ਪੰਜਾਬ ਚ ਇਥੇ ਮੁੰਡੇ ਨੂੰ ਮਿਲੀ ਇਸ ਤਰਾਂ ਮੌਤ ਦੇਖ ਕੇ ਕਿਸੇ ਨੂੰ ਨਹੀਂ ਹੋ ਰਿਹਾ ਜਕੀਨ

ਆਈ ਤਾਜਾ ਵੱਡੀ ਖਬਰ

ਪੰਜਾਬ ਵਿਚ ਆਏ ਦਿਨ ਹੀ ਵਾਪਰਣ ਵਾਲੇ ਹਾਦਸਿਆਂ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਜਿੱਥੇ ਪੁਲਿਸ ਪ੍ਰਸ਼ਾਸਨ ਵੱਲੋਂ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ ਨੂੰ ਰੋਕਣ ਲਈ ਕਈ ਤਰ੍ਹਾਂ ਦੇ ਇੰਤਜ਼ਾਮ ਕੀਤੇ ਜਾ ਰਹੇ ਹਨ ਉਥੇ ਹੀ ਅਜਿਹੇ ਕੇਸ ਆਏ ਦਿਨ ਸਾਹਮਣੇ ਆ ਰਹੇ। ਬਹੁਤ ਸਾਰੇ ਲੋਕਾਂ ਵੱਲੋਂ ਆਪਸੀ ਰੰਜਿਸ਼ ਦੇ ਚੱਲਦਿਆਂ ਹੋਇਆਂ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ। ਦੇਸ਼ ਅੰਦਰ ਜਿੱਥੇ ਬਹੁਤ ਸਾਰੇ ਲੋਕਾਂ ਦੀ ਮੌਤ ਵਾਪਰਨ ਵਾਲੇ ਸੜਕ ਹਾਦਸਿਆ ਬਿਮਾਰੀਆਂ ਅਤੇ ਕੋਰੋਨਾ ਕਾਰਨ ਹੋਈ ਹੈ। ਉੱਥੇ ਹੀ ਲੁੱਟ-ਖੋਹ ਚੋਰੀ ਅਤੇ ਕ-ਤ-ਲੇ-ਆ-ਮ ਦੀਆਂ ਘਟਨਾਵਾਂ ਵਿੱਚ ਵੀ ਵਾਧਾ ਹੋਇਆ ਹੈ। ਸਾਹਮਣੇ ਆਉਣ ਵਾਲੇ ਬਹੁਤ ਸਾਰੇ ਅਜਿਹੇ ਕੇਸ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ ਜਿਸ ਬਾਰੇ ਕਿਸੇ ਵੱਲੋਂ ਕਲਪਨਾ ਵੀ ਨਹੀਂ ਕੀਤੀ ਗਈ ਸੀ।

ਹੁਣ ਪੰਜਾਬ ਵਿੱਚ ਇਸ ਮੁੰਡੇ ਦੀ ਇਸ ਤਰ੍ਹਾਂ ਮੌਤ ਨੂੰ ਦੇਖ ਕੇ ਸਾਰੇ ਲੋਕ ਹੈਰਾਨ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਫਤਿਆਬਾਦ ਅਧੀਨ ਆਉਂਦੇ ਪਿੰਡ ਛਾਪੜੀ ਸਾਹਿਬ ਤੋਂ ਸਾਹਮਣੇ ਆਈ ਹੈ। ਜਿਥੇ ਇੱਕ ਨੌਜਵਾਨ ਦੀ ਮੌਤ ਹੋਣ ਦੀ ਖਬਰ ਪ੍ਰਾਪਤ ਹੋਈ ਹੈ। ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਕੁਝ ਦਿਨਾਂ ਤੋਂ ਲਾਪਤਾ ਸੀ। ਜਿਸ ਕਾਰਣ ਲਾਪਤਾ ਹੋਏ ਹਰਪਾਲ ਸਿੰਘ ਦੀ ਭਾਲ ਕੀਤੀ ਜਾ ਰਹੀ ਸੀ। ਪਰ ਹੁਣ ਹਰਪਾਲ ਸਿੰਘ ਦੀ ਲਾਸ਼ ਪਿੰਡ ਦੇ ਛੱਪੜ ਵਿਚੋਂ ਬਰਾਮਦ ਕੀਤੀ ਗਈ ਹੈ।

ਮ੍ਰਿਤਕ ਦੀ ਪਹਿਚਾਣ ਹਰਪਾਲ ਸਿੰਘ ਪੁੱਤਰ ਸੋਹਣ ਸਿੰਘ ਵਜੋਂ ਹੋਈ ਹੈ। ਉਥੇ ਹੀ ਲੜਕੇ ਦੇ ਪਰਿਵਾਰ ਵੱਲੋਂ ਇਸ ਘਟਨਾ ਲਈ ਕੁਝ ਵਿਅਕਤੀਆਂ ਨੂੰ ਕਥਿਤ ਤੌਰ ਤੇ ਦੋਸ਼ੀ ਠਹਿਰਾਉਂਦੇ ਹੋਏ ਦੋਸ਼ ਲਗਾਇਆ ਗਿਆ ਹੈ, ਉਨ੍ਹਾਂ ਵੱਲੋਂ ਹਰਪਾਲ ਸਿੰਘ ਤੋ ਸਾਇਕਲ ਅਤੇ ਪੈਸੇ ਖੋਹਣ ਦੇ ਇਰਾਦੇ ਨਾਲ ਕ-ਤ-ਲ ਕੀਤਾ ਗਿਆ ਹੈ। ਅਤੇ ਕ-ਤ-ਲ ਕਰਨ ਤੋਂ ਬਾਅਦ ਉਸ ਦੀ ਲਾਸ਼ ਨੂੰ ਛੱਪੜ ਵਿੱਚ ਸੁੱਟ ਦਿੱਤਾ ਗਿਆ ਹੋਵੇਗਾ।

ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਡੀ ਐੱਸ ਪੀ ਗੋਬਿੰਦਵਾਲ ਸਾਹਿਬ ਰਮਨਦੀਪ ਸਿੰਘ ਭੁੱਲਰ ਵੱਲੋਂ ਮੌਕੇ ਤੇ ਪਹੁੰਚ ਕੇ ਪਿੰਡ ਵਾਸੀਆਂ ਦੀ ਮੌਜੂਦਗੀ ਦੇ ਵਿੱਚ ਇਸ ਨੌਜਵਾਨ ਹਰਪਾਲ ਸਿੰਘ ਦੀ ਲਾਸ਼ ਬਰਾਮਦ ਕੀਤੀ ਗਈ ਹੈ। ਪੁਲਿਸ ਵੱਲੋਂ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਤਰਨਤਾਰਨ ਦੇ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਇਸ ਘਟਨਾ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।

error: Content is protected !!