ਪੰਜਾਬ ਚ ਇਥੇ ਪਿੰਡ ਵਾਲਿਆਂ ਨੇ ਰਾਤ ਨੂੰ ਇਹ ਕਾਂਡ ਕਰਨ ਆਏ ਮੁੰਡਿਆਂ ਨੂੰ ਕੀਤਾ ਕਾਬੂ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਵਾਪਰੀਆਂ ਲੁੱਟ-ਖੋਹ ਅਤੇ ਚੋਰੀ ਠੱਗੀ ਦੀਆਂ ਘਟਨਾਵਾਂ ਕਾਰਨ ਜਿੱਥੇ ਸੂਬੇ ਵਿਚ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋਇਆ ਹੈ। ਉਥੇ ਹੀ ਸਰਕਾਰ ਵੱਲੋਂ ਪੁਲਸ ਪ੍ਰਸ਼ਾਸਨ ਨੂੰ ਚੁਕੰਨੇ ਰਹਿਣ ਦੇ ਆਦੇਸ਼ ਜਾਰੀ ਕੀਤੇ ਜਾਂਦੇ ਹਨ ਤਾਂ ਜੋ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ ਅਤੇ ਅਜਿਹੀਆਂ ਘਟਨਾਵਾਂ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ । ਉਥੇ ਹੀ ਪੁਲਸ ਪ੍ਰਸ਼ਾਸਨ ਵੱਲੋਂ ਵੀ ਰਾਤ ਦੇ ਸਮੇਂ ਕਈ ਜਗਾ ਤੇ ਨਾਕਾਬੰਦੀ ਵੀ ਕੀਤੀ ਜਾਂਦੀ ਹੈ ਤਾਂ ਜੋ ਅਜਿਹੇ ਅਨਸਰਾਂ ਨੂੰ ਕਾਬੂ ਕੀਤਾ ਜਾ ਸਕੇ। ਪੁਲਿਸ ਪ੍ਰਸ਼ਾਸਨ ਵੱਲੋਂ ਜਿਥੇ ਅਜਿਹੇ ਲੋਕਾਂ ਨੂੰ ਕਾਬੂ ਕਰਨ ਲਈ ਬਹੁਤ ਸਾਰੇ ਰਸਤੇ ਅਪਣਾਏ ਜਾਂਦੇ ਹਨ ਉਥੇ ਹੀ ਇਹ ਵੀ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਸਤੇ ਬਹੁਤ ਸਾਰੇ ਤਰੀਕੇ ਅਪਣਾਏ ਜਾ ਰਹੇ ਹਨ।

ਹੁਣ ਪੰਜਾਬ ਵਿਚ ਇਥੇ ਪਿੰਡ ਵਾਲਿਆਂ ਵੱਲੋਂ ਰਾਤ ਨੂੰ ਇਹ ਕਾਂਡ ਕਰਨ ਆਏ ਮੁੰਡਿਆ ਨੂੰ ਕਾਬੂ ਕੀਤਾ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਫਿਰੋਜਪੁਰ ਵਿੱਚ ਆਉਣ ਵਾਲੇ ਪਿੰਡ ਝੋਕ ਹਰੀ ਤੋਂ ਸਾਹਮਣੇ ਆਇਆ। ਜਿੱਥੇ ਪਿੰਡ ਵਾਸੀਆਂ ਵੱਲੋਂ ਚੋਰਾਂ ਨੂੰ ਕਾਬੂ ਕਰਕੇ ਪੁਲਸ ਹਵਾਲੇ ਕੀਤਾ ਗਿਆ ਹੈ। ਇਹ ਚੋਰ ਉਸ ਸਮੇਂ ਕਾਬੂ ਹੇਠ ਆਏ, ਜਦੋਂ ਪਿੰਡ ਵਾਸੀਆਂ ਵੱਲੋਂ ਬਿਜਲੀ ਦੀਆਂ ਤਾਰਾਂ ਚੋਰੀ ਕਰਨ ਆਏ ਇਨ੍ਹਾਂ ਚੋਰਾਂ ਨੂੰ ਰਾਤ ਦੇ ਸਮੇਂ ਕਾਬੂ ਕਰ ਲਿਆ ਗਿਆ।

ਦੱਸਿਆ ਗਿਆ ਹੈ ਕਿ ਇਨ੍ਹਾਂ ਚੋਰਾਂ ਵੱਲੋਂ ਅਜਿਹਾ ਸਮਾਨ ਚੋਰੀ ਕਰਕੇ ਕਬਾੜੀਆਂ ਨੂੰ ਵੇਚਿਆ ਜਾਂਦਾ ਸੀ ਜਿਸ ਤੋਂ ਬਾਅਦ ਉਸ ਪੈਸੇ ਨਾਲ ਆਪਣੇ ਨਸ਼ੇ ਦੀ ਪੂਰਤੀ ਕੀਤੀ ਜਾਂਦੀ ਹੈ। ਕਾਬੂ ਕੀਤੇ ਗਏ ਇਨ੍ਹਾਂ ਚੋਰਾਂ ਦੀ ਉਮਰ 16 ਸਾਲ ਤੋਂ 28 ਸਾਲ ਦੇ ਦਰਮਿਆਨ ਹੈ। ਇਨ੍ਹਾਂ ਚੋਰਾਂ ਵੱਲੋਂ ਪਿੰਡ ਦੇ ਨਜ਼ਦੀਕ ਤੋਂ ਨਿਕਲਦੀਆਂ 33 ਕੇਵੀ ਬਿਜਲੀ ਦੀਆਂ ਤਾਰਾਂ ਚੋਰੀ ਕੀਤੀਆਂ ਗਈਆਂ ਸਨ। ਪਿੰਡ ਵਾਸੀਆਂ ਵੱਲੋਂ ਪੁੱਛਣ ਤੇ ਚੋਰਾਂ ਵੱਲੋਂ ਮੰਨਿਆ ਗਿਆ ਹੈ ਕਿ ਉਨ੍ਹਾਂ ਵੱਲੋਂ ਚੋਰੀ ਕੀਤਾ ਗਿਆ ਇਹ ਬਿਜਲੀ ਦਾ ਸਮਾਨ ਕਬਾੜੀਆਂ ਨੂੰ ਫਿਰੋਜ਼ਪੁਰ ਛਾਉਣੀ ਵਿਖੇ ਜਾ ਕੇ ਵੇਚਿਆ ਜਾਂਦਾ ਹੈ।

ਜਿੱਥੇ ਪਿੰਡ ਦੇ ਲੋਕਾਂ ਵੱਲੋਂ 3 ਚੋਰਾਂ ਨੂੰ ਕਾਬੂ ਕੀਤਾ ਗਿਆ। ਉਥੇ ਹੀ ਦੱਸਿਆ ਗਿਆ ਹੈ ਕਿ ਇਨ੍ਹਾਂ ਚੋਰਾਂ ਵੱਲੋਂ ਚੋਰੀ ਤਾਂ ਇਹ ਸਾਮਾਨ ਲਿਜਾਣ ਵਾਸਤੇ ਛੋਟੇ ਹਾਥੀ ਦਾ ਇਸਤੇਮਾਲ ਕੀਤਾ ਜਾਂਦਾ ਹੈ। ਪੁਲਿਸ ਨੂੰ ਇਸ ਦੀ ਸੂਚਨਾ ਦਿੱਤੇ ਜਾਣ ਤੋਂ ਬਾਅਦ ਪੁਲਿਸ ਵੱਲੋਂ ਮੌਕੇ ਤੇ ਨਾ ਪਹੁੰਚ ਕੀਤੀ ਗਈ ਅਤੇ ਉਨ੍ਹਾਂ ਨੂੰ ਛੱਡ ਦਿੱਤਾ ਗਿਆ ਜਿਸ ਤੋਂ ਬਾਅਦ ਹੁਣ ਪਿੰਡ ਵਾਸੀਆਂ ਵੱਲੋਂ ਪੁਲੀਸ ਤੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਤਾਂ ਜੋ ਚੋਰੀ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।

error: Content is protected !!