ਪੰਜਾਬ ਚ ਇਥੇ ਪੁੱਤ ਦੇ ਸਾਹਮਣੇ ਮਾਂ ਨੂੰ ਦਿੱਤੀ ਗਈ ਇਸ ਤਰਾਂ ਮੌਤ, ਇਲਾਕੇ ਚ ਫੈਲੀ ਸਨਸਨੀ – ਤਾਜਾ ਵੱਡੇ ਖਬਰ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਆਏ ਦਿਨ ਵੀ ਬਹੁਤ ਸਾਰੀਆਂ ਅਜਿਹੀਆਂ ਦਿਲ ਨੂੰ ਦਹਿਲਾਉਣ ਵਾਲੀਆਂ ਘਟਨਾਵਾਂ ਸਾਹਮਣੇ ਆ ਜਾਂਦੀਆਂ ਹਨ ਜਿਸ ਬਾਰੇ ਕਿਸੇ ਵੱਲੋਂ ਕਲਪਨਾ ਵੀ ਨਹੀਂ ਕੀਤੀ ਗਈ ਸੀ। ਬਹੁਤ ਸਾਰੇ ਪਰਵਾਰਿਕ ਵਿਵਾਦ ਇਸ ਹੱਦ ਤੱਕ ਵਧ ਜਾਂਦੇ ਹਨ ਜਿਸ ਵਿਚ ਪਰਿਵਾਰਿਕ ਮੈਂਬਰਾਂ ਦੀ ਜਾਨ ਤੱਕ ਵੀ ਚਲੇ ਜਾਂਦੀ ਹੈ। ਉਥੇ ਹੀ ਵਾਪਰਨ ਵਾਲੀਆਂ ਅਜਿਹੀਆਂ ਘਟਨਾਵਾਂ ਦਾ ਅਸਰ ਬੱਚਿਆਂ ਉੱਪਰ ਵੀ ਆਮ ਹੀ ਦੇਖਿਆ ਜਾਂਦਾ ਹੈ ਜਿੱਥੇ ਉਹਨਾਂ ਦੇ ਸਾਹਮਣੇ ਅਪਰਾਧਿਕ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਜਿਸ ਵਿੱਚ ਉਨ੍ਹਾਂ ਦੇ ਪਰਿਵਾਰਕ ਮੈਂਬਰ ਉਨ੍ਹਾਂ ਤੋਂ ਹਮੇਸ਼ਾ ਲਈ ਦੂਰ ਹੋ ਜਾਂਦੇ ਹਨ। ਅਜਿਹੇ ਹਾਦਸਿਆਂ ਨੂੰ ਅੱਖੀ ਦੇਖਣ ਵਾਲੇ ਬੱਚੇ ਕਦੇ ਵੀ ਭੁੱਲ ਨਹੀਂ ਸੀ ਸਕਦੇ।

ਹੁਣ ਪੰਜਾਬ ਵਿੱਚ ਇੱਥੇ ਪੁੱਤਰ ਦੇ ਸਾਹਮਣੇ ਹੀ ਮਾਂ ਨੂੰ ਅਜਿਹੀ ਮੌਤ ਦਿੱਤੀ ਗਈ ਹੈ ਜਿਸ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾਂ ਨੰਗਲ ਤੋਂ ਸਾਹਮਣੇ ਆਈ ਹੈ ਜਿੱਥੇ ਮੁਹੱਲਾ ਰਾਜ ਨਗਰ ਵਾਰਡ ਨੰਬਰ 10 ਵਿੱਚ ਆਪਣੇ ਬੱਚਿਆਂ ਦੇ ਸਾਹਮਣੇ ਹੀ ਆਪਣੀ ਜੀਵਨ ਲੀਲਾ ਸਮਾਪਤ ਕਰ ਦਿੱਤੀ ਗਈ ਹੈ। ਇਸ ਘਟਨਾ ਦਾ ਖੁਲਾਸਾ ਕਰਦੇ ਹੋਏ ਮ੍ਰਿਤਕਾ ਦੀ ਮਾਤਾ ਨੇ ਦੱਸਿਆ ਹੈ ਕਿ ਉਨ੍ਹਾਂ ਦੀ ਬੇਟੀ ਨਵਿਤਾ ਦੇ ਪਤੀ ਵੱਲੋਂ ਅਕਸਰ ਹੀ ਉਸ ਨਾਲ ਘਰ ਵਿੱਚ ਲੜਾਈ ਕਲੇਸ਼ ਅਤੇ ਕੁੱਟਮਾਰ ਕੀਤੀ ਜਾਂਦੀ ਸੀ।

ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦਾ ਜਵਾਈ ਅਮਰਜੀਤ ਲਾਂਬਾ ਵਿਦੇਸ਼ ਤੋਂ ਆਇਆ ਹੋਇਆ ਸੀ ਤੇ ਅਕਸਰ ਹੀ ਘਰ ਵਿੱਚ ਲੜਾਈ ਕਲੇਸ਼ ਰਹਿੰਦਾ ਸੀ। ਜਿਸ ਦੇ ਚਲਦੇ ਹੋਏ ਉਸ ਦੇ ਜੁਆਈ ਵੱਲੋਂ ਧੀ ਦਾ ਕਤਲ ਕੀਤੇ ਜਾਣ ਦੀਆਂ ਕਈ ਵਾਰ ਧਮਕੀਆਂ ਦਿੱਤੀਆਂ ਗਈਆਂ ਸਨ। ਅੱਜ ਉਸ ਵੱਲੋਂ ਉਨ੍ਹਾਂ ਦੀ ਧੀ ਦੇ ਸਿਰ ਵਿਚ ਹਥੌੜਾ ਮਾਰ ਕੇ ਉਸ ਦਾ ਕਤਲ ਕੀਤਾ ਗਿਆ ਹੈ। ਇਹ ਹਾਦਸਾ ਬੱਚਿਆਂ ਦੇ ਸਾਹਮਣੇ ਵਾਪਰਿਆ ਹੈ। ਜਿਸ ਬਾਰੇ ਬੱਚਿਆਂ ਵੱਲੋਂ ਵੀ ਜਾਣਕਾਰੀ ਦਿੱਤੀ ਗਈ ਹੈ ਕਿ ਉਨ੍ਹਾਂ ਦੇ ਪਿਤਾ ਵੱਲੋਂ ਪਹਿਲਾਂ ਉਨ੍ਹਾਂ ਦੀ ਮਾਤਾ ਨੂੰ ਕੁੱਟਮਾਰ ਕੀਤੀ ਗਈ ਤੇ ਉਸ ਤੋਂ ਬਾਅਦ ਉਨ੍ਹਾਂ ਦੀ ਮਾਤਾ ਦੇ ਸਿਰ ਵਿਚ ਹਥੌੜਾ ਮਾਰ ਦਿੱਤਾ ਗਿਆ।

ਮ੍ਰਿਤਕਾ ਦੀ ਮਾਤਾ ਨੇ ਦੱਸਿਆ ਕਿ ਉਸ ਦੀ ਧੀ ਵੱਲੋਂ ਉਸ ਨੂੰ ਫੋਨ ਕੀਤਾ ਗਿਆ ਸੀ ਕਿ ਉਸ ਨੂੰ ਮਿਲਣਾ ਚਾਹੁੰਦੀ ਹੈ, ਤੇ ਮੈਂ ਉਸ ਨੂੰ ਮਿਲਣ ਲਈ ਜਾ ਰਹੀ ਸੀ ਕਿ ਮੈਂ ਉਸ ਨੂੰ ਕਿਹਾ ਕੇ 10 ਮਿੰਟ ਤੱਕ ਘਰ ਦੇ ਬਾਹਰ ਆ ਜਾ, ਪਰ ਇਹ ਸਾਰਾ ਹਾਦਸਾ ਉਸ ਤੋਂ ਪਹਿਲਾਂ ਹੀ ਵਾਪਰ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

error: Content is protected !!