦਾ ਮਾਹੌਲ ਛਾਇਆ ਹੋਇਆ ਹੈ । ਜ਼ਿਕਰਯੋਗ ਹੈ ਕਿ ਇਸ ਨੌਜਵਾਨ ਦੀ ਮੌਤ ਡੇਂਗੂ ਦੀ ਬੀਮਾਰੀ ਦੇ ਨਾਲ ਹੋਈ ਹੈ । ਪਿਛਲੇ ਕਈ ਦਿਨਾਂ ਤੋਂ ਇਹ ਨੌਜਵਾਨ ਇਸ ਬਿਮਾਰੀ ਦੀ ਲਪੇਟ ਵਿੱਚ ਆ ਗਿਆ ਸੀ ।

ਜਿਸ ਦਾ ਇਲਾਜ ਬਠਿੰਡਾ ਦੇ ਹਸਪਤਾਲ ਦੇ ਵਿੱਚ ਚੱਲ ਰਿਹਾ ਸੀ। ਜਿੱਥੇ ਡਾਕਟਰਾਂ ਦੇ ਵੱਲੋਂ ਉਸ ਦੀ ਨਾਜ਼ੁਕ ਹਾਲਤ ਨੂੰ ਵੇਖਦਿਆਂ ਹੋਇਆਂ ਉਸ ਨੂੰ ਲੁਧਿਆਣਾ ਦੇ ਹਸਪਤਾਲ ਵਿਚ ਰੈਫਰ ਕੀਤਾ ਗਿਆ ਸੀ । ਜਿੱਥੇ ਕਿ ਉਸ ਦੀ ਮੌਤ ਹੋ ਚੁੱਕੀ ਹੈ । ਮੌਤ ਦੀ ਖ਼ਬਰ ਜਦੋਂ ਪਰਿਵਾਰ ਵਿੱਚ ਫੈਲੀ ਤਾਂ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ , ਕਿਉਂਕਿ ਮ੍ਰਿਤਕ ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ । ਅਤੇ ਸ਼ਾਦੀਸ਼ੁਦਾ ਸੀ ਤੇ ਉਸ ਦਾ ਇਕ ਤਿੰਨ ਸਾਲਾਂ ਦਾ ਲੜਕਾ ਵੀ ਹੈ । ਜਦੋਂ ਦੇਵਜੋਤ ਦੀ ਖ਼ਬਰ ਮਿਲੀ ਤਾਂ ਮਲੋਟ ਵਿਖੇ ਬਜ਼ਾਰ ਬੰਦ ਹੋ ਗਿਆ ਕਿਉਂਕਿ ਸ਼ਹਿਰ ਅੰਦਰ ਡੇਂਗੂ ਦੇ ਮਰੀਜ਼ ਅਤੇ ਮੌਤਾਂ ਦੀ ਗਿਣਤੀ ਦੇ ਵਿਚ ਲਗਾਤਾਰ ਹੀ ਵਾਧਾ ਹੋ ਰਿਹਾ ਹੈ। ਪਰ ਇਸ ਦੇ ਬਾਵਜੂਦ ਵੀ ਸਿਹਤ ਵਿਭਾਗ ਕੋਈ ਠੋਸ ਯਤਨ ਕਰਦਾ ਹੋਇਆ ਨਜ਼ਰ ਨਹੀਂ ਆ ਰਿਹਾ ।

ਅਤੇ ਨਾ ਹੀ ਸਿਹਤ ਵਿਭਾਗ ਦੇ ਵੱਲੋਂ ਇਸ ਬਿਮਾਰੀ ਸਬੰਧੀ ਉੱਥੇ ਦੇ ਨਿਵਾਸੀਆਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਲਗਾਤਾਰ ਹੀ ਡੇਂਗੂ ਦੇ ਨਾਲ ਸਬੰਧਤ ਮਾਮਲਿਆਂ ਦੇ ਵਿੱਚ ਵਾਧਾ ਹੋ ਰਿਹਾ ਹੈ । ਹਰ ਰੋਜ਼ ਹੀ ਪੰਜਾਬ ਦਾ ਕੋਈ ਨਾ ਕੋਈ ਵਾਸੀ ਇਸ ਬਿਮਾਰੀ ਕਾਰਨ ਆਪਣੀ ਜਾਨ ਗੁਆ ਰਿਹਾ ਹੈ। ਪਰ ਇਸ ਦੇ ਬਾਵਜੂਦ ਵੀ ਪੰਜਾਬ ਸਰਕਾਰ ਕੋਈ ਠੋਸ ਕਦਮ ਚੁੱਕਦੀ ਹੋਈ ਨਜ਼ਰ ਨਹੀਂ ਆ ਰਹੀ ਹੈ ਤੇ ਹੁਣ ਤਕ ਇਸ ਬਿਮਾਰੀ ਦੇ ਕਈ ਘਰਾਂ ਦੇ ਵਿਚੋਂ ਖ਼ੁਸ਼ੀਆਂ ਖੋਹ ਲਈਆਂ ਹਨ ਤੇ ਅਜਿਹਾ ਹੀ ਇਕ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ ਮਲੋਟ ਤੋਂ । ਜਿੱਥੇ ਇਕਲੌਤੇ ਪੁੱਤਰ ਦੀ ਮੌਤ ਡੇਂਗੂ ਦੇ ਨਾਲ ਹੋ ਜਾਣ ਤੋਂ ਬਾਅਦ ਚਾਰੇ ਪਾਸੇ ਸੋਗ ਦੀ ਲਹਿਰ ਫੈਲੀ ਹੋਈ ਹੈ ।

error: Content is protected !!